Wednesday, April 29Malwa News
Shadow

Tag: punjabi news

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਨਵੰਬਰ- ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ  ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ 20 ਨਵੰਬਰ :- ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ। ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ...
ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 20 ਨਵੰਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

Hot News
ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ:- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ ਨਾਲ ਪੈਦਲ ਚੱਲ ਕੇ ਸ਼ਹਿਰ ਨੂੰ ਅਧਿਆਤਮਕ ਰੰਗਤ ਦੇ ਦਿੱਤੀ। ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਸ਼ਹਿਰ ਵਿੱਚੋੰ ਲੰਘਦਿਆਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡ...
ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

Hot News
ਚੰਡੀਗੜ੍ਹ, 20 ਨਵੰਬਰ : ਅੰਮ੍ਰਿਤਸਰ ਵਿੱਚ ਹੋਈ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਉੱਤਰੀ ਖੇਤਰ ਦੀ ਖੇਤਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ, ਪੰਜਾਬ ਸਰਕਾਰ ਨੇ ਆਪਣੇ ਦੂਰਦਰਸ਼ੀ ਉਦਯੋਗਿਕ ਸੁਧਾਰ ਏਜੰਡੇ, ਸੈਕਟਰ-ਵਿਸ਼ੇਸ਼ ਨੀਤੀਗਤ ਪਹਿਲਕਦਮੀਆਂ ਅਤੇ ਰਾਜ ਵਿੱਚ ਨਿਵੇਸ਼ ਦੀ ਗਤੀ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਰੂਪਰੇਖਾ ਦਿੱਤੀ। ਮੰਤਰੀ ਸੰਜੀਵ ਅਰੋੜਾ ਦਾ ਸਵਾਗਤ ਕਰਦੇ ਹੋਏ, CII ਉੱਤਰੀ ਖੇਤਰ ਦੀ ਚੇਅਰਪਰਸਨ ਸ਼੍ਰੀਮਤੀ ਅੰਜਲੀ ਸਿੰਘ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਉੱਚ-ਗੁਣਵੱਤਾ ਵਾਲੇ ਨਿਵੇਸ਼ਾਂ ਲਈ ਇੱਕ ਪਸੰਦੀਦਾ ਸਥਾਨ ਬਣ ਰਿਹਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ SUJAN ਦੇ ₹150 ਕਰੋੜ ਦੇ ਨਿਵੇਸ਼ ਨੂੰ ਰਾਜ ਦੇ ਸੁਧਰ ਰਹੇ ਨਿਵੇਸ਼ ਮਾਹੌਲ ਦਾ ਇੱਕ ਮਜ਼ਬੂਤ ​​ਸਮਰਥਨ ਦੱਸਿਆ। ਉਨ੍ਹਾਂ ਕਿਹਾ, "ਇਹ ਵੱਡਾ ਨਿਵੇਸ਼ ਪੰਜਾਬ ਦੇ ਪ੍ਰੀਮੀਅਮ ਸੈਰ-ਸਪਾਟਾ ਖੇਤਰ ਨੂੰ ਮਜ਼ਬੂਤ ​​ਕਰਦਾ ਹੈ ਅਤੇ ਰਾਜ ਦੀ ਆਰਥਿਕ ਪੁਨਰ ਸੁਰਜੀਤੀ ਪ੍ਰਕਿਰਿਆ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸਰ...
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

Breaking News
‘ ਚੰਡੀਗੜ੍ਹ, 20 ਨਵੰਬਰ : ਇਸ ਸਾਲ, ਸ੍ਰੀ ਅਨੰਦਪੁਰ ਸਾਹਿਬ ਇੱਕ ਸਮਾਗਮ ਦੀ ਮੇਜ਼ਬਾਨੀ ਕਰੇਗਾ ਜੋ ਪੂਰੇ ਪੰਜਾਬ ਵਿੱਚ ਬਹੁਤ ਸ਼ਰਧਾ ਅਤੇ ਮਾਣ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਤਿੰਨ ਦਿਨਾਂ ਦਾ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤਾ ਹੈ। ਇਹ ਸਮਾਗਮ 23 ਤੋਂ 25 ਨਵੰਬਰ, 2025 ਤੱਕ ਚੱਲੇਗਾ, ਅਤੇ ਇਸਦਾ ਹਰ ਪਲ ਸਿੱਖ ਇਤਿਹਾਸ, ਮਨੁੱਖਤਾ ਅਤੇ ਕੁਰਬਾਨੀ ਦੀ ਵਿਰਾਸਤ ਨਾਲ ਜੁੜਦਾ ਹੈ ਜਿਸ 'ਤੇ ਸਾਰਾ ਪੰਜਾਬ ਮਾਣ ਕਰਦਾ ਹੈ। 23 ਨਵੰਬਰ ਤੋਂ ਸ਼ੁਰੂ ਹੋ ਰਿਹਾ ਇਹ ਪ੍ਰੋਗਰਾਮ ਡੂੰਘੇ ਅਧਿਆਤਮਿਕ ਮਾਹੌਲ ਨਾਲ ਸ਼ੁਰੂ ਹੋਵੇਗਾ। ਸਵੇਰੇ ਸੰਗਤ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਅਖੰਡ ਪਾਠ ਨਾਲ ਸ਼ੁਰੂ ਹੋਵੇਗੀ। ਇਹ ਸੰਦੇਸ਼ ਦੇਵੇਗਾ ਕਿ ਸਿੱਖ ਪਰੰਪਰਾ ਵਿੱਚ ਸ਼ਰਧਾ ਅਤੇ ਸੇਵਾ ਦੀ ਭਾਵਨਾ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਪ੍ਰਦਰਸ਼ਨੀ ਦਾ...
26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

Hot News
ਚੰਡੀਗੜ੍ਹ, 19 ਨਵੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ। ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ...
ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ: ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ: ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

Hot News, Punjab Development
ਚੰਡੀਗੜ੍ਹ, 19 ਨਵੰਬਰ : ਅੱਜ, ਜਦੋਂ ਕਿ ਦੇਸ਼ ਭਰ ਦੇ ਆਮ ਨਾਗਰਿਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਵੀ ਭਾਰੀ ਕਾਗਜ਼ੀ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ, ਪੰਜਾਬ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸਨੇ ਸੱਚਮੁੱਚ ਲੋਕਾਂ ਦੀ ਆਵਾਜ਼ ਸੁਣੀ ਹੈ। ਮਾਨ ਸਰਕਾਰ ਨੇ ਉਹੀ ਕੀਤਾ ਹੈ ਜਿਸਦੀ ਲੋਕ ਸਾਲਾਂ ਤੋਂ ਉਮੀਦ ਕਰ ਰਹੇ ਸਨ। ਹੁਣ, ਪੰਜਾਬ ਵਿੱਚ ਨਵਾਂ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨਾ ਬਹੁਤ ਆਸਾਨ ਹੋ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਸਮੱਸਿਆ ਨੂੰ ਖਤਮ ਕਰ ਦਿੱਤਾ ਹੈ। ਪਹਿਲਾਂ, ਨਵਾਂ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੇ ਦਸਤਾਵੇਜ਼ਾਂ, ਮੁਸ਼ਕਲਾਂ ਅਤੇ ਸਭ ਤੋਂ ਮੁਸ਼ਕਲ ਦੀ ਲੋੜ ਹੁੰਦੀ ਸੀ - ਇੱਕ NOC (ਕੋਈ ਇਤਰਾਜ਼ ਨਹੀਂ)। ਇਹ ਪ੍ਰਕਿਰਿਆ ਅਕਸਰ ਮਹੀਨਿਆਂ ਤੱਕ ਚੱਲਦੀ ਸੀ, ਅਤੇ ਆਮ ਨਾਗਰਿਕਾਂ ਨੂੰ ਇੱਕ ਬਿਜਲੀ ਕੁਨੈਕਸ਼ਨ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ, ਕਿਸੇ ਵੀ ਕਿਸਮ ਦੇ NOC ਦੀ ਲੋੜ ਨਹੀਂ ਹੈ। ਇਹ ਸਿਰਫ਼ ਇੱਕ ਨਿਯਮ ਹਟਾਉਣ ਦਾ ਫੈਸਲਾ ਨਹੀਂ ਹੈ; ਇਹ ਉਨ੍ਹਾਂ ਪਰਿਵਾਰਾਂ ਲਈ ਰਾਹਤ ਹੈ ਜੋ NOC ਲਈ ਦਫ਼ਤਰਾਂ ਵਿੱਚ ਮਹੀਨੇ ਬਿਤਾਉ...
ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

Breaking News
ਜੰਮੂ/ਚੰਡੀਗੜ੍ਹ, 19 ਨਵੰਬਰ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ ਨਗਰ ਕੀਰਤਨ ਦੇ ਪਹਿਲੇ ਪੜਾਅ ਤਹਿਤ ਕਰੀਬ 250 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੇ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ 'ਤੇ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਕੁਲਗਾਮ ਦੇ ਸਿੱਖ ਆਬਾਦੀ ਵਾਲੇ ਪਿੰਡ ਪਾਲਪੁਰਾ ਦੀ ਸੰਗਤ ਸਣੇ ਐਸ.ਐਸ.ਪੀ. ਟ੍ਰੈਫਿਕ ਕਸ਼ਮੀਰ ਪ੍ਰੋਵਿੰਸ ਰਵਿੰਦਰ ਪਾਲ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ ਅਨੰਤਨਾਗ ਸੰਦੀਪ ਸਿੰਘ ਬਾਲੀ, ਐਸ.ਡੀ.ਐਮ. ਡੁਰੂ ਪ੍ਰਵੇਜ਼ ਰਹੀਮ, ਤਹਿਸੀਲਦਾਰ ਕਾਜ਼ੀਗੁੰਡ ਸੱਜਾਦ ਅਹਿਮਦ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵਲੋਂ ਗੁਰੂ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਕਾਜ਼ੀਗੁੰਡ ਵਿਖੇ ਸੰਗਤ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ। ਜ਼ਿਲ...
‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ...