ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ
ਚੰਡੀਗੜ੍ਹ 27 ਅਕਤੂਬਰ 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ।
ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ...








