ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵਧਦੇ ਪ੍ਰਭਾਵ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਜੇਕਰ ਇਸ ਦੀ ਪਛਾਣ ਪਹਿਲੀ ਸਟੇਜ ਤੇ ਹੋ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਰੀਰ ਵਿੱਚ ਹੋਣ ਵਾਲੀ ਕਿਸੇ ਵੀ ਅਸਾਧਾਰਨ ਗੰਢ ਲਗਾਤਾਰ ਖੰਘ ਜਾਂ ਭਾਰ ਘਟਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਤੰਬਾਕੂ ਸਿਗਰਟਨੋਸ਼ੀ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਮੁੱਖ ਕਾਰਨ ਹਨ। ਸਾਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਡਾ. ਨਵਰੂਪ ...








