Tuesday, April 28Malwa News
Shadow

Tag: punjabi news

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

Local
ਤਰਨ ਤਾਰਨ, 03 ਦਸੰਬਰ (      ) - ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਸ੍ਰੀ ਕਪਿਲ ਜ਼ਿੰਦਲ ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ...
ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਦੇ ਪ੍ਰਸਤਾਵ ਦੀ ਚੰਗੀ...
ਅੰਤਰ ਰਾਸ਼ਟਰੀ ਕਬੱਡੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ , ਅਜੈਬ ਸਿੰਘ ਚੱਠਾ

ਅੰਤਰ ਰਾਸ਼ਟਰੀ ਕਬੱਡੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ , ਅਜੈਬ ਸਿੰਘ ਚੱਠਾ

Global News
ਕਾਨਫਰੰਸ ਨੂੰ ਸੰਪੂਰਨ ਸਹਿਯੋਗ ਦੇਵਾਗੇ : ਸਰਦਾਰ ਗੁਰਲਾਲ ਸਿੰਘ ਐਮ. ਐਲ , ਏ . ਤੇ ਪ੍ਰਧਾਨ ਪੰਜਾਬ ਕਬੱਡੀ ਐਸੋਸੀਏਸ਼ਨ Iਪੰਜਾਬ ਵਿਚ ਕਬੱਡੀ ਕਾਨਫਰੰਸ ਕਰਾਉਣ ਦੀਆ ਤਿਆਰੀਆਂ ਸ਼ੁਰੂ ਹੋ ਗਈਆਂ ਹਨ I ਜਗਤ ਪੰਜਾਬੀ ਸਭਾ ਵਲੋਂ ਵਿਦਵਾਨਾਂ ਨਾਲ ਸੰਪਰਕ ਕੀਤਾ ਗਿਆ ਹੈ ਤੇ ਬੇਨਤੀ ਕੀਤੀ ਹੈ ਕਿ ਪੰਜਾਬ ਸਟਾਇਲ ਕਬੱਡੀ ਦੇ ਇਤਿਹਾਸ , ਹੁਣ ਦੇ ਤੇ ਪਹਿਲੇ ਕਬੱਡੀ ਖਿਡਾਰੀਆਂ ਬਾਰੇ , 1954 ਤੋਂ 1957 ਤਕ ਪਾਕਿਸਤਾਨ ਤੇ ਪੰਜਾਬ ਦੇ ਹੋਏ ਕਬੱਡੀ ਮੈਚਾਂ ਬਾਰੇ , 1973 ਤੇ 1974 ਵਿਚ ਹੋਏ ਇੰਗਲੈਂਡ ਤੇ ਪੰਜਾਬ ਦੇ ਮੈਚਾਂ ਬਾਰੇ , ਕਬੱਡੀ ਦਾ ਵਰਤਮਾਨ ਤੇ ਭਵਿੱਖ , ਕਬੱਡੀ ਦੇ ਨਿਯਮ , ਕਿਲਾ ਰਾਏਪੁਰ ਦੇ ਟੂਰਨਾਮੈਂਟ , ਪ੍ਰਮੋਟਰਾਂ ਬਾਰੇ , ਕਬੱਡੀ ਲੇਖਕਾਂ ਅਤੇ ਕੁਮੈਂਟੇਟਰਾਂ ਬਾਰੇ ਖੋਜ ਪੱਤਰ ਲਿਖਣ 15 ਜਨਵਰੀ 2026 ਤੋਂ ਪਹਿਲਾ ਖੋਜ ਪੱਤਰਾਂ ਦੀ ਮੰਗ ਕੀਤੀ ਹੈ I ਵਿਦਵਾਨਾਂ ਵਿਚ ਖੋਜ ਪੱਤਰ ਲਿਖਣ ਲਈ ਉਤਸ਼ਾਹ ਹੈ I ਖੋਜ ਪੱਤਰ ਛਾਪੇ ਵੀ ਜਾਣਗੇ I ਅਜੈਬ ਸਿੰਘ ਚੱਠਾ ਵਲੋਂ ਬਹੁਤ ਸਾਰੇ ਕਬੱਡੀ ਪ੍ਰੇਮੀਆਂ ਨਾਲ ਸੰਪਰਕ ਬਣਾਇਆ ਹੈ , ਜਿਨ੍ਹਾਂ ਵਿਚ : ਰੋਸ਼ਨ ਖੇੜਾ, ਪ੍ਰਿੰਸੀਪਲ ਸਰਵਣ ਸਿੰਘ , ਕੁਲਵੰਤ ਸਿੰਘ ਬੁਢਲਾਡਾ , ...
ਹੜ੍ਹਾਂ ਤੋਂ ਬਾਅਦ ਪਸ਼ੂ ਪਾਲਕਾਂ ਲਈ ਰਾਹਤ ਯੋਜਨਾ: ਮਾਨ ਸਰਕਾਰ ਨੇ ਡੇਅਰੀ ਕਿਸਾਨਾਂ ਦੀ 59 ਲੱਖ ਰੁਪਏ ਦੀ ਕੀਤੀ ਸਹਾਇਤਾ

ਹੜ੍ਹਾਂ ਤੋਂ ਬਾਅਦ ਪਸ਼ੂ ਪਾਲਕਾਂ ਲਈ ਰਾਹਤ ਯੋਜਨਾ: ਮਾਨ ਸਰਕਾਰ ਨੇ ਡੇਅਰੀ ਕਿਸਾਨਾਂ ਦੀ 59 ਲੱਖ ਰੁਪਏ ਦੀ ਕੀਤੀ ਸਹਾਇਤਾ

Hot News, Punjab Development
ਹੁਸ਼ਿਆਰਪੁਰ ਅਤੇ ਤਾਰਾਗੜ੍ਹ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਮਾਨ ਸਰਕਾਰ ਦੀ ਪਹਿਲਕਦਮੀ ਚੰਡੀਗੜ੍ਹ, 3 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਨੇ ਡੇਅਰੀ ਸੈਕਟਰ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਹਾਲ ਹੀ ਵਿੱਚ ਐਲਾਨੀ ਗਈ ਇਸ ਯੋਜਨਾ ਤਹਿਤ, ਹੁਸ਼ਿਆਰਪੁਰ ਅਤੇ ਤਾਰਾਗੜ੍ਹ ਪਿੰਡਾਂ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਕਿਸਾਨਾਂ ਨੂੰ ਕੁੱਲ 5.9 ਮਿਲੀਅਨ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਪਹਿਲਕਦਮੀ ਪੰਜਾਬ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਉਦਯੋਗ ਨੂੰ ਉੱਚਾ ਚੁੱਕਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਇਸ ਯੋਜਨਾ ਤਹਿਤ, ਰਾਜਪੁਰਾ ਵਿੱਚ 1.7 ਮਿਲੀਅਨ ਰੁਪਏ ਅਤੇ ਤਾਰਾਗੜ੍ਹ ਵਿੱਚ 4.2 ਮਿਲੀਅਨ ਰੁਪਏ ਦੀ ਰਕਮ ਵੰਡੀ ਜਾਵੇਗੀ, ਸਥਾਨਕ ਪਸ਼ੂ ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕੀਤਾ ਜਾਵੇਗਾ। ਪਸ਼ੂ ਪਾਲਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਸਰਕਾਰ ਨੇ ਇਸ ਸਾਲ 204 ਡੇਅਰੀ ਕਿਸਾਨਾਂ ਨੂੰ 3 ਕਰੋੜ ਰੁਪ...
400+ AI ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

400+ AI ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

Hot News
ਮੁੱਖ ਮੰਤਰੀ ਮਾਨ ਦਾ ਦ੍ਰਿਸ਼ਟੀਕੋਣ: ਮੋਹਾਲੀ ਦਾ AI ਟ੍ਰੈਫਿਕ ਸਿਸਟਮ ਦੁਰਘਟਨਾਵਾਂ ਨੂੰ ਘਟਾਏਗਾ ਅਤੇ ਸੁਰੱਖਿਆ ਵਧਾਏਗਾ ਚੰਡੀਗੜ੍ਹ, 3 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੋਹਾਲੀ ਵਿੱਚ AI-ਸੰਚਾਲਿਤ ਸ਼ਹਿਰ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਨੂੰ ਸਫਲਤਾਪੂਰਵਕ ਸੰਚਾਲਿਤ ਕਰ ਰਹੀ ਹੈ। ਇਹ ਪ੍ਰੋਜੈਕਟ, ਜੋ ਮਾਰਚ 2025 ਤੋਂ ਚੱਲ ਰਿਹਾ ਹੈ ਅਤੇ ₹21.60 ਕਰੋੜ ਦੀ ਲਾਗਤ ਨਾਲ ਚੱਲ ਰਿਹਾ ਹੈ, ਰਾਜ ਦੀ ਤਰੱਕੀ ਅਤੇ ਆਧੁਨਿਕੀਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋ ਰਿਹਾ ਹੈ। ਇਹ ਪ੍ਰਣਾਲੀ ਨਾ ਸਿਰਫ ਟ੍ਰੈਫਿਕ ਨੂੰ ਸੁਚਾਰੂ ਬਣਾ ਰਹੀ ਹੈ ਬਲਕਿ ਸ਼ਹਿਰ ਦੀ ਸੁਰੱਖਿਆ ਨੂੰ ਵੀ ਮਜ਼ਬੂਤ ​​ਕਰ ਰਹੀ ਹੈ, ਜੋ ਕਿ ਪੰਜਾਬ ਸਰਕਾਰ ਦੀਆਂ ਲੋਕ-ਕੇਂਦ੍ਰਿਤ ਨੀਤੀਆਂ ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਇਸ ਅਤਿ-ਆਧੁਨਿਕ ਪ੍ਰਣਾਲੀ ਵਿੱਚ ਆਟੋਮੇਟਿਡ ਨੰਬਰ ਪਲੇਟ ਪਛਾਣ (ANPR) ਅਤੇ ਈ-ਚਲਾਨ ਵਿਸ਼ੇਸ਼ਤਾਵਾਂ ਨਾਲ ਲੈਸ 400 ਤੋਂ ਵੱਧ ਸੀਸੀਟੀਵੀ ਕੈਮਰੇ ਸ਼ਾਮਲ ਹਨ। ਕੰਟਰੋਲ ਰੂਮ ਵਿੱਚ ਲਾਈਵ ਕੈਮਰਾ ਫੀਡ ਅਤੇ ਡੇਟਾ ਡੈਸ਼ਬੋਰਡ ਰਾਹੀਂ ਰੀਅਲ-ਟਾਈਮ ਟ੍ਰੈਫਿਕ ਨਿ...
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

Hot News
ਚੰਡੀਗੜ੍ਹ, 3 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਸ਼ਾਨਦਾਰ "ਸਿੱਖਿਆ ਕ੍ਰਾਂਤੀ" ਦੀ ਸ਼ੁਰੂਆਤ ਕੀਤੀ ਹੈ। ਇਸਦੇ ਸਿੱਧੇ ਲਾਭ ਬੱਚਿਆਂ ਦੇ ਉੱਜਵਲ ਭਵਿੱਖ ਦੇ ਰੂਪ ਵਿੱਚ ਦਿਖਾਈ ਦੇ ਰਹੇ ਹਨ। ਮਾਨ ਸਰਕਾਰ ਨੇ ਰੱਟੇ ਮਾਰਨ ਦੇ ਪੁਰਾਣੇ ਅਤੇ ਔਖੇ ਢੰਗ ਨੂੰ ਬਦਲ ਦਿੱਤਾ ਹੈ ਅਤੇ ਫਿਨਲੈਂਡ ਦੇ ਮਸ਼ਹੂਰ "ਖੁਸ਼ੀ-ਪਹਿਲਾਂ" ਸਿੱਖਿਆ ਮਾਡਲ ਨੂੰ ਅਪਣਾਇਆ ਹੈ। ਇਸ ਮਾਡਲ ਦਾ ਉਦੇਸ਼ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਰੱਖਣਾ ਅਤੇ ਉਨ੍ਹਾਂ ਨੂੰ ਖੁਸ਼ ਵਿਅਕਤੀਆਂ ਵਿੱਚ ਵਿਕਸਤ ਕਰਨਾ ਹੈ। ਮਿਹਨਤੀ ਸਰਕਾਰੀ ਸਕੂਲ ਅਧਿਆਪਕਾਂ ਨੂੰ ਸਿਖਲਾਈ ਲਈ ਸਿੱਧੇ ਫਿਨਲੈਂਡ ਭੇਜਣਾ ਸਰਕਾਰ ਦੀ ਸਿੱਖਿਆ ਦੇ ਮਿਆਰ ਨੂੰ ਦੁਨੀਆ ਦੇ ਬਰਾਬਰ ਲਿਆਉਣ ਦੀ ਇੱਛਾ ਨੂੰ ਦਰਸਾਉਂਦਾ ਹੈ। ਇਹ ਸਿਰਫ਼ ਇੱਕ ਫੇਰੀ ਨਹੀਂ ਹੈ, ਸਗੋਂ ਸਰਕਾਰੀ ਸਕੂਲਾਂ ਵਿੱਚ ਸਾਡੇ ਪੂਰੇ ਵਿਸ਼ਵਾਸ ਦਾ ਪ੍ਰਮਾਣ ਹੈ। ਹੁਣ ਤੱਕ, 200 ਤੋਂ ਵੱਧ ਪ੍ਰਾਇਮਰੀ ਅਧਿਆਪਕਾਂ ਨੂੰ 15 ਦਿਨਾਂ ਦੀ ਵਿਸ਼ੇਸ਼ ਸਿਖਲਾਈ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾ ਚੁੱਕਾ ਹੈ। ਇਹ ਪਹਿਲ ਪਿਛਲੀਆਂ ਸਰਕਾਰ...
ਮੁੱਖ ਮੰਤਰੀ ਮਾਨ ਦਾ ਮਾਸਟਰਸਟ੍ਰੋਕ: ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ 35 ਯੋਧਿਆਂ ਨੂੰ ਕਰੇਗਾ ਤਾਇਨਾਤ , TISS ਦੇ ਸਹਿਯੋਗ ਨਾਲ ਬਣਾਏਗਾ ਨਸ਼ਾ ਛੁਡਾਊ ਫੌਜ

