ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ
ਮਾਲੇਰਕੋਟਲਾ, 14 ਜਨਵਰੀ:- ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ।
ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ&n...








