ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਮਾਨਸਾ, 31 ਦਸੰਬਰ- ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ।ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬ...