ਮੁੱਖ ਮੰਤਰੀ ਮਾਨ ਦਾ ਮਾਸਟਰਸਟ੍ਰੋਕ: ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ 35 ਯੋਧਿਆਂ ਨੂੰ ਕਰੇਗਾ ਤਾਇਨਾਤ , TISS ਦੇ ਸਹਿਯੋਗ ਨਾਲ ਬਣਾਏਗਾ ਨਸ਼ਾ ਛੁਡਾਊ ਫੌਜ

Hot News
ਨਸ਼ੇ ਦੀ ਦੁਰਵਰਤੋਂ ਵਿਰੁੱਧਮੁੱਖ ਮੰਤਰੀ ਮਾਨ ਦਾ ਮਾਸਟਰਸਟ੍ਰੋਕ: ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ 35 ਯੋਧਿਆਂ ਨੂੰ ਕਰੇਗਾ ਤਾਇਨਾਤ , TISS ਦੇ ਸਹਿਯੋਗ ਨਾਲ ਬਣਾਏਗਾ ਨਸ਼ਾ ਛੁਡਾਊ ਫੌਜ ਜੰਗ ਵਿੱਚ ਯੁੱਧ ਇੱਕ ਨਵਾਂ ਹਥਿਆਰ ਹੈ - ਹਰ ਪਿੰਡ ਵਿੱਚ ਸਿਖਲਾਈ ਪ੍ਰਾਪਤ ਸਾਥੀ ਤਾਇਨਾਤ ਕੀਤੇ ਜਾਣਗੇ, ਹਰ ਗਲੀ ਅਤੇ ਮੁਹੱਲੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਲੜਣਗੇ ਚੰਡੀਗੜ੍ਹ, 2 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਮਹਾਂਮਾਰੀ ਨਾਲ ਜੂਝ ਰਹੇ ਪੰਜਾਬ ਲਈ ਇੱਕ ਗੇਮ-ਚੇਂਜਿੰਗ ਰਣਨੀਤੀ ਦਾ ਐਲਾਨ ਕੀਤਾ ਹੈ। ਸਰਕਾਰ ਹੁਣ ਨਸ਼ਿਆਂ ਵਿਰੁੱਧ ਜੰਗ ਨੂੰ ਪੁਲਿਸ ਥਾਣਿਆਂ ਅਤੇ ਅਦਾਲਤਾਂ ਤੱਕ ਸੀਮਤ ਨਹੀਂ ਰੱਖੇਗੀ, ਸਗੋਂ ਹਰ ਪਿੰਡ ਅਤੇ ਮੁਹੱਲੇ ਵਿੱਚ ਨਸ਼ਾ ਛੁਡਾਊ ਲਈ ਸਿਖਲਾਈ ਪ੍ਰਾਪਤ ਯੋਧਿਆਂ ਨੂੰ ਤਾਇਨਾਤ ਕਰੇਗੀ। ਦੇਸ਼ ਦੀ ਪਹਿਲੀ 'ਮਾਨਸਿਕ ਸਿਹਤ ਫੈਲੋਸ਼ਿਪ ਵਿੱਚ ਲੀਡਰਸ਼ਿਪ' ਰਾਹੀਂ, ਪੰਜਾਬ 35 ਨੌਜਵਾਨ ਪੇਸ਼ੇਵਰ ਤਿਆਰ ਕਰੇਗਾ ਜੋ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਨਗੇ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ (TISS), ਮੁੰਬਈ ਦ...
ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ ਹਵਾਈ ਫੌਜ ਅਧਿਕਾਰੀ

