Wednesday, April 29Malwa News
Shadow

Tag: punjabi news

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 24 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈ...
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

Breaking News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ :-       ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।         ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ...
ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

Breaking News
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਦੀਆਂ ਪਹਿਲਾਂ ਦਿੱਤੇ  ਸੰਦੇਸ਼ ਅਜੋਕੇਂ ਯੁੱਗ ਵਿੱਚ ਵੀ ਸਾਰਥਕ ਹਨ।    ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ, ਜਿਨ੍ਹਾਂ ਨੇ ਧਰਮ ਦੀ ਰਾਖੀ, ਮਨੁੱਖੀ ਅਧਿਕਾਰਾ ਅਤੇ ਸਾਝੀਵਾਲਤਾਂ ਲਈ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀ ਸਾਰੇ ਵਡਭਾਗੀ ਹਾਂ, ਜੋ ਗੁਰੂ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਸਾਰਿਆਂ ਨੂੰ ਆਪਸੀ ਭਾਈਚਾਰੇ, ਸਰਬ ਧਰਮ ਦਾ ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦ...
ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

Hot News
ਚੰਡੀਗੜ੍ਹ, 24 ਨਵੰਬਰ- ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ ਤੱਕ ਪਟਨਾ ਵਿਖੇ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਫੁੱਟਬਾਲ ਟੂਰਨਾਮੈਂਟ 8 ਤੋਂ 15 ਦਸੰਬਰ ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਥਲੈਟਿਕ ਈਵੈਂਟਸ ਲਈ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਣਗੇ ਅਤੇ ਫੁੱਟਬਾਲ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ-78, ਐਸ.ਏ.ਐਸ. ਨਗਰ ਵਿਖੇ ਕਰਵਾਏ ਜਾਣਗੇ।...
350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

Hot News
ਆਨੰਦਪੁਰ ਸਾਹਿਬ, 24 ਨਵੰਬਰ : ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਪੰਜਾਬ ਪ੍ਰਸ਼ਾਸਨ ਨੇ ਤਿੰਨ ਵੱਡੀਆਂ ਟੈਂਟ ਸਿਟੀ ਤਿਆਰ ਕੀਤੀਆਂ ਹਨ। ਇਹਨਾਂ ਟੈਂਟ ਸਿਟੀ ਵਿੱਚ ਹਜ਼ਾਰਾਂ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਟੈਂਟ ਸਿਟੀ ਬਹੁਤ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਗਈਆਂ ਹਨ। ਟੈਂਟ ਸਿਟੀ ਵਿੱਚ ਠਹਿਰੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਦੇ ਇੰਤਜ਼ਾਮਾਂ ਦੀ ਖੂਬ ਤਾਰੀਫ਼ ਕੀਤੀ ਹੈ। ਆਮ ਲੋਕਾਂ ਨੂੰ ਇੱਥੇ ਬਹੁਤ ਸਹੂਲਤ ਮਿਲੀ ਹੈ। ਪੂਰਾ ਪ੍ਰਬੰਧ ਮੁਫ਼ਤ ਹੋਣ ਦੇ ਬਾਵਜੂਦ ਕਿਸੇ ਤਰ੍ਹਾਂ ਦੀ ਕਮੀ ਨਹੀਂ ਰੱਖੀ ਗਈ ਹੈ। ਹਰ ਟੈਂਟ ਵਿੱਚ ਸਾਫ਼-ਸੁਥਰਾ ਅਤੇ ਆਰਾਮਦਾਇਕ ਮਾਹੌਲ ਬਣਾਇਆ ਗਿਆ ਹੈ। ਪ੍ਰਸ਼ਾਸਨ ਨੇ ਠੰਡ ਤੋਂ ਬਚਾਅ ਲਈ ਵੀ ਵਧੀਆ ਇੰਤਜ਼ਾਮ ਕੀਤੇ ਹਨ। ਹਰ ਟੈਂਟ ਵਿੱਚ ਗਰਮ ਕੰਬਲ ਅਤੇ ਗੱਦੇ ਦਿੱਤੇ ਗਏ ਹਨ। ਸਰਦੀ ਦੇ ਮੌਸਮ ਨੂੰ ਦੇਖਦਿਆਂ ਟੈਂਟਾਂ ਨੂੰ ਇਸ ਤਰ੍ਹਾਂ ਲਗਾਇਆ ਗਿਆ ਹੈ ਕਿ ਅੰਦਰ ਠੰਡੀ ਹਵਾ ਨਾ ਆ ਸਕੇ। ਰਾਤ ਨੂੰ ਤਾਪਮਾਨ ਡਿੱਗਣ ਤੇ ਵੀ ਸ਼ਰਧਾਲੂ ਆਰਾਮ ਨਾਲ ਸੌਂ ਸਕਣ, ਇਸਦਾ ਪੂਰਾ ਧਿਆਨ ਰੱਖਿਆ ਗਿਆ ਹੈ। ਟੈਂਟ ਸਿਟੀ ...
ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

