ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ
ਦਿੱਲੀ, 25 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।
ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ...