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ ਹਵਾਈ ਫੌਜ ਅਧਿਕਾਰੀ

Hot News
ਆਤਮ-ਵਿਸ਼ਵਾਸ ਅਤੇ ਮਿਹਨਤ ਨਾਲ ਲਿਖੀ ਨਵੀਂ ਕਹਾਣੀ, ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਸਮਰਪਣ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 2 ਦਸੰਬਰ : ਪੰਜਾਬ ਪੁਲਿਸ ਲਈ ਇਹ ਮਾਣ ਵਾਲਾ ਪਲ ਹੈ। ਸੂਬਾ ਪੁਲਿਸ ਵਿਭਾਗ ਦੇ ਇੱਕ ਕਾਂਸਟੇਬਲ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੇ ਬਲ 'ਤੇ ਉਹ ਮੁਕਾਮ ਹਾਸਲ ਕੀਤਾ ਹੈ ਜੋ ਹਰ ਨੌਜਵਾਨ ਦਾ ਸੁਪਨਾ ਹੁੰਦਾ ਹੈ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਗੁਰਸਿਮਰਨ ਸਿੰਘ ਬੈਂਸ ਨੂੰ ਭਾਰਤੀ ਹਵਾਈ ਫੌਜ (Indian Air Force) ਦੀ ਮਾਣਮੱਤੀ ਫਲਾਇੰਗ ਬ੍ਰਾਂਚ ਵਿੱਚ ਅਧਿਕਾਰੀ ਵਜੋਂ ਨਿਯੁਕਤੀ ਲਈ ਸਿਫਾਰਸ਼ ਕੀਤੀ ਗਈ ਹੈ। ਇਹ ਪ੍ਰਾਪਤੀ ਨਾ ਸਿਰਫ਼ ਗੁਰਸਿਮਰਨ ਲਈ, ਸਗੋਂ ਸਮੁੱਚੇ ਪੰਜਾਬ ਪੁਲਿਸ ਵਿਭਾਗ ਅਤੇ ਸੂਬਾ ਸਰਕਾਰ ਲਈ ਮਾਣ ਵਾਲੀ ਗੱਲ ਹੈ। ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਸਹੀ ਮਾਰਗਦਰਸ਼ਨ, ਪੱਕਾ ਇਰਾਦਾ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਡੀਜੀਪੀ ਪੰਜਾਬ ਪੁਲਿਸ ਨੇ ਇਸ ਇਤਿਹਾਸਕ ਪ੍ਰਾਪਤੀ 'ਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ "ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ...
ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

Local
ਤਰਨ ਤਾਰਨ, 2 ਦਸੰਬਰ (        )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਅਤੇ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਲਗਾਤਾਰ ਜਾਣੂ ਕਰਵਾਉਂਦੇ ਰਹਿਣ...
ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

Local
ਮਾਨਸਾ, 02 ਦਸੰਬਰ:- ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ।ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਵਾਇਆ।ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸ਼ਿਕਾਇਤਾਂ ਦਾ ਨਿਵਾਰਨ, ਈ.ਸੀ.ਐਚ.ਐਸ ਨਾਲ ਸਬੰਧਤ ਸਾਬਕਾ ਸੈਨ...