ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ
ਚੰਡੀਗੜ੍ਹ, 10 ਫਰਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।
ਪੰਜਾਬ ਭਵਨ ਵਿਖੇ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਜ ਨਾਲ ਪਹਿਲੀ ਅਧਿਕਾਰਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਲਾਈ ਬੋਰਡਾਂ ਨੂੰ ਸਰਗਰਮੀ, ਜ਼ਿੰਮੇਵਾਰੀ ਅਤੇ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੇਅਰਪਰਸਨਾਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੇ ਮੁੱਦਿਆਂ, ਮੰਗਾਂ ਅਤੇ ਤਰਜੀਹਾਂ ਦੀ ਯੋਜਨਾਬੱਧ ਢੰਗ ਨਾਲ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਹੱਲ ਕੀਤਾ ਜਾਵੇ।
ਮੀਟਿੰਗ ਦੌਰਾਨ ਕ...








