Tuesday, August 18Malwa News
Shadow

Tag: punjabi news

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 9 ਫਰਵਰੀ:- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।...
ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ, ਬਾਜਵਾ ਆਪਣੇ ਦਿਮਾਗ ਦੀ ਨਫ਼ਰਤ ਬਾਹਰ ਕੱਢਣ: ਬਲਤੇਜ ਪੰਨੂ

ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ, ਬਾਜਵਾ ਆਪਣੇ ਦਿਮਾਗ ਦੀ ਨਫ਼ਰਤ ਬਾਹਰ ਕੱਢਣ: ਬਲਤੇਜ ਪੰਨੂ

Hot News
ਚੰਡੀਗੜ੍ਹ, 8 ਫਰਵਰੀ 2026 ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਮੰਦਭਾਗੀ ਤੇ ਆਪੱਤੀਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚਕ ਅਤੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਂਝੇ ਤੌਰ 'ਤੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਤਿੰਨਾਂ ਆਗੂਆਂ ਨੇ ਕਾਂਗਰਸ ਪਾਰਟੀ ਨੂੰ ਦਲਿਤ-ਵਿਰੋਧੀ ਮਾਨਸਿਕਤਾ ਵਾਲੀ ਪਾਰਟੀ ਕਰਾਰ ਦਿੰਦਿਆਂ ਬਾਜਵਾ ਅਤੇ ਕਾਂਗਰਸ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਮੁਆਫ਼ੀ ਮੰਗਣ ਦੀ ਸਖ਼ਤ ਤਾੜਨਾ ਕੀਤੀ ਹੈ, ਨਹੀਂ ਤਾਂ ਸਖ਼ਤ ਕਾਨੂੰਨੀ ਤੇ ਰਾਜਨੀਤਿਕ ਐਕਸ਼ਨ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਜਵਾ ਦੀ ਟਿੱਪਣੀ ਨੂੰ "ਬਹੁਤ ਹੀ ਮੰਦਭਾਗਾ ਬਿਆਨ" ਕਰਾਰ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਉਹ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਗਰੀਬੀ ਵਿੱਚੋਂ ਉੱਠ ਕੇ ਮਿਹਨਤ ਦੇ ਨਾਲ ਸਿਵਲ ...
ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 8 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗਾ ਅਤੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਬਰਬਾਦੀ ਵੱਲ ਧੱਕੇਗਾ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਭਾਰਤ ਦੇ ਗਰੀਬ ਅਤੇ ਸੀਮਾਂਤ ਕਿਸਾਨਾਂ 'ਤੇ ਹੋਣ ਵਾਲੇ ਇਸ ਦੇ ਮਾਰੂ ਪ੍ਰਭਾਵਾਂ ਨੂੰ ਸਮਝੇ ਬਿਨਾਂ ਜਾਂ ਜਾਣਬੁੱਝ ਕੇ ਛੁਪਾ ਕੇ ਇਸ ਸੌਦੇ ਦਾ ਜਸ਼ਨ ਮਨਾ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਸੁਨੀਲ ਜਾਖੜ ਦਾ ਇਹ ਕਹਿਣਾ ਕਿ 'ਆਪ' ਚੁੱਪ ਹੈ, ਬਿਲਕੁਲ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਦਿਨ ਤੋਂ ਇਸ ਸੌਦੇ ਦਾ ਐਲਾਨ ਹੋਇਆ ਹੈ, ਅਸੀਂ ਪਿਛਲੇ ਦਸ ਦਿਨਾਂ ਤੋਂ ਇਤਰਾਜ਼ ਉਠਾ ਰਹੇ ਹਾਂ। ਅਸਲ ਵਿੱਚ ਭਾਜਪਾ ਨੇ ਦੇਸ਼ ਨੂੰ ਹਨੇਰੇ ਵਿੱਚ ਰੱਖਿਆ ਹੈ। ਪ੍ਰਧਾਨ ਮੰਤਰੀ ਸੰਸਦ ਵਿੱਚ ਇਸ ਮੁੱਦੇ 'ਤੇ ਬੋਲ ਨਹੀਂ ਸਕੇ ਅਤੇ ਦੇਸ਼ ਨੂੰ ਇਸ ਸੌਦ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab News
ਲੁਧਿਆਣਾ, 08 ਫਰਵਰੀ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ  ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗ...
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

Breaking News
ਚੰਡੀਗੜ੍ਹ, 8 ਫਰਵਰੀ:- ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ  ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ...
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

Breaking News
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤ...
पशुपालन को आधुनिक, लाभकारी और टिकाऊ बनाना है सरकार का लक्ष्य : नायब सिंह सैनी

पशुपालन को आधुनिक, लाभकारी और टिकाऊ बनाना है सरकार का लक्ष्य : नायब सिंह सैनी

Haryana, Hindi
चंडीगढ़,  8 फरवरी- हरियाणा के मुख्यमंत्री नायब सिंह सैनी ने कहा कि प्रधानमंत्री श्री नरेंद्र मोदी के कुशल नेतृत्व में आत्मनिर्भर भारत के संकल्प के साथ देश तेज गति से आगे बढ़ रहा है। ऐसे समय में पशुपालन क्षेत्र की भूमिका और भी अधिक महत्वपूर्ण हो जाती है। दुग्ध उत्पादन, मूल्य संवर्धन, निर्यात संभावनाएं और स्टार्ट-अप संस्कृति में अपार अवसर हैं। प्रदेश सरकार का लक्ष्य पशुपालन को आधुनिक, लाभकारी और टिकाऊ बनाना है। इसी कड़ी में पशु स्वास्थ्य सेवाओं को गांव-गांव तक पहुंचा रहे हैं, उन्नत नस्ल संवर्धन को प्रोत्साहन दिया जा रहा है। दुग्ध संग्रहण और विपणन की मजबूत व्यवस्था की जा रही है। इसके साथ ही प्रशिक्षण और ऋण सुविधाओं का भी विस्तार भी किया जा रहा है। सरकार का पशुपालकों की आय को बढ़ाना, जोखिम घाटे को कम करना और बाजार तक सीधी पहुंच बनाना प्राथमिकता है। मुख्यमं...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Hot News
ਸੰਗਰੂਰ, 8 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ ਦੇ ਮੈਂਬਰਾਂ ਨਾਲ ਮਹੱਤਵਪੂਰਨ ਬੈਠਕ ਕੀਤੀ। ਇਸ ਬੈਠਕ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਸੀ। ਬੈਠਕ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼...
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

Local
ਅੰਮ੍ਰਿਤਸਰ, 8 ਫਰਵਰੀ - ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ ਵਿਕਾਸ ਕਾਰਜਾਂ ਦਾ ਆਰੰਭ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਜਿੱਥੇ ਗਲੀਆਂ, ਨਾਲੀਆਂ, ਪਾਰਕਾਂ ਬਣਾਉਣ ਦੇ ਨਾਲ  ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਵਿਕਾਸ ਦੇ ਹੋਰ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ।  ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਤਿੰਨ ਸ਼ਮਸ਼ਾਨਘਾਟ ਹਨ, ਪਰ ਇਹਨਾਂ ਦੀ ਜਗ੍ਹਾ ਘੱਟ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ...
ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

Local
ਸੰਗਰੂਰ 8 ਫਰਵਰੀ:- ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱ...