ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ – ਦਿੱਤਾ ਗਿਆ ਗਾਰਡ ਆਫ਼ ਆਨਰ
ਹੁਸ਼ਿਆਰਪੁਰ (ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ), 21 ਨਵੰਬਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਰਾਹੀਂ ਹੁੰਦਾ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੁਕੇਰੀਆਂ ਵਿਚ ਦੁਪਹਿਰ ਨੂੰ ਪਹੁੰਚਿਆ। ਇਥੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ। ਇਹ ਨਗਰ ਕੀਰਤਨ ਦਸੂਹਾ ਤੇ ਗੜ੍ਹਦੀਵਾਲਾ ਹੁੰਦਾ ਹੋਇਆ ਰਾਤ ਦੇ ਪੜਾਅ ਲਈ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਪਹੁੰਚਿਆ। 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਨੂੰ ਦੁਬਾਰਾ ਗਾਰਡ ਆਫ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ ਹਰਿਆਣਾ ਹੁਸ਼ਿਆਰਪੁਰ ਚੱਬੇਵਾਲ ਮਾਹਿਲਪੁਰ ਅਤੇ ਗੜ ਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਲੋਕ ਸਭਾ ਮੈਂਬ...








