ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਫਰੀਦਕੋਟ,3 ਜੂਨ 2026: ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ...








