ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ
ਗੁਰਦਾਸਪੁਰ, 30 ਜਨਵਰੀ ( ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਆਦਿਤਿਆ ਗੁਪਤਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।
ਉਨਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ।
ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅ...








