Sunday, April 19Malwa News
Shadow

Tag: punjabi news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

Hot News
*ਚੰਡੀਗੜ੍ਹ, 30 ਦਸੰਬਰ*:ਪੰਜਾਬ  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ...
ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

Hot News
ਚੰਡੀਗੜ੍ਹ, 30 ਦਸੰਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ। ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਹਾਜ਼ਰ ਸਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪੱਤਰਾਂ ਨੂੰ ਸਿਰਫ਼ ਵਿਧਾਨ ਸਭਾ ਵਿੱਚ ਪੇਸ਼ ਕਰਨ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਨ੍ਹਾਂ ਨੂੰ ਸਿੱਧੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਹੈ। ...
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ, 30 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵ...
ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

Punjab Development
ਚੰਡੀਗੜ੍ਹ,30 ਦਸੰਬਰ : ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3, 46 ਯੂ.ਐਲ.ਬੀਜ਼ ਪਾਣੀ+ ਵਜੋਂ, 53 ਯੂ.ਐਲ.ਬੀਜ਼ ਓਡੀਐਫ++ ਵਜੋਂ, 43 ਯੂ.ਐਲ.ਬੀਜ਼ ਓਡੀਐਫ+ ਵਜੋਂ ਅਤੇ 22 ਯੂ.ਐਲ.ਬੀਜ਼ ਓ.ਡੀ.ਐਫ ਵਜੋਂ ਪ੍ਰਮਾਣਿਤ ਕੀਤੇ ਗਏ ਹਨ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚਾਲੂ ਵਰ੍ਹੇ ਦੌਰਾਨ ਕੀਤੀਆਂ ਪਹਿਲਕਦਮੀਆਂ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਨੇ ਸੂਬੇ ਦੀ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਤਹਿਤ 131 ਯੂ.ਐਲ.ਬੀਜ਼ ਵਿੱਚ ਪੁਰਾਣੇ ਕੂੜੇ ਪ੍ਰਬੰਧਨ ਕੀਤਾ ਹੈ। ਇਸੇ ਤਹਿਤ ਕੁੱਲ 84.09 ਲੱਖ ਮੀਟਰਕ ਟਨ ਪੁਰਾਣੇ ਕੂੜੇ ਵਿੱਚੋਂ 40.78 ਲੱਖ ਮੀਟਰਕ...
ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

Punjab Politics
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪਣੇ ਗਲਤ ਕੰਮਾਂ ਦੀ ਜਵਾਬਦੇਹੀ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਵਰਗੀਆਂ ਪਵਿੱਤਰ ਸੰਸਥਾਵਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਨਾ ਹੋਣ ਕਾਰਨ ਸੰਗਤ ਵਿੱਚ ਡੂੰਘਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਅਕਾਲੀ ਲੀਡਰਸ਼ਿਪ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜੋ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ...
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ। ਮੁ...
ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

Hot News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Local
ਚੰਡੀਗੜ੍ਹ, 29 ਦਸੰਬਰ- ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸ. ਸੌਂਦ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਪੇਂਡੂ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

Hot News
ਚੰਡੀਗੜ੍ਹ, 29 ਦਸੰਬਰ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ। ਮੁੱ...
‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 29 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 303 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,297 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 80 ਕੁਇੰਟਲ ਭੁੱਕੀ, 543 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ...