Tuesday, August 18Malwa News
Shadow

Tag: punjabi news

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

Hot News
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ...
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

Breaking News
ਚੰਡੀਗੜ੍ਹ, ਫਰਵਰੀ 4- ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

Breaking News
ਚੰਡੀਗੜ੍ਹ: 4 ਫਰਵਰੀ:-ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ ਸਾਕਾਰਾਤਮਕ ਢੰਗ ਨਾਲ ਬਦਲਣੀ ਸ਼ੁਰੂ ਹੋ ਗਈ ਹੈ। ਸਪੱਸ਼ਟ ਤੌਰ ’ਤੇ ਇਸ ਤਬਦੀਲੀ ਦਾ ਮੁੱਖ ਕਾਰਨ ਸ਼ਾਸਨ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮ ਭਰਨ, ਦਫਤਰਾਂ ਦੇ ਗੇੜੇ ਕੱਢਣ ਅਤੇ ਬੇਲੋੜੀ ਦੇਰੀ ਕਾਰਨ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸਿਸਟਮ ਦਾ ਪੁਨਰਗਠਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਰਾਜ ਭਰ ਵਿੱਚ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਨੋਡਲ ਏਜੰਸੀ ਹੈ, ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਤਾਂ ਜੋ ਕੰਮਕਾਜ ਵਿੱਚ ਤੇਜ਼ੀ, ਸੁਚੱਜਤਾ ਅਤੇ ਜਵਾਬਦੇਹੀ ਲਿਆਂਦੀ ਜਾ ਸਕੇ। ਅਣਗਹਿਲੀ ਤੋਂ ਜਵਾਬਦੇਹੀ ਤ...
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

Hot News
ਮਾਨਸਾ, 4 ਫਰਵਰੀ:- ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

Hot News
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

Hot News
ਮਾਲੇਰਕੋਟਲਾ, 04 ਫਰਵਰੀ –                    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

Hot News
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ...
ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

Punjab Politics
ਚੰਡੀਗੜ੍ਹ 3 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਜ਼ਮਾਨਤ ਨੂੰ ਦੋਸ਼-ਮੁਕਤੀ ਵਜੋਂ ਗਲਤ ਤਰੀਕੇ ਨਾਲ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਰਾਹਤ ਪੂਰੀ ਤਰ੍ਹਾਂ ਪ੍ਰਕਿਰਿਆਤਮਕ ਹੈ ਅਤੇ ਇਹ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਕਿਸੇ ਵੀ ਤਰ੍ਹਾਂ ਕਮਜ਼ੋਰ ਨਹੀਂ ਕਰਦੀ। ਅਮਨ ਅਰੋੜਾ ਨੇ ਕਿਹਾ ਕਿ ਜ਼ਮਾਨਤ ਹਿਰਾਸਤ ਦੀ ਮਿਆਦ ਅਤੇ ਪ੍ਰਕਿਰਿਆਤਮਕ ਰਸਮੀ ਕਾਰਵਾਈਆਂ ਦੇ ਮੁਕੰਮਲ ਹੋਣ ਨਾਲ ਸਬੰਧਤ ਤਕਨੀਕੀ ਆਧਾਰਾਂ 'ਤੇ ਦਿੱਤੀ ਗਈ ਹੈ, ਨਾ ਕਿ ਕੇਸ ਦੇ ਗੁਣਾਂ ਦੇ ਆਧਾਰ 'ਤੇ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਬਰਕਰਾਰ ਹਨ ਅਤੇ ਹੁਣ ਅਦਾਲਤ ਵਿੱਚ ਇਨ੍ਹਾਂ ਦੀ ਡੂੰਘਾਈ ਨਾਲ ਪਰਖ ਕੀਤੀ ਜਾਵੇਗੀ। ਸਿਆਸੀ ਚੁਟਕੀ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਜ਼ਮਾਨਤ ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 3 ਫ਼ਰਵਰੀ 2026:- ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ...
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਫਰਵਰੀ:-ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋ...