ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ
ਮਾਨਸਾ, 9 ਜਨਵਰੀ:- ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।
ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ...








