ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ
ਜਲੰਧਰ, 17 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਅਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਮਹਿਲਾਵਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ।
ਸਰਵ ਸੁੱਖ ਸੇਵਾ ਮਿਸ਼ਨ ਵਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿੱਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਡਾਇਰੈਕਟਰ ਰਜਿੰਦਰ ਸਿੰਘ ਰੀਹਾਲ, ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੀ ਮੌਜੂਦ ਸਨ...








