Tuesday, August 18Malwa News
Shadow

Tag: punjabi news

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

Hot News
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ।     ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਨਾਮ,ਪੱਟੀ ਤੇ ਕਲਸੇੜਾ ਵਿਖੇ ਗੁਰੂ ਰਵਿਦਾਸ ਜੀ ਦੀਆ ਸੰਸਥਾਵਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਤਾਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਸਕਣ।    ਗੁਰੂ ਰਵਿਦਾਸ ਮੰਦਿਰ ਵਿੱਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ ‘ਤੇ ਤੁਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ...
ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

Local
ਫਾਜਿਲਕਾ 1 ਫਰਵਰੀ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ|ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local
ਮੂਨਕ/ਲਹਿਰਾ, 01 ਫਰਵਰੀ- ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

Local
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ...
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

Hot News
ਚੰਡੀਗੜ੍ਹ / ਪਟਿਆਲਾ, 31 ਜਨਵਰੀ:- ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲ...
ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

Breaking News
ਚੰਡੀਗੜ੍ਹ 31 ਜਨਵਰੀ, 2026:- ਕਈ ਸਾਲਾਂ ਦੀ ਲੰਮੇ ਅਰਸੇ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 1 ਫਰਵਰੀ, 2026 ਨੂੰ ਟਰਮੀਨਲ ਦੀ ਇਮਾਰਤ ਦਾ ਵਰਚੁਅਲ ਉਦਘਾਟਨ ਕਰਨਗੇ। ਇਹ ਇਤਿਹਾਸਕ ਪ੍ਰਾਪਤੀ ਸਾਬਕਾ ਰਾਜ ਸਭ ਮੈਂਬਰ, ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲਗਾਤਾਰ ਇਸ ਮਾਮਲੇ ਦੀ ਪੈਰਵਾਈ ਕੀਤੀ। ਹਵਾਈ ਅੱਡੇ ਦਾ ਕਾਰਜਸ਼ੀਲ ਹੋਣਾ ਖੇਤਰੀ ਸੰਪਰਕ ਦੀ ਮਜ਼ਬੂਤੀ ਅਤੇ ਪੰਜਾਬ ਦੇ ਉਦਯੋਗਿਕ ਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਇਸਦੇ ਨੇੜਲੇ ਜ਼ਿਲ੍ਹਿਆਂ ਲਈ, ਸ੍ਰੀ ਸੰਜੀਵ ਅਰੋੜਾ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। *ਇਸ ਸਬੰਧੀ ਕੀਤੇ ਗਏ ਮੁੱਖ ਯਤਨਾਂ ਅਤੇ ਪ੍ਰਾਪਤੀਆਂ ਦਾ ਵੇਰਵਾ* 22 ਨਵੰਬਰ, 2022: ਹਵਾਏ ਅੱਡੇ ਦੀ ਰੁਕੀ ਹੋਈ ਪ੍ਰਗਤੀ ਨੂੰ ਮੁੜ ਚਲਾਉਣ ਲਈ ਮੁੱਖ ਮੰਤਰੀ ਵੱਲੋਂ ਦਖ਼ਲ। 11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ। 17 ਜਨਵਰੀ, ...
ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

Hot News
ਚੰਡੀਗੜ੍ਹ, 31 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 727 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 12ਵੇਂ ਦਿਨ, ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ, 15 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ...
ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

Breaking News
ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ। ਆਪਣੇ ਐਕਸ ਅਕਾਊਂਟ 'ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰਟ ...
ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

Hot News
ਚੰਡੀਗੜ੍ਹ, 31 ਜਨਵਰੀ:- ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ। ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਪਾਰੁਲ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਵਿਕਰਮ ਪਰਮਾਰ ਵੀ ਸਨ। ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਅਤੇ ਸੀਆਰਆਈਡੀਡੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿਚਾਰ-ਚਰਚਾ ਦੌਰਾਨ ਵਿਦਿਆਰਥੀਆਂ ਨੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਿਸਾਨੀ ਕਰਜ਼ਾ, ਕਿ...