Wednesday, April 29Malwa News
Shadow

Tag: punjabi news

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, ਨਵੰਬਰ 26- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ, ਸ੍ਰੀ ਦਿਲਰਾਜ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਬੁੱਧਵਾਰ ਨੂੰ ਤਾਰਨ ਤਾਰਨ ਸ਼ਹਿਰ ਤੋਂ ਇਲਾਵਾ ਢੋਟੀਆਂ, ਸ਼ੇਰੋਂ ਅਤੇ ਗੋਇੰਦਵਾਲ ਸਾਹਿਬ ਵਿਖ਼ੇ ਕਰਿਆਨਾ ਸਟੋਰਾਂ, ਫਲਾਂ ਸਬਜ਼ੀਆਂ ਵਾਲੀਆਂ ਦੁਕਾਨਾਂ, ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦਾ ਨਿਰੀਖਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਰੈਸਟੋਰੈਂਟਾਂ, ਡੇਅਰੀਆਂ, ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ...
ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

Local
ਹੁਸ਼ਿਆਰਪੁਰ, 26 ਨਵੰਬਰ : -        ਹੁਸ਼ਿਆਰਪੁਰ ਸ਼ਹਿਰ ਅੱਜ ਉਸ ਸਮੇਂ ਕਲਾ ਅਤੇ ਸੱਭਿਆਚਾਰ ਦੀ ਆਵਾਜ਼ ਦੀਆਂ ਤਰੰਗਾਂ ਨਾਲ ਭਰ ਗਿਆ, ਜਦੋਂ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵੱਲੋਂ ਆਯੋਜਿਤ 18ਵਾਂ ਅੰਤਰ/ਜ਼ਿਲ੍ਹਾ ਸੰਗੀਤ ਮੁਕਾਬਲਾ ਡੀ.ਏ.ਵੀ ਕਾਲਜ ਆਡੀਟੋਰੀਅਮ ਵਿਖੇ ਸਫਲਤਾਪੂਰਵਕ ਅਤੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਹ ਪ੍ਰੋਗਰਾਮ ਹੁਸ਼ਿਆਰਪੁਰ ਦੀਆਂ ਨੌਜਵਾਨ ਪ੍ਰਤਿਭਾਵਾਂ ਲਈ ਇਕ ਇਤਿਹਾਸਕ ਪਲੇਟਫਾਰਮ ਸਾਬਤ ਹੋਇਆ, ਜਿਥੇ 15 ਨਾਮਵਰ ਸਕੂਲਾਂ ਦੇ 385 ਵਿਦਿਆਰਥੀਆਂ ਨੇ ਗਾਇਕੀ, ਸੋਲੋ-ਗਰੁੱਪ ਡਾਂਸ, ਰੰਗੋਲੀ ਅਤੇ ਨੁੱਕੜ ਨਾਟਕ ਵਰਗੀਆਂ ਵੱਖ-ਵੱਖ ਸੱਭਿਆਚਾਰਕ ਸ਼ੈਲੀਆਂ ਵਿਚ ਆਪਣੀ ਸਮਰੱਥਾ ਅਤੇ ਸਿਰਜਣਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਵਿਚ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਮੇਅਰ ਸੁਰਿੰਦਰ ਕੁਮਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਦੇ ਪ੍ਰਤੀਨਿਧੀ ਪ੍ਰਦੀਪ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁਕਾਬਲੇ ਦੀ ਰਸਮੀ ਸ਼ੁਰੂਆਤ ਦੀਪਕ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਪੂਰਾ ਆਡੀਟੋਰੀਅਮ ਬੱਚਿਆਂ ਦੇ ਗਾਇਨ ਅਤੇ ਨ੍ਰਿਤ ਦੇ ਹੁਨਰ ਦੀ ਸੁਰ...
ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

Breaking News
ਡੇਰਾ ਬਾਬਾ ਨਾਨਕ, 26 ਨਵੰਬਰ:- ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ 'ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

Hot News
ਚੰਡੀਗੜ੍ਹ, 26 ਨਵੰਬਰ, 2025:- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏਐਸਆਈ ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਿਸ ਰਿਮਾਂਡ ਨਾ ਮੰਗਣ ਵਾਸਤੇ ਐਸਐਚਓ ਰਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਸਮੇਤ 104 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਸਮੇਤ 104 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 26 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 270 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,150 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ, 389 ਨਸ਼ੀਲੀਆਂ ਗੋਲੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬ...
ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

Local
ਸੰਗਰੂਰ, 26 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ...
ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 26 ਨਵੰਬਰ:- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ "ਪੰਜਾਬ ਸਖੀ ਸ਼ਕਤੀ ਮੇਲੇ" ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ।  "ਪੰਜਾਬ ਸਖੀ ਸ਼ਕਤੀ ਮੇਲੇ" 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ...
ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

Punjab News
ਨਵੀਂ ਦਿੱਲੀ, 26 ਨਵੰਬਰ:- ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।...
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼...
ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

Hot News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ:- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ  ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ 'ਤੇ ਬੇਅਸਰ ਕੀਤਾ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ...