ਨਗਰ ਨਿਗਮ ਹਾਊਸ ਦੀ ਅਹਿਮ ਮੀਟਿੰਗ ‘ਚ ਲਏ ਗਏ ਮਹੱਤਵਪੂਰਨ ਫੈਸਲੇ
ਹੁਸ਼ਿਆਰਪੁਰ, 27 ਅਕਤੂਬਰ: ਨਗਰ ਨਿਗਮ ਹੁਸ਼ਿਆਰਪੁਰ ਦੀ ਅੱਜ ਹੋਈ ਅਹਿਮ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕਈ ਮਹੱਤਵਪੂਰਨ ਫੈਸਲੇ ਗਏ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਸ਼ਹਿਰ ਵਾਸੀਆਂ ਨੂੰ 100 ਫੀਸਦੀ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅੱਜ ਹੋਈ ਮੀਟਿੰਗ ਵਿਚ ਇਹ ਗੱਲ ਅਹਿਮ ਰਹੀ ਕਿ ਨਗਰ ਨਿਗਮ ਹੁਸ਼ਿਆਰਪੁਰ ਦੀ ਜੂਡੀਸ਼ੀਅਲ ਕੰਪਲੈਕਸ ਹੁਸ਼ਿਆਰਪੁਰ ਦੇ ਨਾਲ ਲੱਗਦੀ 4 ਏਕੜ ਜ਼ਮੀਨ ਸਰਕਾਰੀ ਸਕੂਲ ਬਣਾਉਣ ਲਈ ਸਬੰਧਤ ਵਿਭਾਗ ਨੂੰ ਟ੍ਰਾਂਸਫਰ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਨਾਲ ਜਿੱਥੇ ਇਸ ਸਕੂਲ ਵਿੱਚ ਗਰੀਬ ਬੱਚੇ ਪੜ੍ਹ ਸਕਣਗੇ, ਉੱਥੇ ਚੋਅ ਦੇ ਨਾਲ ਲੱਗਦੀ ਇਹ ਬੰਜਰ...








