Tuesday, August 11Malwa News
Shadow

Tag: punjabi news

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

Punjab News
ਚੰਡੀਗੜ੍ਹ, 26 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 187ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 532 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 187ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,248 ਹੋ ਗਈਆਂ। ਇਸ ਤੋਂ ਇਲਾਵਾ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

Hot News
ਸੁਨਾਮ; 26 ਜੁਲਾਈ 2026: ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੜਤਾਲ 'ਤੇ ਬੈਠੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਅਤੇ ਕਰਮਚਾਰੀ ਯੂਨੀਅਨਾਂ ਦੀ ਮੰਗ 'ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਇੱਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਲੰਬਿਤ ਮੰਗਾਂ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਪਾਵਰ ਕਾਰਪੋਰੇਸ਼ਨ ਦੇ ਕ...
ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Hot News
ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ (      ) ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ 'ਮੇਰੀ ਰਸੋਈ' ਯੋਜਨਾ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਮਾਨ ਸਰਕਾਰ ਦੇ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਦੇ ਬਾਰੇ ਵਿੱਚ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਨਾਲ ਕੀਤੀ ਮੁਲਾਕਾਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਨਾਲ ਕੀਤੀ ਮੁਲਾਕਾਤ

Hot News
ਬਰਨਾਲਾ, 26 ਜੁਲਾਈ       ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅੱਜ ਸਿਵਲ ਹਸਪਤਾਲ ਬਰਨਾਲਾ ਪੁੱਜੇ ਅਤੇ ਪਿਛਲੇ ਦਿਨੀਂ ਲਾਠੀਚਾਰਜ ਦੌਰਾਨ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਇਸ ਮੌਕੇ ਓਹਨਾਂ ਸਿਵਲ ਹਸਪਤਾਲ ਵਿਚ ਦਾਖ਼ਲ ਦਰਜਨ ਦੇ ਕਰੀਬ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਵਿਭਾਗ ਬਰਨਾਲਾ ਤੋਂ ਜ਼ਖ਼ਮੀ ਸਫ਼ਾਈ ਸੇਵਕਾਂ ਦੀ ਸਿਹਤ ਸਬੰਧੀ ਵਿਸਥਾਰਿਤ ਰਿਪੋਰਟ ਲਈ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਰਨਾਲਾ ਵਿੱਚ ਸਫ਼ਾਈ ਸੇਵਕਾਂ 'ਤੇ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ। ਓਹਨਾਂ ਕਿਹਾ ਕਿ ਇਹ ਘਟਨਾ 22 ਜੁਲਾਈ ਨੂੰ ਵਾਪਰੀ ਸੀ ਅਤੇ 23 ਜੁਲਾਈ ਨੂੰ ਮੀਡੀਆ ਰਿਪੋਰਟਾਂ ਦੇ ਆਧਾਰ ਉੱਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨੇ ਇਸ ਘਟਨਾ ਦਾ ਸੂ-ਮੋਟੋ ਲਿਆ। ਓਹਨਾਂ ਕਿਹਾ 24 ਜੁਲਾਈ ਨੂੰ ਸਬੰਧਤ ਡੀ ਐੱਸ ਪੀ ਨੂੰ ਮੁਅੱਤਲ ਕਰ ਦਿੱਤਾ ਗਿਆ।  ਓਹਨਾਂ ਦੱਸਿਆ ਕਿ ਕਮਿਸ਼ਨ ਨੇ 28 ਜੁਲਾਈ ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ

Hot News
ਚੰਡੀਗੜ੍ਹ, 24 ਜੁਲਾਈ: ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।...
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

Punjab Development
ਚੰਡੀਗੜ੍ਹ; 13 ਜੁਲਾਈ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ਆਪਣੇ ਪੈ...
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

Punjab Development
ਚੰਡੀਗੜ੍ਹ; 21 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ ਸਨ, ਉਹ ਅੱਜ ਹੋਟਲਾਂ, ਰੈਸਟੋਰੈਂਟਾਂ, ਸ਼ਾਪਿੰਗ ਮਾਲਾਂ, ਡੀ-ਮਾਰਟ, ਬਲਿੰਕਿਟ ਵਰਗੀਆਂ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ ਜਾਂ ਸਵੈ-ਰੋਜ਼ਗਾਰ ਰਾਹੀਂ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆ ਰਹੇ ਹਨ। ਮਾਰਚ 2025 ਵਿੱਚ ਸੂਬੇ ਵਿੱਚ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਸੈਂਟਰਾਂ ਵਿੱਚ ਇਲਾਜ ਪੂਰਾ ਕਰ ਚੁੱਕੇ ਕਈ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਰੋਜ਼ਗਾਰ ਦੇ ਅਵਸਰ, ਰਿਕਵਰੀ ਅਤੇ ਨਸ਼ਾ-ਮੁਕਤ ਜੀਵਨ ਵੱਲ ਅੱਗੇ ਵਧਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਵਿੱਚੋਂ ਇੱਕ ਹਨ ਦਲਜਿੰਦਰ ਸਿੰਘ (ਬਦਲਿਆ ਹੋਇਆ ਨਾਮ), ਜਿ...
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫ਼ਤਹਿਗੜ੍ਹ ਸਾਹਿਬ; 21 ਜੂਨ : ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ 'ਆਪ' ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਫ਼ਤਹਿਗੜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

Local
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ...
ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ 

ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ 

Local
ਨੰਗਲ 12 ਜੂਨ: ਜਿਲ੍ਹਾ ਰੂਪਨਗਰ ਵਿੱਚ ਉਸ ਵੇਲੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਲਿਆ ਗਿਆ, ਜਿਸਨੂੰ ਇਲਾਕੇ ਦੇ ਲੋਕਾਂ ਵੱਲੋਂ ਖੁੱਲ੍ਹ ਕੇ ਸਵਾਗਤ ਕੀਤਾ ਗਿਆ। ਇਸ ਨਿਯੁਕਤੀ ਨੂੰ ਜਿਲ੍ਹੇ ਦੇ ਸਮਾਜਿਕ ਵਿਕਾਸ ਅਤੇ ਭਲਾਈ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।        ਇਸ ਮੌਕੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦੀਪਕ ਸੋਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦੀਪਕ ਸੋਨੀ ਨੇ ਲੰਬੇ ਸਮੇਂ ਤੱਕ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਲੋਕ ਸੇਵਾ ਕੀਤੀ ਹੈ ਅਤੇ ਪਾਰਟੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਕਾਰਨ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਬੈਂਸ ਨੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਨੂੰ ਪੂਰੀ ਨਿਭਾਅ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ।      ਸ੍ਰ...