Tuesday, August 18Malwa News
Shadow

Tag: punjabi news

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਪੰਜਾਬ" ਕਦੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਅਤੇ ਦੇਸ਼ ਦਾ ਅੰਨਦਾਤਾ ਸੀ, ਪਰ ਅੱਜ ਕੇਂਦਰੀ ਫੰਡ ਨਾ ਮਿਲਣ ਕਰਕੇ ਵਿਆਪਕ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਨਿਵੇਸ਼ ਅਤੇ ਨੀਤੀਗਤ ਸਹਾਇਤਾ ਦੇ ਮਾਮਲੇ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਅਧਿਕਾਰਾਂ ਵਿੱਚ ਕਮੀ ਅਤੇ ਕੇਂਦਰੀ ਟੈਕਸਾਂ ਵਿੱਚ ਘਟਦੀ ਹਿੱਸੇਦਾਰੀ ਕਾਰਨ ਪੰਜਾਬ ਦੀ ਵਿੱਤੀ ਖੁਦਮੁਖਤਿਆਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜੋ ਸਾਡੇ ਸੰਵਿਧਾਨ ਵਿੱਚ ਦਰਸਾਏ ਸੱਚੇ ਸੰਘਵਾਦ ਦੀ ਭਾਵਨਾ ਨੂੰ ਢਾਹ ਲਾਉਂਦੇ ਹਨ। ਪੰਜਾਬ ਦੇ ਮੱਦਿਆਂ ਵਿੱਚ ਗੰਭੀਰ ਪਾਣੀ ਸੰਕਟ ਵੀ ਸ਼ਾਮਲ ਹੈ। ਸੂਬਾ ਸਤਹੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦਾ ਕਾਰਨ ਸੂਬੇ ਦੇ ਦਰਿਆਈ ਪਾਣੀ ...
ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

Hot News
ਅੰਮ੍ਰਿਤਸਰ, 31 ਜਨਵਰੀ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ। ਵਿਧਾਇਕ ਡਾ. ਗੁਪਤਾ ਨੇ ਅੱਜ ਵਾਰਡ ਨੰਬਰ 56, ਵਾਰਡ ਨੰਬਰ 60 ਅਤੇ ਹਾਥੀ ਗੇਟ ਵਿਖੇ ਆਪਣੇ ਦਫ਼ਤਰ ਵਿਖੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜਾਰੀ ਕਰਨ ਲਈ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰੇਕ ਵਾਰਡ ਵਿੱਚ ਨਿਯਮਿਤ ਤੌਰ 'ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ 'ਤੇ ਸਮੀਖਿਆ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਕੈਂਪ ਤੋਂ ਪਹਿਲਾਂ ਕਾਰਡ ਬਣਾਉਣ ਦਾ ਸਮਾਂ ਅਤੇ ਵੇਰਵਿਆਂ ਵਾਲੀ ਇੱਕ ਸਲ...
ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

Hot News
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ  ਐਨ.ਡੀ.ਆਰ.ਐਫ 07 ਬਟਾਲੀਅਨ ਬਠਿੰਡਾ ਵੱਲੋਂ ਇੰਸਪੈਕਟਰ ਜੈਪਾਲ ਅਤੇ ਉਹਨਾਂ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਬਚਾਅ ਦੇ ਤਰੀਕੇ, ਨੁਕਸਾਨੀ ਹੋਈ ਇਮਾਰਤਾਂ ਵਿੱਚ ਸੁਰੱਖਿਅਤ ਢੰਗ ਨਾਲ ਦਾਖਲ ਹੋਣ ਤੇ ਜਖਮੀ ਵਿਅਕਤੀਆਂ ਨੂੰ ਬਚਾਉਣ ਬਾਰੇ ਅਤੇ ਆਪਦਾ ਪ੍ਰਬੰਧਨ ਬਾਰੇ ਲੈਕਚਰ ਦੇ ਕੇ ਅਤੇ ਪ੍ਰੈਕਟੀਕਲ/ਡੈਮੋ ਕਰਵਾ ਕੇ ਜਾਗਰੂਕ ਕੀਤਾ ਗਿਆ। ਟ੍ਰੇਨੀਜ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੈਕਟੀਕਲ ਵਿੱਚ ਭਾਗ ਲਿਆ ਗਿਆ ਅਤੇ ਆਪਦਾ ਪ੍ਰਬੰਧਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਸਮੇਂ ਸਟੋਰ ਸੁਪਰਡੈਂਟ ਸਿਵਿਲ ਡਿਫੈਂਸ ਪਰਮਿੰਦਰ ਸਿੰਘ ਬਾਠ ਵੱਲੋਂ ਇਸ ਟ...
ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

Hot News
ਫਾਜ਼ਿਲਕਾ 31 ਜਨਵਰੀ- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ...
ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

Hot News
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ।      ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜਰੂਰੀ ਨੁਕਤੇ ਦੱਸੇ ਗਏ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਨਾਂ ਦਾ ਲਾਭ ਮਾਪੇ ਲੈ ਸਕਦੇ ਹਨ, ਇਸ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

Hot News
ਬਰਨਾਲਾ, 31 ਜਨਵਰੀ-        ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਸੰਘੇੜਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

Hot News
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ। ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ। ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰਮੀਆ...
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

Hot News
ਤਰਨ ਤਾਰਨ 31 ਜਨਵਰੀ (      )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ ਵੈਨ ਨੂੰ ਸ੍ਰ ਹਰਜੀਤ ਸਿੰਘ ਬੁਰਜ (ਪੀ.ਏ.) ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸ੍ਰ ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਇਸ ਪ੍ਰਚਾਰ ਵੈਨ ਨੇ ਅੱਜ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਬਲਾਕਾਂ— ਭਿੱਖੀਵਿੰਡ, ਵਲਟੋਹਾ ਅਤੇ ਪੱਟੀ ਨੂੰ ਕਵਰ ਕੀਤਾ। ਇਹ ਵੈਨ ਸੁਰ ਸਿੰਘ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ, ਅਲਗੋ ਕੋਠੀ, ਅਮਰਕੋਟ, ਵਲਟੋਹਾ, ਬਹਾਦਰ ਨਗਰ, ਜੋਧ ਸਿੰਘ ਵਾਲਾ, ਭੰਗਾਲਾ, ਤੂਤ, ਕੋਟ ਬੁੱਢਾ, ਆਂਸਲ ਅਤੇ ਪੱਟੀ ਤੋਂ ਹੁੰਦੀ ਹੋਈ ਕੈਰੋਂ ਵਿਖੇ ਪਹੁੰਚੀ, ਜਿੱਥੇ ਇਸ ਦਾ ਰਸਮੀ ਸਮਾਪਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ...
ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 31 ਜਨਵਰੀ, 2026:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 31 ਜਨਵਰੀ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾ...