Monday, August 17Malwa News
Shadow

Tag: punjabi news

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

Local
ਫ਼ਰੀਦਕੋਟ, 13 ਜਨਵਰੀ 2026: ()    ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੰਸਥਾ ਦੇ ਮੁੱਖੀ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ (ਜੋਤੀ) ਅਤੇ ਟ੍ਰੇਨਿੰਗ ਅਫ਼ਸਰ ਸ. ਰਣਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ, ਜ਼ਿਲ੍ਹਾ ਯੂਥ ਅਫ਼ਸਰ ਸ. ਮੋਹਿਤ ਕੁਮਾਰ ਸੈਣੀ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਗੁਰਜੰਟ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੇਖਾ ਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਸਾਡੇ ਜੀਵਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਿਰਫ਼ ਖੁ...
राष्ट्रीय युवा दिवस पर मुख्यमंत्री ने स्वामी विवेकानंद को किया नमन

राष्ट्रीय युवा दिवस पर मुख्यमंत्री ने स्वामी विवेकानंद को किया नमन

Haryana, Hindi
चंडीगढ़, 12 जनवरी -- हरियाणा के मुख्यमंत्री श्री नायब सिंह सैनी ने स्वामी विवेकानंद जी की 163वीं जयंती के अवसर पर राष्ट्रीय युवा दिवस के उपलक्ष्य में गुरुग्राम स्थित एसपीआर रोड पर स्थापित उनकी प्रतिमा पर पुष्प अर्पित कर उन्हें नमन किया। इस अवसर पर मुख्यमंत्री ने स्वामी विवेकानंद के विचारों को युवाओं के लिए प्रेरणास्रोत बताते हुए उनके आदर्शों को जीवन में अपनाने का आह्वान किया। इस कार्यक्रम में गुरुग्राम के विधायक श्री मुकेश शर्मा, भाजपा प्रदेश अध्यक्ष श्री मोहन लाल बड़ौली, पूर्व सांसद सुधा यादव सहित अनेक गणमान्य व्यक्ति उपस्थित रहे।...
ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

Hot News
ਚੰਡੀਗੜ੍ਹ, 12 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਲੋਕਾਂ ਦੀ ਸਰਗਰਮ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਇਨ੍ਹਾਂ ਪਦਯਾਤਰਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਵੇਸ਼ੀ ਬਣਾਉਣ 'ਤੇ ਜ਼ੋਰ ਦਿੱਤਾ ਜਿਸ ਤਹਿਤ ਲਾਗੂਕਰਨ ਅਧਾਰਤ ਪਹੁੰਚ ਤੋਂ ਹੱਟ ਕੇ ਇਸ ਨੂੰ ਵਿਆਪਕ ਪੱਧਰ 'ਤੇ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ। ਨਸ਼ਾ ਪੀੜਤਾਂ ਦੀ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਸ਼ਕਤ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਈ.ਟੀ.ਆਈ., ਕ੍ਰਿਸ਼ੀ ਵਿਕਾਸ ਕੇਂਦਰਾਂ, ਗੈਰ-ਸਰਕਾਰੀ ਸੰਗਠਨਾਂ...
ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

Hot News
ਚੰਡੀਗੜ੍ਹ, 12 ਜਨਵਰੀ:ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾ...
ਕੌਮੀ ਸੜਕ ਸੁਰੱਖਿਆ ਮਹੀਨਾ: ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ

ਕੌਮੀ ਸੜਕ ਸੁਰੱਖਿਆ ਮਹੀਨਾ: ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ

Local
ਮਾਨਸਾ, 12 ਜਨਵਰੀ- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਟਰੱਕ ਯੂਨੀਅਨ ਮਾਨਸਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਰਿਜਨਲ ਟਰਾਂਸਪੋਰਟ ਅਫ਼ਸਰ-ਕਮ-ਐੱਸ.ਡੀ.ਐੱਮ. ਬੁਢਲਾਡਾ ਸ. ਗਗਨਦੀਪ ਸਿੰਘ ਨੇ ਦੱਸਿਆ ਕਿ ਸੁਰੱਖਿਅਤ ਡਰਾਈਵਿੰਗ ਲਈ ਅੱਖਾਂ ਦੀ ਨਜ਼ਰ ਦਾ ਠੀਕ ਹੋਣਾ ਬਹੁਤ ਲਾਜ਼ਮੀ ਹੈ ਜਿਸ ਤਹਿਤ ਟਰੱਕ ਯੂਨੀਅਨ ਵਿਖੇ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਮੌਕੇ ਸਮੂਹ ਡਰਾਇਵਰਾਂ ਨੂੰ ਟਰੈਫਿਕ ਚਿੰਨਾਂ ਤੇ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਰਹੇ। ਇਸ ਦੇ ਨਾਲ ਨਾਲ ਧੁੰਦ ਦੇ ਮੱਦੇਨਜ਼ਰ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ।...
ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ

ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ

Local
ਰੂਪਨਗਰ, 12 ਜਨਵਰੀ: ਪੁਕਾਰ ਫ਼ਾਉਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਤੇ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਸੂਟ, ਸ਼ਾਲ, ਮੋਮੇਂਟੋ ਅਤੇ ਲੋਹੜੀ ਦਾ ਸ਼ਗਨ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ  ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਨੇ ਹਾਜ਼ਰੀ ਲਗਵਾਈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਗੁਰਵਿੰਦਰ ਸਿੰਘ ਸੈਣੀ ਨੇ ਕੀਤੀ। ਜਿਸ ਵਿੱਚ ਮੁੱਖ ਪ੍ਰਬੰਧਿਕ ਸ਼੍ਰੀ ਮਦਨ ਗੋਪਾਲ ਸੈਣੀ ਨੇ ਪੁਕਾਰ ਫਾਉਂਡੇਸ਼ਨ ਦੀ ਜਾਣ ਪਹਿਚਾਣ ਕਰਵਾਉਂਦੇ ਹੋਏ ਦੱਸਿਆ ਕਿ ਪੁਕਾਰ ਫ਼ਾਉਂਡੇਸ਼ਨ ਪਿਛਲੇ 11 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਅੱਗੇ ਹੋ ਕੇ ਕੰਮ ਕਰ ਰਹੀ ਹੈ।  ਇਸ ਪ੍ਰੋਗਰਾਮ ਵਿੱਚ ਛੋਟੇ-ਛੋਟੇ ਬੱਚਿਆਂ ਵਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਦੀਆਂ ਹੀ ਤਿੰਨ ਧੀਆਂ ਇੰਸਪੈਕਟਰ ਜਸਪ੍ਰੀਤ...
ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

Local
ਬਰਨਾਲਾ, 12 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿੰਆਂ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਘੇੜਾ ਵਿਖੇ ਲੱਗਭਗ 11 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ 5 ਨਵੀਆਂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਸੰਘੇੜਾ ਤੋਂ ਏਅਰ ਫ਼ੋਰਸ ਸਟੇਸ਼ਨ ਕੌਠੇ ਅਜੀਤ ਸਿੰਘ ਨਗਰ ਤੱਕ ਲਿੰਕ ਰੋਡ ਜਿਸ ਦੀ ਲੰਬਾਈ 2.10 ਕਿਲੋਮੀਟਰ ਹੈ,ਲਾਗਤ ਤਕਰੀਬਨ 134.4 ਲੱਖ ਰੁਪਏ ਹੈ, ਬਰਨਾਲਾ ਰਾਏਕੋਟ ਰੋਡ (ਸੰਘੇੜਾ ਕਾਲਜ) ਤੋਂ ਕਰਮਗ੍ਹੜ ਰੋਡ ਜਿਸ ਦੀ ਲੰਬਾਈ 3.10 ਕਿਲੋਮੀਟਰ ਹੈ, ਲਾਗਤ 198.4 ਲੱਖ ਰੁਪਏ ਹੈ, ਸੰਘੇੜਾ ਤੋਂ ਝਲੂਰ ਰੋਡ ਵਾਇਆ ਕੌਠੇ ਖੇੜੀ ਵਾਲੇ ਤੱਕ ਲਿੰਕ ਰੋਡ ਜਿਸ ਦੀ ਲੰਬਾਈ 5.30 ਕਿਲੋਮੀਟਰ ਹੈ, ਲਾਗਤ 338.12 ਲੱਖ ਰੁਪਏ ਹੈ, ਬਰਨਾਲਾ ਰਾਏਕੋਟ ਰੋਡ (ਟ੍ਰਾਈਡੈਂਟ ਫ਼ੈਕਟਰੀ) ਤੋਂ ਗੁਰਦੁਆਰਾ ਮਾਤਾ ਸੁਲੱਖਣੀ ਤੱਕ ਲਿੰਕ ਰੋਡ ਜਿਸ ਦੀ ਲੰਬਾਈ 3.10 ਕਿਲੋਮੀਟਰ ਹੈ, ਲਾਗਤ 192.14 ਲੱਖ ਰੁਪਏ ਹੈ, ਸੰਘੇੜਾ ਸ...
‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

Local
ਹੁਸ਼ਿਆਰਪੁਰ, 12 ਜਨਵਰੀ :-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਅਧੀਨ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਡਾ. ਬੀ.ਆਰ ਅੰਬੇਡਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ ਮੁੱਖ ਮਹਿਮਾਨ ਸਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਹਤ ਵਿਭਾਗ ਵੱਲੋਂ ਲੱਗਭਗ 250 ਔਰਤਾਂ ਦਾ ਮੁਫ਼ਤ ਹੈਲਥ ਚੈਕਅੱਪ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ- ਵੱਖ 15 ਕੰਪਨੀਆਂ ਵੱਲੋਂ ਰੋਜ਼ਗਾਰ ਕੈਂਪ ਲਗਾਇਆ ਗਿਆ। ਇਨ੍ਹਾਂ ਵੱਖ-ਵੱਖ 15 ਕੰਪਨੀਆਂ ਵੱਲੋਂ ਲਗਭਗ 250 ਔਰਤਾਂ ਅਤੇ ਲੜਕੀਆਂ ਨੂੰ ਰਜਿਸਟਰਡ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਹੁਸ਼ਿਆਰਪੁਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਰੋਜ਼ਗਾਰ ਕੈਂਪ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਉ...
ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

Local
ਧੂਰੀ, 12 ਜਨਵਰੀ:-ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਸਿਰਫ਼ ਐਨਓਸੀ (NOC) ਜਾਰੀ ਕਰਨੀ ਬਾਕੀ ਹੈ ਅਤੇ ਜਿਸ ਦਿਨ ਇਹ ਮਨਜ਼ੂਰੀ ਮਿਲਦੀ ਹੈ, ਉਸੇ ਦਿਨ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ। ਉਹਨਾਂ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਅੱਜ ਧੂਰੀ ਦੇ ਪੁੱਲ ਸਬੰਧੀ ਕੀਤੀ ਪ੍ਰੈਸ ਵਾਰਤਾ ਵਿੱਚ ਦਿੱਤੇ ਗਲਤ ਤੱਥਾਂ ਨੂੰ ਸਪਸ਼ਟ ਕਰਨ ਲਈ ਕੀਤੀ ਪ੍ਰੈਸ ਵਾਰਤਾ ਦੌਰਾਨ ਕੀਤਾ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਪੁਲ ਦੇ ਨਿਰਮਾਣ ਲਈ ਪੰਜਾਬ ਇਨਫ਼ਰਾਸਟਰਕਚਰ ਡਿਵੈਲਪਮੈਂਟ ਬੋਰਡ (PIDB) ਕੋਲ 54.76 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਰਿਜ਼ਰਵ ਪਈ ਹੈ, ਜੋ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਇਸ ਪ੍...
ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

Hot News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ। ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨੂ...