Monday, August 17Malwa News
Shadow

Tag: punjabi news

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

Local
ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ।  ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰ...
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

Local
ਫਿਰੋਜ਼ਪੁਰ 24 ਜਨਵਰੀ 2026.-                ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।                 ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ...
‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

Hot News
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ ਚੌਥੇ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਦੇ ਉਪ-ਸ਼ਹਿਰੀ ਖੇਤਰਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਲੋਨੀਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਪਛਾਣ ਕਰਨ ਅਤੇ ਪਿਛੋਕੜ ਦੀ ਪੁਸ਼ਟੀ ਕਰਨ ਲਈ  ਸੂਬਾ ਪੱਧਰੀ ਮੁਹਿੰਮ ਚਲਾਈ। ਇਹ ਕਾਰਵਾਈ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’, ਜੋ ਮੰਗਲਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ  ਵਜੋਂ ਸ਼ੁਰੂ ਕੀਤਾ ਸੀ, ਦੇ ਮੁਕੰਮਲ ਹੋਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ।  ਆਪ੍ਰੇਸ਼ਨ ਪ੍ਰਹਾਰ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱਚ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ। ਇਸ ਸਬੰਧੀ ਵੇਰਵੇ ਸਾਂਝੇ ਕ...
ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

Hot News
ਚੰਡੀਗੜ੍ਹ 23 ਜਨਵਰੀ:-ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਦੱਸਣਯੋਗ ਹੈ ਕਿ ਸਪਲਾਈ ਬੰਦ ਹੋਣ ਦਾ ਮੁੱਖ ਕਾਰਨ ਬਿਜਲੀ ਦੀਆਂ ਲਾਈਨਾਂ 'ਤੇ ਦਰੱਖਤ ਡਿੱਗਣਾ ਹੈ, ਜਿਸ ਨਾਲ ਖੰਭੇ ਅਤੇ ਟ੍ਰਾਂਸਫਾਰਮਰ ਢਾਂਚਿਆਂ ਦਾ ਨੁਕਸਾਨ ਹੋਇਆ । ਬਿਜਲੀ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਬਨੂੜ ਭਬਾਤ 66 ਕੇਵੀ ਲਾਈਨ 'ਤੇ ਇੱਕ ਨਿਰਮਾਣ ਅਧੀਨ ਟ੍ਰਾਂਸਮਿਸ਼ਨ ਟਾਵਰ ਡਿੱਗ ਗਿਆ, ਜਿਸ ਕਾਰਨ ਜ਼ੀਰਕਪੁਰ ਖੇਤਰ ਵਿੱਚ ਸਪਲਆਈ ‘ਚ ਵੱਡਾ ਵਿਘਨ ਪਿਆ। ਪ੍ਰਾਪਤ ਰਿਪੋਰਟਾਂ ਅਨੁਸਾਰ ਰਾਜ ਵਿੱਚ ਲਗਭਗ 600 ਤੋਂ ਵੱਧ ਖੰਭੇ ਟੁੱਟਣ ਦੀ ਰਿਪੋਰਟ ਹੈ ਅਤੇ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਪੀ.ਐਸ.ਪੀ.ਸੀ.ਐਲ. ਦੇ ਸਟਾਫ਼ ਨੇ ਸਪਲਾਈ ਨੂੰ ਬਹਾਲ ਕਰਨ ਲਈ ਦਿਨ ਭਰ ਮੁਸ਼ਕਲ ਹਾਲਾਤਾਂ ਵਿੱਚ ਕੰਮ ਕੀਤਾ।...
ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਹੁਸ਼ਿਆਰਪੁਰ, 23 ਜਨਵਰੀ:-ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

Hot News
ਚੰਡੀਗੜ੍ਹ, 23 ਜਨਵਰੀ, 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ। ਮੁੱਖ ਮੰਤਰੀ ਸਿਹਤ ਯੋਜਨਾ ਕੀ ਹੈ? ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਭਗਵੰਤ ਸਿੰਘ ਮਾਨ ਦੀ...
ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ

ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.),  ਅੰਮ੍ਰਿਤਸਰ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁੰਨ ਨੂੰ ਗ੍ਰਿਫਤਾਰ ਕਰਕੇ ਇਸੇ ਸੰਗਠਨ ਨਾਲ ਸਬੰਧਤ ਅੱਤਵਾਦੀ ਗਿਰੋਹ ਵੱਲੋਂ ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਅੱਤਵਾਦੀ ਹਮਲੇ  ਨੂੰ ਟਾਲ ਦਿੱਤਾ ।  ਇਹ ਜਾਣਾਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਦੀਨੇਵਾਲ ਦੇ ਰਹਿਣ ਵਾਲੇ ਸ਼ਰਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 1 ਪੀ86 ਹੈਂਡ ਗ੍ਰੇਨੇਡ, ਇੱਕ 9 ਐਮਐਮ ਗਲੌਕ ਪਿਸਤੌਲ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸ ਅਤੇ 65 ਗ੍ਰਾਮ ਆਈ.ਸੀ.ਈ. ਡਰੱਗ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾ...
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

Hot News
ਚੰਡੀਗੜ੍ਹ, 23 ਜਨਵਰੀ:-ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ। ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ। ਹਸਪਤਾਲ ਵਿੱਚ ਦਾਖਲ ਹੋਣ ’ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦ ਰਹਿਤ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜ...
ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

Hot News
ਚੰਡੀਗੜ੍ਹ, 23 ਜਨਵਰੀ:-ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ, 42 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ, 70 ਤੋਂ ਵੱਧ ਰਾਸ਼ਟਰੀ ਸੰਸਥਾਵਾਂ ਦੇ ਮਾਹਰ ਅਤੇ ਈ.ਸੀ.ਆਈ. ਦੇ ਸੀਨੀਅਰ ਅਧਿਕਾਰੀ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 36 ਮੁੱਖ ਚੋਣ ਅਧਿਕਾਰੀ (ਸੀ.ਈ.ਓਜ਼) ਆਈਆਈਸੀਡੀਈਐਮ-2026 ਦੇ ਸਮਾਪਤੀ ਸੈਸ਼ਨ ਵਿੱਚ ਮੌਜੂਦ ਸਨ। ਸਮਾਪਤੀ ਸੈਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦਿੱਲੀ ਡੈਕਲੇਰੇਸ਼ਨ 2026 ਪੜ੍ਹਿਆ, ਜਿਸਨੂੰ ਈਐਮਬੀਜ਼ ਦੁਆਰਾ ਸਰਬਸੰਮਤੀ ਨਾਲ ਅਪਣਾਇਆ ਗਿਆ। ਈਐਮਬੀਜ਼ ਨੇ ਐਲਾਨਨਾਮੇ ਦੇ ਪੰਜ ਥੰਮ੍ਹਾਂ ਚੋਣ ਸੂਚੀਆਂ ਦੀ ਸ਼ੁੱਧਤਾ, ਚੋਣਾਂ ਦਾ ਸੰਚਾਲਨ, ਖੋਜ ਅਤੇ ਪ੍ਰਕਾਸ਼ਨ, ਤਕਨਾਲੋਜੀ ਦੀ ਵਰਤੋਂ ਅਤੇ ਸਿਖਲਾ...
ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

Breaking News
ਚੰਡੀਗੜ੍ਹ 23 ਜਨਵਰੀ :-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ ਦੌਰਾਨ ‘ ਸੁਚੱਜਾ ਪ੍ਰਸ਼ਾਸਨ’, ਲੋਕਤੰਤਰੀ ਸੰਸਥਾਵਾਂ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਵਿਧਾਨਕ ਕੰਮਕਾਜ ਵਿੱਚ ‘ਤਕਨਾਲੋਜੀ’ ਦੀ ਵੱਧ ਰਹੀ ਵਰਤੋਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਚਾਰ-ਵਟਾਂਦਰੇ ਅੱਜ ਦੇ ਡਿਜੀਟਲ ਯੁੱਗ ਵਿੱਚ ਲੋਕਤੰਤਰ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸਪੀਕਰ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਸਿੱਖਿਆ ਅਤੇ ਰਿਸਰਚ ਮੰਤਰੀ ਸ. ਬਲਦੇਵ ਸਿੰਘ ਔਲਖ ਨਾਲ ਵੀ ਇੱਕ ਸਕਾਰਾਤਮਕ ਅਤੇ ਰਚਨਾਤਮਕ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਖੇਤੀ ਜਗਤ ਦੀਆਂ ਮੌਜੂਦਾ ਚੁਣੌਤੀਆਂ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ...