Saturday, November 8Malwa News
Shadow

Tag: punjabi news

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Breaking News
ਚੰਡੀਗੜ੍ਹ, 27 ਅਕਤੂਬਰ, 2025 – ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

Hot News
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ...
ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

Breaking News
ਚੰਡੀਗੜ੍ਹ, 27 ਅਕਤੂਬਰ:- 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਪੀਸੀਐੱਸ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਤਰਨ ਤਾਰਨ ਹਲਕੇ ਦੇ ਰਿਟਰਨਿੰਗ ਅਧਿਕਾਰੀ ਕਮ ਐੱਸਡੀਐੱਮ ਗੁਰਮੀਤ ਸਿੰਘ ਪੀਸੀਐੱਸ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।   ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ 1200 ਦੇ ਕਰੀਬ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ, ਵੀਵੀਪੈਟ ਅਤੇ ਕੰਟਰੋਲ ਯੂਨਿਟ ਸਹਿਤ ਪੋਲਿੰਗ ਦੇ ਦਿਨ ਦੀਆਂ ਕਰਵਾਈਆਂ ਦੀ ਸਿਖਲਾਈ ਦਿੱਤੀ ਗਈ ਅਤੇ ਨਾਲ ਹੀ ਪੋਲਿੰਗ ਦੌਰਾਨ ਸੁਮੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰੀਜ਼ਾਈਡਿੰਗ ਅਫਸਰਾਂ (ਪੀਆਰਓ) ਨੂੰ ਈਵੀਐਮ ਵੀਵੀਪੈਟ ਦੀ ਮੋਕ ਡਰਿੱਲ ਰਾਹੀ ਸਾਰੇ ਉਮੀਦਵਾਰਾਂ (ਨੋਟਾ ਸਹਿਤ) ਨੂੰ ਘੱਟੋ ਘੱਟ 5 ਵੋਟਾਂ ਤ...
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ  

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ  

Breaking News
ਚੰਡੀਗੜ੍ਹ, 27 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀਐਸਪੀਸੀਐਲ ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ਉੱਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿੱਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ...
ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ 27 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧ...
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Hot News
ਚੰਡੀਗੜ੍ਹ, 27 ਅਕਤੂਬਰ : ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉ...
ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

Punjab Development
ਚੰਡੀਗੜ੍ਹ, 27 ਅਕਤੂਬਰ : ਸਦੀਆਂ ਤੋਂ ਆਪਣੀ ਉਪਜਾਊ ਜ਼ਮੀਨ ਅਤੇ ਖੇਤੀ ਲਈ ਜਾਣਿਆ ਜਾਂਦਾ ਪੰਜਾਬ, ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਨਵਾਂ ਇਤਿਹਾਸ ਲਿਖ ਰਿਹਾ ਹੈ। ਇਹ ਸਿਰਫ਼ ਫੈਕਟਰੀਆਂ ਸਥਾਪਤ ਕਰਨ ਬਾਰੇ ਨਹੀਂ ਹੈ; ਇਹ ਪੰਜਾਬੀ ਸੱਭਿਆਚਾਰ ਦੀ ਭਾਵਨਾ ਨੂੰ ਮੁੜ ਜਗਾਉਣ ਬਾਰੇ ਹੈ, ਜੋ ਮੁਸ਼ਕਲ ਸਮਿਆਂ ਵਿੱਚ ਵੀ ਮੁਸਕਰਾਉਣਾ ਜਾਣਦੀ ਹੈ। ਮਾਨ ਸਰਕਾਰ ਦਾ ਉਦੇਸ਼ ਪੰਜਾਬ ਨੂੰ ਸਿਰਫ਼ ਇੱਕ ਖੇਤਰ (ਖੇਤੀਬਾੜੀ) 'ਤੇ ਨਿਰਭਰਤਾ ਤੋਂ ਬਹੁ-ਖੇਤਰੀ ਵਿਕਾਸ ਦੇ ਇੱਕ ਮਜ਼ਬੂਤ ਮਾਡਲ ਵਿੱਚ ਬਦਲਣਾ ਹੈ। ਅੰਕੜੇ ਦਰਸਾਉਂਦੇ ਹਨ ਕਿ ਰਾਜ ਨੂੰ ਮਾਰਚ 2022 ਤੋਂ ਹੁਣ ਤੱਕ ₹1.23 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ! ਇਹ ਸਿਰਫ਼ ਅੰਕੜੇ ਨਹੀਂ ਹਨ; ਇਹ 4.7 ਲੱਖ ਤੋਂ ਵੱਧ ਨੌਜਵਾਨਾਂ ਦੇ ਪਰਿਵਾਰਾਂ ਲਈ ਭੋਜਨ, ਕੱਪੜੇ ਅਤੇ ਆਸਰਾ ਦੇ ਸੁਪਨੇ ਨੂੰ ਦਰਸਾਉਂਦੇ ਹਨ। ਜਦੋਂ IOL ਕੈਮੀਕਲਜ਼ ਵਰਗੀਆਂ ਵੱਡੀਆਂ ਕੰਪਨੀਆਂ ਬਰਨਾਲਾ ਵਿੱਚ ₹1,133 ਕਰੋੜ ਦਾ ਵੱਡਾ ਨਿਵੇਸ਼ ਕਰਦੀਆਂ ਹਨ, ਤਾਂ ਇਹ ਸਿਰਫ਼ ਇੱਕ ਪਲਾਂਟ ਹੀ ਨਹੀਂ ਬਣਾਉਂਦੀਆਂ, ਸਗੋਂ ਪੰਜਾਬ ਦੀ ਧਰਤੀ 'ਤੇ ਇੱਕ ਸਵੈ-ਨਿਰ...
ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ

Punjab Development
ਚੰਡੀਗੜ੍ਹ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ, ਕ੍ਰਾਂਤੀਕਾਰੀ ਯੁੱਗ ਦੀ ਸ਼ੁਰੂਆਤ ਕਰ ਦਿੱਤੀ ਹੈ। ਸਰਕਾਰ ਦਾ ਸਪੱਸ਼ਟ ਵਿਜ਼ਨ ਹੈ ਕਿ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲੀ ਜਾਵੇ, ਉਨ੍ਹਾਂ ਨੂੰ ਸਿਰਫ਼ ਨੌਕਰੀ ਭਾਲਣ ਵਾਲਾ (Job Seeker) ਨਹੀਂ, ਸਗੋਂ ਨੌਕਰੀ ਦੇਣ ਵਾਲਾ (Job Giver) ਬਣਾਇਆ ਜਾਵੇ। ਇਹ ਇੱਕ ਦੂਰਅੰਦੇਸ਼ੀ ਵਿਜ਼ਨ ਹੈ ਜੋ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਦੀ ਨੀਂਹ ਵੀ ਰੱਖੇਗਾ। ਮਾਨ ਸਰਕਾਰ ਦੀਆਂ ਨੀਤੀਆਂ ਦਾ ਮੂਲ ਮੰਤਰ 'ਮੌਕੇ ਦੀ ਸਮਾਨਤਾ' ਹੈ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵਿੱਤੀ ਰੁਕਾਵਟਾਂ ਕਾਰਨ ਕੋਈ ਵੀ ਵਿਦਿਆਰਥੀ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸੇ ਕੜੀ ਵਿੱਚ, ₹231.74 ਕਰੋੜ ਦੇ ਨਿਵੇਸ਼ ਨਾਲ ਸਥਾਪਿਤ 'ਸਕੂਲ ਆਫ਼ ਐਮੀਨੈਂਸ' ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀ ਅਤੇ ਬੱਸ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਵਿਸ਼ੇਸ਼ ਲਾਭ ਵਿਦਿਆਰਥਣਾਂ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਮੋਰਿੰਡਾ ਦੇ ਸਕੂਲ ਆਫ਼ ਐਮੀਨੈਂਸ ਵਿੱਚ ਵ...
ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

Hot News
ਚੰਡੀਗੜ੍ਹ, 26 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ  ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ  ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦ...
ਸੰਕਟ ਵਿੱਚ ਸੱਚਾ ਲੀਡਰਸ਼ਿਪ; ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਸੰਕਟ ਵਿੱਚ ਸੱਚਾ ਲੀਡਰਸ਼ਿਪ; ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

Hot News
ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੀ ਧਰਤੀ 'ਤੇ ਇੱਕ ਨਵਾਂ ਅਧਿਆਏ ਲਿਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਦੇ ਗਲਿਆਰਿਆਂ ਵਿੱਚੋਂ ਨਿਕਲ ਕੇ ਖੇਤਾਂ, ਮੰਡੀਆਂ ਅਤੇ ਪਿੰਡਾਂ ਦਾ ਰਾਹ ਚੁਣਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕੋਈ ਮੁੱਖ ਮੰਤਰੀ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸਿੱਧੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਚਕਾਰ ਪਹੁੰਚ ਰਿਹਾ ਹੈ। ਇਹ ਕੋਈ ਸਿਆਸੀ ਪ੍ਰਦਰਸ਼ਨ ਨਹੀਂ, ਬਲਕਿ ਇੱਕ ਨਵੀਂ ਸ਼ਾਸਨ ਸ਼ੈਲੀ ਦੀ ਸ਼ੁਰੂਆਤ ਹੈ। ਜਦੋਂ ਹੜ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਕਮਰ ਤੋੜ ਦਿੱਤੀ, ਉਦੋਂ ਮੁੱਖ ਮੰਤਰੀ ਮਾਨ ਨੇ ਸਿਰਫ਼ ਐਲਾਨ ਨਹੀਂ ਕੀਤੇ—ਉਨ੍ਹਾਂ ਨੇ ਜ਼ਮੀਨ 'ਤੇ ਉੱਤਰ ਕੇ ਹਰ ਪੀੜਤ ਦਾ ਹੱਥ ਫੜਿਆ। 74 ਕਰੋੜ ਰੁਪਏ ਦਾ ਰਾਹਤ ਪੈਕੇਜ, 2 ਲੱਖ ਕੁਇੰਟਲ ਮੁਫ਼ਤ ਕਣਕ ਦਾ ਬੀਜ ਅਤੇ 20,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ—ਇਹ ਅੰਕੜੇ ਨਹੀਂ, ਕਿਸਾਨਾਂ ਦੀਆਂ ਟੁੱਟੀਆਂ ਉਮੀਦਾਂ ਨੂੰ ਫਿਰ ਤੋਂ ਜੋੜਨ ਦਾ ਜ਼ਰੀਆ ਬਣੇ। ਸਭ ਤੋਂ ਵੱਡੀ ਗੱਲ? ਸਿਰਫ਼ 30 ਦਿਨਾਂ ਦੇ ਅੰਦਰ ਇਹ ਰਾਹਤ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਗਈ—ਇੱਕ ਅਜਿਹਾ ਰਿਕਾਰਡ ਜੋ ਦਹਾਕਿਆਂ ਦੀ ਸਰ...