Wednesday, April 29Malwa News
Shadow

Tag: punjabi news

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

Hot News
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਜਿਨ੍ਹਾਂ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸਦੀਵੀ ਸੰਦੇਸ਼ ਦਿੱਤਾ। ਇਸ ਮੁਹਿੰਮ ਤਹਿਤ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾ ਕੇ ਪੰਜਾਬ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਸਰੋਤ ਰੁੱਖ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨ...
ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

Hot News
ਚੰਡੀਗੜ੍ਹ, 25 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 269ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 309 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ   81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 75 ਐਫ. ਆਈ.ਆਰਜ਼. ਦਰਜ ਕੀਤੀਆਂ ਗਈਆਂ।  ਇਸ ਨਾਲ 269 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,010 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਗਾਂਜਾ, 585 ਨਸ਼ੀਲੀਆਂ ਗੋਲੀਆਂ ਅਤੇ 5.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਵਿਕਰਮ ਸਿੰਘ ਵਾਸੀ ਪਿੰਡ ਚੱਕ ਬਲੋਚਾਂ ਵਾਲਾ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਚੱਕ ਬਾਜ਼ੀਦਾ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਰਜਿਸਟ੍ਰੇਟਸ਼ਨ ਵਾਲਾ ਕਾਲਾ ਹੀਰੋ ਡੀਲਕਸ ਮੋਟਰਸਾਈਕਲ, ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਕ...
ਅੰਬਰਾਂ ‘ਤੇ ਲਿਖਿਆ ਗਿਆ ਇਤਿਹਾਸ: ਆਨੰਦਪੁਰ ਸਾਹਿਬ ਦੇ ਅਸਮਾਨ ਵਿਚ ਗੂੰਜੀ ਹਿੰਦ ਦੀ ਚਾਦਰ – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਮਹਾਨ ਸ਼ਹਾਦਤ ਦੀ ਗਾਥਾ

ਅੰਬਰਾਂ ‘ਤੇ ਲਿਖਿਆ ਗਿਆ ਇਤਿਹਾਸ: ਆਨੰਦਪੁਰ ਸਾਹਿਬ ਦੇ ਅਸਮਾਨ ਵਿਚ ਗੂੰਜੀ ਹਿੰਦ ਦੀ ਚਾਦਰ – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਮਹਾਨ ਸ਼ਹਾਦਤ ਦੀ ਗਾਥਾ

Breaking News
ਆਨੰਦਪੁਰ ਸਾਹਿਬ, 25 ਨਵੰਬਰ : ਆਨੰਦਪੁਰ ਸਾਹਿਬ ਵਿਚ ਇਤਿਹਾਸ ਬਣ ਗਿਆ ਜਦੋਂ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਉੱਤੇ ਦੁਨੀਆ ਦਾ ਪਹਿਲਾ ਧਾਰਮਿਕ ਡਰੋਨ ਸ਼ੋਅ ਕਰਵਾਇਆ। ਇਸ ਵਿਲੱਖਣ ਸਮਾਗਮ ਨੂੰ ਦੇਖਣ ਲਈ ਪੰਜਾਹ ਹਜ਼ਾਰ ਤੋਂ ਵੱਧ ਸ਼ਰਧਾਲੂ ਅਤੇ ਮਹਿਮਾਨ ਪਹੁੰਚੇ, ਜਿਨ੍ਹਾਂ ਨੇ ਨੌਵੇਂ ਸਿੱਖ ਗੁਰੂ ਦੀ ਮਹਾਨ ਸ਼ਹੀਦੀ ਨੂੰ ਇਕ ਅਨੋਖੇ ਢੰਗ ਨਾਲ ਯਾਦ ਕੀਤਾ। ਤਿੰਨ ਹਜ਼ਾਰ ਤੋਂ ਵੱਧ ਡਰੋਨਾਂ ਨੇ ਆਸਮਾਨ ਨੂੰ ਰੌਸ਼ਨੀ ਨਾਲ ਚਮਕਾ ਦਿੱਤਾ, ਜਿਵੇਂ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ ਅਤੇ ਧਾਰਮਿਕ ਆਜ਼ਾਦੀ ਲਈ ਦਿੱਤੀ ਸ਼ਹੀਦੀ ਦੀ ਕਹਾਣੀ ਨੂੰ ਰੌਸ਼ਨੀ ਨਾਲ ਲਿਖ ਦਿੱਤਾ ਹੋਵੇ। ਜਿਵੇਂ ਹੀ ਅੰਧੇਰਾ ਛਾਇਆ, ਡਰੋਨ ਇਕੱਠੇ ਆਸਮਾਨ ’ਚ ਉੱਡੇ ਤੇ ਖੰਡੇ ਦੀ ਪਵਿੱਤਰ ਨਿਸ਼ਾਨੀ ਬਣਾਈ, ਜੋ ਰਾਤ ਦੇ ਅੰਧਕਾਰ ਵਿਚ ਸੋਨੇ ਵਾਂਗ ਚਮਕ ਰਹੀ ਸੀ। ਭੀੜ ਨੇ ਸ਼ਰਧਾ ਤੇ ਹੈਰਾਨੀ ਨਾਲ ਇਹ ਨਜ਼ਾਰਾ ਦੇਖਿਆ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਇਤਿਹਾਸਕ ਸ਼ੋਅ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਇਹ ਪੈਲ ਸਿੱਖ ਵਿਰਾਸਤ ਦਾ ਸਤਿਕਾਰ ਕਰਨ ਅਤੇ ਆਧੁਨਿਕ ਤਕਨਾਲੋਜੀ ਨੂੰ ਅਪਣਾਉਣ ਲ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

