Monday, August 17Malwa News
Shadow

Tag: punjabi news

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

Hot News
ਚੰਡੀਗੜ੍ਹ, 20 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗ...
ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

Hot News
ਹੁਸ਼ਿਆਰਪੁਰ, 20 ਜਨਵਰੀ :                                                                                                                             ਪ੍ਰਥਮ ਟੀਮ ਵੱਲੋਂ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਗਈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿਖਿਆ ਤੇ ਧਿਆਨ ਕੇਂਦਰਤ ਕਰਨ ਦੇ ਉਦੇਸ਼ ਨਾਲ ਪ੍ਰਸਿੱਧ ਸਿੱਖਿਆ ਸੰਸਥਾ ਪ੍ਰਥਮ ਦੀ ਟੀਮ ਵੱਲੋਂ ਮਿਡਲ ਲੈਵਲ ਟ੍ਰੇਨਿੰਗ ਸੈਂਟਰ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ 930 ਆਂਗਨਵਾੜੀ ਵਰਕਰਾਂ ਲਈ “ਪੋਸ਼ਣ ਵੀ, ਪੜ੍ਹਾਈ ਵੀ” ਥੀਮ ਹੇਠ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਬਾਰੇ ਦੱਸਿਆ ਅਤੇ ਪ੍ਰਥਮ ਟੀਮ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੀ ਪੋਸ਼ਣ ਸਥਿਤੀ, ਵਿਕਾਸ ਦੀ ਨਿਗਰਾਨੀ, ਖੇਡ-ਆਧਾਰਿਤ ਅਤੇ ...
‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

Hot News
ਅੰਮ੍ਰਿਤਸਰ 20 ਜਨਵਰੀ 2026 ---ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਵਲੰਟੀਅਰਾਂ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਅਸੀਂ ਆਪਦਾ ਦੇ ਆਉਣ ਤੋਂ ਪਹਿਲਾਂ ਹੀ ਤਿਆਰੀ  ਕਰ ਲਈਏ ਕੀ ਆਪਦਾ ਜਦ ਵੀ ਆਵੇ ਸਾਡਾ ਕੋਈ ਵੀ ਜਾਨ ਜਾਂ ਮਾਲ ਦਾ ਨੁਕਸਾਨ ਨਾ ਕਰ ਪਾਵੇ ਜੇਕਰ ਨੁਕਸਾਨ ਹੁੰਦਾ ਵੀ ਹੈ ਤਾਂ ਉਹ ਘੱਟ ਤੋਂ ਘੱਟ ਹੋਵੇ ਅਸੀਂ ਉਸ ਨੂੰ ਕਮਿਊਨਿਟੀ ਪੱਧਰ ਤੇ ਹੀ ਰੋਕ ਸਕੀਏ ਇਸ ਸਬੰਧੀ ਟ੍ਰੇਨਿੰਗ ਦੇ ਪਹਿਲੇ ਦਿਨ  ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾਂ  ਯੁਵਾ ਆਪਦਾ ਮਿੱਤਰ ਸਕੀਮ ਅੰਮ੍ਰਿਤਸਰ ,ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀ...
ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Hot News
ਬਰਨਾਲਾ, 20 ਜਨਵਰੀ-ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।          ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾ...
ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

Hot News
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ ਸ਼੍ਰੀ ਰਮੇਸ਼ ਬਾਬੂ ਬੋਰੀਗੱਡਾ, ਸੀਜੀਐਮ ਨਾਬਾਰਡ ਪੰਜਾਬ ਦੇ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਡਾ. ਸੂਦ ਨੇ ਅੰਬੂਜਾ ਫਾਊਂਡੇਸ਼ਨ ਵੱਲੋਂ ਲਾਗੂ ਨਾਬਾਰਡ ਵਾਟਰਸ਼ੈਡ ਵਿਕਾਸ ਪ੍ਰੋਜੈਕਟ ਹੇਠ ਕੀਤੇ ਗਏ ਕਾਰਜ ਦੀ ਸਮੀਖਿਆ ਕੀਤੀ। ਟੀਮ ਨੇ ਖਾਦ ਬਣਾਉਣ ਵਾਲ਼ੇ ਪ੍ਰੋਜੈਕਟਾਂ ਸਮੇਤ ਫਾਰਮ ਪੌਂਡ ਆਦਿ ਦਾ ਦੌਰਾ ਕੀਤਾ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਖੇਤਰਾਂ ’ਤੇ ਪਏ ਪ੍ਰਭਾਵ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ’ਤੇ ਡੀਐਮਡੀ ਅਤੇ ਸੀਜੀਐਮ ਵੱਲੋਂ ਵਾਟਰਸ਼ੈਡ ਖੇਤਰ ਵਿੱਚ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਡਾ. ਸੂਦ ਨੇ ਲਗਭਗ 80 ਭਾਈਵਾਲਾਂ ਨੂੰ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਐਲਡੀਐਮ ਰੂਪਨਗਰ, ਡਾਇਰੈਕਟਰ ਆਰਐਸਈਟੀਆਈ ਰੂਪਨਗਰ, ਵਾਟਰਸ਼ੈਡ ਕਮੇਟੀ...
“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

Breaking News
ਚੰਡੀਗੜ੍ਹ, 20 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ਤੇ ਵਾਰ" ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ "ਆਪ੍ਰੇਸ਼ਨ ਪ੍ਰਹਾਰ" ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ। ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ "ਆਪ੍ਰੇਸ਼ਨ ਪ੍ਰਹਾਰ" ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

Hot News
ਚੰਡੀਗੜ੍ਹ, 20 ਜਨਵਰੀ:-ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ। ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ &...
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 20 ਜਨਵਰੀ:-ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 2025-2...
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 20 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ  76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,403 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1 ਕਿਲੋ ਅਫੀਮ, 18 ਕਿਲੋ ਭੁੱਕੀ, 130 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬ...
ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋ...