Tuesday, April 28Malwa News
Shadow

Tag: punjabi news

ਬਿਹਾਰ ਅਤੇ ਗੁਜਰਾਤ ਲਈ ਤੁਰੰਤ ਪੈਸਾ, ਪਰ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੇ ਝੂਠੇ ਵਾਅਦੇ; ਕੀ ਕੇਂਦਰ ਦੀ ਭਾਜਪਾ ਸਰਕਾਰ ਖੁੱਲ੍ਹੇਆਮ ਪੰਜਾਬ ਨਾਲ ਕਰ ਰਹੀ ਵਿਤਕਰਾ ?

ਬਿਹਾਰ ਅਤੇ ਗੁਜਰਾਤ ਲਈ ਤੁਰੰਤ ਪੈਸਾ, ਪਰ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੇ ਝੂਠੇ ਵਾਅਦੇ; ਕੀ ਕੇਂਦਰ ਦੀ ਭਾਜਪਾ ਸਰਕਾਰ ਖੁੱਲ੍ਹੇਆਮ ਪੰਜਾਬ ਨਾਲ ਕਰ ਰਹੀ ਵਿਤਕਰਾ ?

Hot News
ਚੰਡੀਗੜ੍ਹ, 30 ਨਵੰਬਰ : 2025 ਦੇ ਭਿਆਨਕ ਹੜ੍ਹਾਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ। ਲੱਖਾਂ ਏਕੜ ਫਸਲਾਂ ਡੁੱਬ ਗਈਆਂ, ਸੈਂਕੜੇ ਪਿੰਡ ਡੁੱਬ ਗਏ, ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਗਏ। ਉਸ ਔਖੇ ਸਮੇਂ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਜੀ ਤੌਰ 'ਤੇ ਪੰਜਾਬ ਦਾ ਦੌਰਾ ਕੀਤਾ। ਉਨ੍ਹਾਂ ਨੇ ਹਵਾਈ ਸਰਵੇਖਣ ਕੀਤਾ, ਕੈਮਰਿਆਂ ਦੇ ਸਾਹਮਣੇ ਵੱਡੇ ਵਾਅਦੇ ਕੀਤੇ, ਅਤੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਹੜ੍ਹ ਰਾਹਤ ਲਈ ਪੰਜਾਬ ਨੂੰ 1,600 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰੇਗੀ। ਪੰਜਾਬ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ, ਇਹ ਜਾਣਦੇ ਹੋਏ ਕਿ ਘੱਟੋ ਘੱਟ ਕੇਂਦਰ ਸਰਕਾਰ ਉਨ੍ਹਾਂ ਦੇ ਨਾਲ ਹੈ। ਪਰ ਕਈ ਮਹੀਨਿਆਂ ਬਾਅਦ ਵੀ, ਉਸ 1,600 ਕਰੋੜ ਰੁਪਏ ਦਾ ਇੱਕ ਵੀ ਰੁਪਿਆ ਪੰਜਾਬ ਦੇ ਖਾਤਿਆਂ ਵਿੱਚ ਜਮ੍ਹਾ ਨਹੀਂ ਹੋਇਆ ਹੈ। ਇੱਕ ਵੀ ਪੈਸਾ ਨਹੀਂ। ਨਾ ਤਾਂ ਕੇਂਦਰ ਨੇ ਕੋਈ ਅਧਿਕਾਰਤ ਪੱਤਰ ਭੇਜਿਆ ਹੈ, ਨਾ ਹੀ ਕੋਈ ਕਿਸ਼ਤ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਦਾ ਸ਼ਾਨਦਾਰ ਐਲਾਨ ਕੈਮਰਿਆਂ ਅਤੇ ਸੁਰਖੀਆਂ ਤੱਕ ਸੀਮਤ ਰਿਹਾ। ਪੰਜਾਬ ਦੇ ਲੋਕ ਅਜੇ ਵੀ ਉਸ ਹੜ੍ਹ ਦੇ ਜ਼ਖ਼ਮ ਚੱਟ ਰਹੇ ਹਨ, ਜਦੋਂ ਕਿ ...
ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ 

ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ 

Hot News
ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ ਦੌਰਾਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ. ਗੁਰਸੋਹਣ ਸਿੰਘ ਵੱਲੋਂ ਫਸਟ ਏਡ ਲਈ ਡੇਂਜਰ ਜੋਨ ਵਿੱਚ ਜਾਣ ਬਾਰੇ, ਬਚਾਅ ਅਤੇ ਸੇਫਟੀ, ਰਿਸਪੌਂਸ, ਫਰੈਕਚਰ, ਜਖਮ, ਨਕਸੀਰ, ਜਾਨਵਾਰਾਂ ਅਤੇ ਸੱਪਾਂ ਦੇ ਕੱਟਣ ਤੋਂ ਫਸਟ ਏਡ ਬਾਰੇ ਅਤੇ ਟਰੇਨਿੰਗ ਸੁਪਰਵਾਇਜਰ ਸ਼੍ਰੀ ਵਰੁਣ ਸ਼ਰਮਾ ਵਲੋਂ ਸੀ.ਪੀ.ਆਰ. ਚੌਕਿੰਗ, ਲਿਫਟਿੰਗ ਦੀਆਂ ਪੁਜੀਸ਼ਨਾਂ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਕਰਵਾਈ ਗਈ।  ਇਸ ਕੈਂਪ ਵਿੱਚ ਸਿਖਲਾਈ ਲੈ ਰਹੇ 600 ਕੈਡਿਟਾਂ ਵਲੋਂ ਮਹਿਸੂਸ ਕੀਤਾ ਗਿਆ ਕਿ ਉਹ ਅੱਗੇ ਤੋਂ ਲੋੜ ਪੈਣ ਤੇ ਕਿਸੇ ਦੀ ਫਸਟ ਏਡ ਕਰ ਸਕਦੇ ਹਨ ਅਤੇ ਕਿਸੇ ਦੀ ਕੀਤੀ ਜਾਨ ਬਚਾ ਸਕਦੇ ਹਨ। ਇਸ ਮੌਕੇ ਕਰਨਲ ਸ਼੍ਰੀ ਸੰਦੀਪ ਰਾਏ ਅਤੇ ਸ਼੍ਰੀ ਐਲ.ਸੀ. ਨਿਵਾਸਨ, ਸੂਬੇਦਾਰ ਮੇਜਰ ਹਰਵਿੰਦਰ ਸਿੰਘ ਵੀ ਹਾਜ਼ਰ ਸਨ।...
ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

Hot News
ਚੰਡੀਗੜ੍ਹ, 30 ਨਵੰਬਰ:- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ...
ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

Local
ਮਾਲੇਰਕੋਟਲਾ, 30 ਨਵੰਬਰ -                     ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।                  ...
ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ

ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ

Local
ਰੂਪਨਗਰ, 30 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ ਕਰੀਬ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ 6 ਮਹੀਨਿਆਂ ਵਿੱਚ ਸਾਰੀਆਂ ਸਾਰੀਆਂ ਸੜਕਾਂ ਨਵੀਆਂ ਬਣ ਕੇ ਤਿਆਰ ਹੋ ਜਾਣਗੀਆਂ। ਇਸ ਸੜਕ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਕਾਫੀ ਸਮੇਂ ਤੋਂ ਤਰਸਯੋਗ ਸੀ, ਉਨ੍ਹਾਂ ਦੱਸਿਆ ਕਿ ਇਹ 2.67 ਕਿਲੋਮੀਟਰ ਲੰਬੀ ਸੜਕ ਨੈਸ਼ਨਲ ਹਾਈਵੇ 21 ਤੋਂ ਹੁਸੈਨਪੁਰ ਲਾਡਲ ਤੋਂ ਹੁੰਦੀ ਹੋਈ ਐਸਵਾਈਐਲ ਨਹਿਰ ਨਾਲ ਜੋੜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 550 ਮੀਟਰ ਸੜਕ ਦੌਰਾਨ ਟਾਈਲਾਂ ਵੀ ਲਗਾਈਆ ਜਾਣਗੀਆਂ। ਵਿਧਾਇਕ ਚੱਢਾ ਨੇ ਇਹ ਵੀ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾ...
ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

Local
ਕੋਟਕਪੂਰਾ 30 ਨਵੰਬਰ,2025 ( )- ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾ ਦਾ ਮੁਫਤ ਲੈਂਜ ਕੈਂਪ ਲਗਾਇਆ । ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਪੀਕਰ ਸੰਧਵਾਂ ਨੇ ਕੈਂਪ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜੋ ਲਗਾਏ ਜਾਦੇਂ ਹਨ, ਲੋੜਵੰਦਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ। ਅੱਖਾਂ ਜੋ ਪਰਮਾਤਮਾ ਦੀ ਮਨੁੱਖ ਨੂੰ ਦਿਤੀ ਹੋਈ ਇਕ ਬਹੁਤ ਵੱਡਮੁੱਲੀ ਦੇਣ ਹੈ, ਇਨ੍ਹਾਂ ਤੋਂ ਬਿਨਾਂ ਮਨੁੱਖ ਹਨੇਰੇ ਵਿਚ ਹੀ ਰਹਿੰਦਾ ਹੈ, ਇਸ ਕਰਕੇ ਅੱਖਾਂ ਦੀ ਸੰਭਾਲ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜਰੂਰ ਲਗਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਲੋੜਵੰਦ ਮਰੀਜ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪਹੁੰਚੇ ਮਰਿਜਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ...
ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

Local
ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਥਾ ਸਰਵਣ ਕੀਤੀ। ਪਰਮ ਸ਼੍ਰਧੇਯ ਆਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਨੇ ਸੁਦਾਮਾ ਚਰਿਤਰ ਦਾ ਦਿਵਯ ਵਰਣਨ ਕਰਦਿਆਂ ਜੀਵਨ ਵਿੱਚ ਮਨ ਦੀ ਸ਼ਾਂਤੀ ਨੂੰ ਸਭ ਤੋਂ ਮਹੱਤਵਪੂਰਣ ਦੱਸਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਆਚਾਰੀਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਆਚਾਰੀਆ ਜੀ ਨੇ ਕਿਹਾ ਕਿ ਜੋ ਮਨੁੱਖ ਅਸ਼ਾਂਤ ਹੈ, ਉਹ ਕਦੇ ਵੀ ਸੁਖੀ ਨਹੀਂ ਰਹਿ ਸਕਦਾ। ਧਨ, ਖੁਸ਼ਹਾਲੀ ਅਤੇ ਭੌਤਿਕ ਸਾਧਨ ਸੁੱਖ ਦੀ ਗਾਰੰਟੀ ਨਹੀਂ ਹਨ। ਅਸਲ ਸੁੱਖ ਤਾਂ ਸ਼ਾਂਤੀ, ਸੰਤੋਖ ਅਤੇ ਪ੍ਰਭੂ ਦੇ ਸਿਮਰਨ ਵਿੱਚ ਹੈ। ਸੁਦਾਮਾ ਚਰਿਤਰ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਭਾਵੇਂ ਸੁਦਾਮਾ ਜੀ ਦੇ ਜੀਵਨ ਵਿੱਚ ਧਨ ਦਾ ਅਭਾਵ ਸੀ, ਪਰ ਉਹ ਨਾਮ-ਧਨ ਦੇ ਧਨੀ ਅਤੇ ਮਨੋਂ ਪੂਰੀ ਤਰ੍ਹਾਂ ਸ਼ਾਂਤ ਸਨ। ਸੁਸ਼ੀਲਾ ਜੀ ਵੱਲੋਂ ਪ੍ਰੇਮ ਨਾਲ ਭ...
ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

Breaking News
ਚੰਡੀਗੜ੍ਹ 30 ਨਵੰਬਰ 2025: ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 30 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

Breaking News
ਚੰਡੀਗੜ੍ਹ, 30 ਨਵੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ।  ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ - ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ...