ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ
ਬਰਨਾਲਾ 19 ਦਸੰਬਰ- ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮ...








