Tuesday, August 18Malwa News
Shadow

Tag: punjabi news

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

Punjab Politics
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤ...
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

Hot News
ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਅਦਾਲਤ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿੱਖਿਆ ਅਤੇ ਸਿਹਤ ਸੰਭਾਲ ਦੇ ਥੰਮ੍ਹਾਂ 'ਤੇ ਰੱਖੀ ਗਈ ਸੀ ਅਤੇ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

Hot News
ਚੰਡੀਗੜ੍ਹ, 27 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ, ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵ...
ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

Hot News
ਚੰਡੀਗੜ੍ਹ, 27 ਫਰਵਰੀ:-ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿ...
ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ। ਸ੍ਰੀ ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ...
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 27 ਫਰਵਰੀ 2026- ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ। ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ...
ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

Punjab Politics
ਚੰਡੀਗੜ੍ਹ, 27 ਫਰਵਰੀ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ। ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿ...
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਫਰਵਰੀ:-ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾ...
ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

Punjab Politics
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਭਾਜਪ...
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Breaking News
ਚੰਡੀਗੜ੍ਹ, 27 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂ...