Saturday, November 14Malwa News
Shadow

Tag: punjabi news

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

Hot News
ਚੰਡੀਗੜ੍ਹ, 11 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ। ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦ...
ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

Hot News
ਚੰਡੀਗੜ੍ਹ, 11 ਫਰਵਰੀ: -ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆਪ੍ਰਤਾਪ ਸਿੰਘ ਬਾਜਵਾ ਦੀ  ਤਰਫੋਂ  ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ। ਐਡਵੋਕੇਟ ਸਚਦੇਵਾ ਨੇ ਕਿਹਾ ਕਿ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ।ਸ.ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰ...
ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਫਰਵਰੀ:ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਗੈਰ-ਵਿਹਾਰਕ ਹੈ ਤੇ ਕਾਨੂੰਨੀ ਭਾਈਚਾਰੇ ਦੇ ਹਿੱਤਾਂ ਦੇ ਉਲਟ ਦੱਸਿਆ ਅਤੇ ਕਿਹਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ 'ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ 'ਤੇ ਉਠਾਉਣਗੇ। ਇਸ ਮੁੱਦੇ ਨੂੰ ਸੰਸਥਾਗਤ ਅਖੰਡਤਾ ਅਤੇ ਲੋਕਾਂ ਦੇ ਭਰੋਸੇ ਨਾਲ ਸਬੰਧਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਵਿੱਚ ਕਾਨੂੰਨ ਦਾ ਰਾਜ ਅਤੇ ਨੈਤਿਕ ਮਾਪਦੰਡ ਸਰਵਉੱਚ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਕੀਲਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਿਉਂਸਿਪਲ ਭਵਨ ਵਿਖੇ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬੇ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ 'ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹ...
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਸਰ ਦੇ ਪਿੰਡ ਮੀਰਾਕੋਟ ਕਲਾਂ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ (24) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

Hot News
ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿੱਚ ਪਿਆਰ, ਏਕਤਾ ਲਈ ਅਰਦਾਸ ਕੀਤੀ।      ਧਾਰਮਿਕ ਸਮਾਗਮ ਦੌਰਾਨ ਸੰਤ ਮਹਾਪੁਰਖਾਂ ਵੱਲੋਂ ਕੀਰਤਨ ਅਤੇ ਉਪਦੇਸ਼ ਦਿੱਤੇ ਗਏ, ਜਿਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਮੁੱਲਾਂ ਸਬੰਧੀ ਸੁਨੇਹੇ ਨੂੰ ਯਾਦ ਕਰਵਾਇਆ ਗਿਆ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ।    ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਾਂਝ, ਭਾਈਚਾਰੇ ਦੀ ਮਜ਼ਬੂਤੀ ਅਤੇ ਧਾਰਮਿਕ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ, ਸਿੱਖਿਆ ਦੇ ਖ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Local
ਹੁਸ਼ਿਆਰਪੁਰ, 11 ਫਰਵਰੀ :-           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।                 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈਜ਼ੀ ਰਜਿਸਟ੍ਰੇਸ਼ਨ ਅਤੇ ਈਜ਼ੀ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ  ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇ...
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

Local
ਸੰਗਰੂਰ, 11 ਫਰਵਰੀ:- ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦਾ ਨੈੱਟਵਰਕ ਤੋੜਨ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਅਨੁਸਾਰ “ਗੈਂਗਸਟਰਾਂ ਤੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਬਹੁਤ ਸਾਰੇ ਮਾੜੇ ਅਨਸਰਾਂ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਾੜੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ੍ਰੀ ਐਲ. ਕੇ. ਯਾਦਵ ਨੇ ਦੱਸਿਆ ਕਿ ਮਿਤੀ 9 ਫਰਵਰੀ 2026 ਨੂੰ ਗੈਂਗਸਟਰਾਂ ਤੇ ਵਾਰ...
ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

Local
ਧੂਰੀ/ਸੰਗਰੂਰ, 11 ਫ਼ਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਲਾਸੌਰ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਈਬਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਮਾਹੌਲ ਮਿਲੇਗਾ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਵਿੱਚ ਨਵੇਂ ਬਾਥਰੂਮ ਬਣਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਲਈ ਦੋ ਪ੍ਰੋਜੈਕਟਰ ਵੀ ਖਰੀਦੇ ਗਏ ਹਨ, ਤਾਂ ਜੋ ਪੜ੍ਹਾਈ ਦਾ ਮਿਆਰ ਹੋਰ ਉੱਚਾ ਕੀਤਾ ਜਾ ਸਕੇ। ...
ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

Local
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂ...