16ਵੇਂ ਕੌਮੀ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ
ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲੁਧਿਆਣਵੀਆਂ ਵਾਸਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ 16ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੱਧ ਚੜ੍ਹ ਕੇ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਉਨ੍ਹਾਂ 25 ਜਨਵਰੀ, 2011 ਤੋਂ ਮਨਾਏ ਜਾ ਰਹੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ, ਵੋਟ ਪਾਉਣ ਦਾ ਹੱਕ ਸਾਡੇ ਸੰਵਿਧਾਨ ਦੁਆਰਾ ਦਿੱਤੇ ਗਏ ...