Hot News
ਆਨੰਦਪੁਰ ਸਾਹਿਬ, 24 ਨਵੰਬਰ : ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮ ਵਿੱਚ ਸ਼ਾਮਲ ਹੋਣ ਆਏ ਸ਼ਰਧਾਲੂਆਂ ਲਈ ਸ਼ਾਨਦਾਰ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਦੇ ਹੋਏ ਵਿਵਸਥਾਵਾਂ ਦੀ ਸ਼ਲਾਘਾ ਕੀਤੀ। ਸਰਕਾਰ ਦੁਆਰਾ ਲਾਏ ਗਏ ‘ਨਿਗ੍ਹਾ ਲੰਗਰ’ ਨਾਮ ਦੇ ਵਿਸ਼ੇਸ਼ ਨੇਤਰ ਕੈਂਪ ਵਿੱਚ ਹੁਣ ਤੱਕ 5000 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 2000 ਲੋਕਾਂ ਨੂੰ ਮੁਫ਼ਤ ਵਿੱਚ ਐਨਕਾਂ ਦਿੱਤੀਆਂ ਗਈਆਂ ਅਤੇ 39 ਲੋਕਾਂ ਦੇ ਮੋਤੀਆਬਿੰਦ ਦਾ ਆਪਰੇਸ਼ਨ ਬਿਲਕੁਲ ਮੁਫ਼ਤ ਕੀਤਾ ਗਿਆ। ਇਹ ਪੰਜਾਬ ਸਰਕਾਰ ਦੀ ਜਨਤਾ ਪ੍ਰਤੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਆਨੰਦਪੁਰ ਸਾਹਿਬ ਵਿੱਚ 39 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਆਮ ਜਨਤਾ ਨੂੰ ਮੁਫ਼ਤ ਦਵਾਈਆਂ ਅਤੇ ਜਾਂਚ ਦੀ ਸਹੂਲਤ ਮਿਲ ਰਹੀ ਹੈ। ਸਿਰਫ਼ ਐਤਵਾਰ ਨੂੰ ਹੀ 1822 ਮਰੀਜ਼ਾਂ ਨੇ ਇਲਾਜ ਕਰਵਾਇਆ ਅਤੇ 174 ਲੈਬ ਟੈਸਟ ਕੀਤੇ ਗਏ। ਇਹ ਸਹੂਲਤ 24 ਘੰਟੇ ਉਪਲਬਧ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ...
ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

Hot News
ਆਨੰਦਪੁਰ ਸਾਹਿਬ, 24 ਨਵੰਬਰ : ਐਤਵਾਰ ਨੂੰ ਪੰਜਾਬ ਦੀ ਪਵਿੱਤਰ ਧਰਤੀ ਆਨੰਦਪੁਰ ਸਾਹਿਬ ’ਚ ਕੁਝ ਇਤਿਹਾਸਕ ਹੋਇਆ। ਦੁਨੀਆ ਭਰ ਦੇ ਵੱਖ-ਵੱਖ ਧਰਮਾਂ ਦੇ ਵੱਡੇ-ਵੱਡੇ ਧਾਰਮਿਕ ਆਗੂ ਇਕ ਮੰਚ ’ਤੇ ਇਕੱਠੇ ਹੋਏ — ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਨ ਲਈ। ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਹੋਏ ਸਰਵ ਧਰਮ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿਸ਼ਵ ਭਰ ਤੋਂ ਆਏ ਧਾਰਮਿਕ ਗੁਰੂਆਂ ਨੇ ਗੁਰੂ ਦੇ ਚਰਨਾ ਵਿੱਚ ਨਮਨ ਕੀਤਾ — ਉਸ ਮਹਾਨ ਗੁਰੂ ਨੂੰ, ਜਿਨ੍ਹਾਂ ਹੋਰਾਂ ਦੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਸੰਗਤ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਗਹਿਰੀ ਗੱਲ ਕਹੀ, ਜਿਸ ਨੇ ਸਭ ਨੂੰ ਸੋਚਣ ’ਤੇ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਐਸਾ ਕੋਈ ਉਦਾਹਰਣ ਨਹੀਂ ਜਿੱਥੇ ਕਿਸੇ ਨੇ ਦੂਸਰੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਹੋਵੇ। ਬਹੁਤ ਲੋਕਾਂ ਨੇ ਆਪਣੇ ਧਰਮ ਲਈ ਜਾਨਾਂ ਦਿੱਤੀਆਂ ਹਨ, ਪਰ ਗੁਰੂ ਤੇਗ ਬਹਾਦਰ ਜੀ ਨੇ ਹੋਰਾਂ ਦੇ ਧਰਮ ਦੀ ਆਜ਼ਾਦੀ ਲਈ ਆਪਣੇ...
24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ

24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ

Hot News
ਸ਼੍ਰੀ ਆਨੰਦਪੁਰ ਸਾਹਿਬ, 23 ਨਵੰਬਰ : ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਖ਼ਾਤਰ ਆਪਣਾ ਸਰਬੱਸ ਕੁਰਬਾਨ ਕਰਨ ਵਾਲੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ’ਤੇ, ਸ਼੍ਰੀ ਆਨੰਦਪੁਰ ਸਾਹਿਬ ਵਿੱਚ ਲੱਖਾਂ ਸ਼ਰਧਾਲੂਆਂ ਦਾ ਹੜ੍ਹ ਆਇਆ। ਇਸ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਉਹ ਮਿਸਾਲ ਪੇਸ਼ ਕੀਤੀ, ਜਿਸ ਨੇ ਜਨ ਸਿਹਤ ਪ੍ਰਤੀ ਉਸਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕੀਤਾ। ਸਰਕਾਰ ਨੇ ਸ਼ਰਧਾਲੂਆਂ ਦੀ ਸਿਹਤ ਪੱਕੀ ਕਰਨ ਲਈ 24 ਘੰਟੇ ਐਮਰਜੈਂਸੀ ਅਤੇ ਉੱਨਤ ਸਿਹਤ ਸੇਵਾਵਾਂ ਦਾ ਇੱਕ ਮਜ਼ਬੂਤ ਢਾਂਚਾ ਖੜ੍ਹਾ ਕਰ ਇਹ ਸਾਬਤ ਕਰ ਦਿੱਤਾ ਕਿ ‘ਸਿਹਤਮੰਦ ਪੰਜਾਬ’ ਉਨ੍ਹਾਂ ਦਾ ਸਿਰਫ਼ ਇੱਕ ਸੁਪਨਾ ਨਹੀਂ, ਸਗੋਂ ਜ਼ਮੀਨੀ ਹਕੀਕਤ ਹੈ। ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ, ਪੰਜਾਬ ਸਰਕਾਰ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤ ਦੀ ਸੇਵਾ ਵਿੱਚ ਜੁਟੀ ਹੋਈ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਰੋਪੜ, ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੇ...
ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

Local
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਨਵੰਬਰ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ। ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ। ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ...
ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

Local
ਮਾਨਸਾ, 23 ਨਵੰਬਰ-             ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 48 ਫੀਸਦੀ ਘਟੇ ਹਨ, ਓਥੇ ਜ਼ਿਲ੍ਹੇ ਦਾ ਪਿੰਡ ਹੀਰੋਂ ਕਲਾਂ ਹਾਟਸਪਾਟ ਪਿੰਡ ਤੋਂ ਜ਼ੀਰੋ ਬਰਨਿੰਗ ਪਿੰਡ ਵਜੋਂ ਉਭਰਿਆ ਹੈ।      ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਗਿਆ, ਓਥੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਵੀ ਮੁਹਈਆ ਕਰਾਈ ਗਈ। ਓਨ੍ਹਾਂ ਅਗਾਂਹਵਧੂ ਪਿੰਡਾਂ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ।        ਸੈਟੇਲਾਈਟ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਸਾਲ 2023 ਵਿੱਚ (15 ਸਤੰਬਰ ਤੋਂ 22 ਨਵੰਬਰ ਦੌਰਾਨ) ਪਰਾਲੀ ਨੂੰ ਅੱਗ ਲਾਉਣ ਦੇ 2253 ਮਾਮਲੇ, ਸਾਲ 2024 ਦੌਰਾਨ 592, ਜਦਕਿ ਇਸ ਸਾਲ 304 ਮਾਮਲੇ ਆਏ ਹਨ, ਜੋ ਕਿ ਸਾਲ 2024 ਦੇ ਮੁਕਾਬਲੇ 48 ਫੀਸਦੀ ਘੱਟ ਹਨ।     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 244 ਪਿੰਡਾਂ ਵਿਚੋਂ 104 ਪਿੰਡ ਅਜ...