ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...