Breaking News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ। ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾ...
350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ਪਹਿਲਕਦਮੀ ਤਕਨਾਲੋਜੀ ਅਤੇ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ ਜੋ ਨੌਵੇਂ ਗੁਰੂ ਸਾਹਿਬ ਦੇ ਸਾਹਸ ਅਤੇ ਅਧਿਆਤਮਿਕ ਅਗਵਾਈ ਨੂੰ ਸਨਮਾਨ ਦੇਣ ਦੇ ਨਾਲ ਨਾਲ ਸੰਗਤ ਨੂੰ ਡਿਜੀਟਲ ਢੰਗ ਨਾਲ ਪ੍ਰਭਾਵਸ਼ਾਲੀ ਬਿਰਤਾਂਤ ਨਾਲ ਜੋੜਦਾ ਹੈ। ਇਸ 360 ਡਿਗਰੀ ਮਿਕਸਡ ਰਿਐਲਿਟੀ ਦਾ ਅਨੁਭਵ ਯਾਦਗਾਰੀ ਸਮਾਗਮਾਂ ਦੇ ਸਬੰਧ ਵਿੱਚ ਲਗਾਈਆਂ ਸਟੈਂਡੀਆਂ 'ਤੇ ਦਰਸਾਏ ਕਿਊਆਰ ਕੋਡ ਨੂੰ ਸਮਾਰਟਫੋਨ ਰਾਹੀਂ ਸਕੈਨ ਕਰਕੇ ਲਿਆ ਜਾ ਸਕਦਾ ਹੈ, ਜੋ ਸੰਗਤ ਨੂੰ ਇੱਕ ਵਿਲੱਖਣ ਬਿਰਤਾਂਤ ਨਾਲ ਜੋੜ ਦਿੰਦਾ ਹੈ ਜਿਸ ਨਾਲ ਉਹ ਸ਼ਰਧਾ ਦੇ ਨਾਲ ਨਾਲ ਭਵਿੱਖਮੁਖੀ ਤਕਨੀਕ ਦਾ ਅਨੁਭਵ ਕਰਦੇ ਹਨ। ਇਸ ਪਹਿਲਕਦਮੀ ਦਾ ਮੁੱਖ ਕੇਂਦਰ, ਜਿਸ ਦਾ ਸਿਰਲੇਖ "ਹਿੰਦ ਦੀ ਚਾਦਰ" ਹੈ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਪਲਾਂ ਨੂੰ ਜੀਵੰਤ ਕਰਦਾ ਹੈ। ਇਸ ਪੇਸ਼ਕਾਰੀ ਰਾਹ...
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Breaking News
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

Hot News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ:- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ। ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ...
ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

Hot News
ਸ਼੍ਰੀ ਆਨੰਦਪੁਰ ਸਾਹਿਬ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਅਮ੍ਰਿਤਸਰ ਸ਼ਹਿਰ ਦੇ ਅੰਦਰਲੇ ਹਿੱਸੇ (ਕੰਧ ਵਾਲਾ ਸ਼ਹਿਰ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਿਤ ਹਨ, ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਲਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਦੀ ਘੋਸ਼ਣਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਲੂ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ, ਜਿਨ੍ਹਾਂ ਵਿੱਚੋਂ ਤਿੰਨ ਤਖ਼ਤ - ਸ਼੍ਰੀ ਅਕਾਲ ਤਖ਼ਤ ਸਾਹਿਬ (ਅਮ੍ਰਿਤਸਰ), ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਪੰਜਾਬ ਵਿੱਚ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ...
ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ

Local
ਮਾਨਸਾ, 24 ਨਵੰਬਰ- ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ  ਐਸ.ਸੀ. ਕੈਟਾਗਿਰੀ ਤਹਿਤ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 23 ਅਕਤੂਬਰ, 2025 ਤੋਂ 03 ਨਵੰਬਰ, 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ।ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋ...