ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ
ਅੰਮ੍ਰਿਤਸਰ, 10 ਫਰਵਰੀ -ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ...








