‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 304 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,480 ਹੋ ਗਈ ਹੈ।
ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 455 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...








