Saturday, June 27Malwa News
Shadow

Tag: punjabi news

ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

Breaking News
*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪ' ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ। ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਵਿਜੇ ਉਤਸਵ ਦੇ ਮੌਕੇ 'ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਮੌਜੂਦ ਸੀਨੀਅਰ ਆਗੂਆ...
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ।   ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵ...
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ

ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ

Local
ਤਰਨ ਤਾਰਨ, 29 ਮਈ :         ਮੇਰਾ ਯੁਵਾ  ਭਾਰਤ, ਤਰਨ ਤਾਰਨ ਦੇ ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਬਿਰਧ ਘਰ, ਤਰਨ ਤਾਰਨ ਵਿਖੇ ਆਯੋਜਿਤ ਅਨੁਭਵ ਸਿੱਖਿਆ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਵਿੱਚ ਸੰਵੇਦਨਸ਼ੀਲਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।ਦੌਰੇ ਦੌਰਾਨ ਵਲੰਟੀਅਰਾਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ, ਉਨ੍ਹਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਜੀਵਨ ਕਹਾਣੀਆਂ ਸੁਣੀਆਂ ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਨਾਲ ਇਕ ਪਿਆਰ ਭਰਿਆ ਅਤੇ ਸਹਿਯੋਗੀ ਮਾਹੌਲ ਤਿਆਰ ਹੋਇਆ।ਵਲੰਟੀਅਰਾਂ ਨੇ ਬਜ਼ੁਰਗਾਂ ਨੂੰ ਭੋਜਨ ਪਰੋਸਣ ਵਿੱਚ ਵੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੀ ਦੇਖਭਾਲ ਅਤੇ ਸੁਵਿਧਾ ਦਾ ਖਿਆਲ ਰੱਖਿਆ। ਇਸ ਅਨੁਭਵ ਨੇ ਉਨ੍ਹਾਂ ਨੂੰ ਬਜ਼ੁਰਗਾਂ ਪ੍ਰਤੀ ਆਦਰ, ਸੇਵਾ ਅਤੇ ਸੰਵੇਦਨਸ਼ੀਲਤਾ ਦਾ ਮਹੱਤਵ ਸਮਝਾਇਆ।ਇਹ ਪਹਿਲ ਵਲੰਟੀਅਰਾਂ ਲਈ ਇਕ ਮਹੱਤਵਪੂਰਨ ਸਿੱਖਿਆਤਮਕ ਅਨੁਭਵ ਸਾਬਤ ਹੋਈ ਅਤੇ ਨਾਲ ਹੀ ਬਿਰਧ ਘਰ ਦੇ ਨਿਵਾਸੀਆਂ ਲਈ ਖੁਸ਼ੀ ਅਤੇ ਆਪਣੇਪਨ ਦਾ ਕਾਰਨ ਬਣੀ। ਇਹ ਪ੍ਰੋਗਰਾਮ ਮੇਰਾ ਯੁਵਾ ...
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

Local
ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ। ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟ...
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ

ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ

Local
ਸ੍ਰੀ ਮੁਕਤਸਰ ਸਾਹਿਬ, 29 ਮਈ  ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ,ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ 13 ਤੋਂ 18 ਸਾਲ ਤੱਕ ਦੇ ਬਹੁਤ ਸਾਰੇ ਬੱਚੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ ਲੱਗ ਜਾਂਦੇ ਹਨ ਜਿਨ੍ਹਾਂ ਨੂੰ  ਤੰਬਾਕੂ ਦੀ ਅਲਾਮਤ ਤੋਂ ਬਚਾਉਣਾ ਸਾਡਾ ਫਰਜ  ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿੱਚ, ਤੰਬਾਕੂ ਦੀ ਵਿਕਰੀ ਵਿੱਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ। ਇਸ ਮੌਕੇ ਸ਼੍ਰੀਮਤੀ ...
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

Local
ਰੂਪਨਗਰ, 29 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਐਂਟੀ ਡੇਂਗੂ ਟੀਮਾਂ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਡੇਂਗੂ ਸਬੰਧੀ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਵੱਲੋਂ ਵਾਲਮੀਕੀ ਮੰਦਰ, ਸ਼ਿਵ ਮੰਦਰ, ਭਸੀਨ ਭਵਨ, ਕਲਗੀਧਰ ਗੁਰਦੁਆਰਾ, ਸਿੰਘ ਸਭਾ ਗੁਰਦੁਆਰਾ, ਲਹਿਰੀ ਸ਼ਾਹ ਮੰਦਰ ਅਤੇ ਭੱਠਾ ਸਾਹਿਬ ਗੁਰਦੁਆਰਾ ਆਦਿ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਸ਼ੁੱਕਰਵਾਰ ਮੁਹਿੰਮ ਦਾ ਮੁੱਖ ਉਦੇਸ਼ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕਰਨਾ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਸੀ।  ਉਨ੍ਹਾਂ ਕਿਹਾ ਕਿ ਸਾਡੇ ਰੋਜ਼ਮਰਾ ਜੀਵਨ ਦੀ ਸ਼ੁਰੂਆ...
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

Breaking News
ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।...
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

Punjab News
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋ...
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

Hot News
ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰ...
ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

Hot News
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਅਤੇ ਬੱਚਿਆਂ ਨਾਲ ਸਬੰਧਿਤ ਸ਼ੋਸ਼ਣ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਯਕੀਨੀ ਬਣਾਈ ਜਾ ਸਕੇ। ਚੈਕਿੰਗ ਦੌਰਾਨ ਟਾਸਕ ਟੀਮ ਦੇ ਮੈਂਬਰ ਸ੍ਰੀ ਸਿਮਰਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਸ਼ੁਭਮ ਯਾਦਵ (ਮੈਡੀਕਲ ਵਿਭਾਗ), ਏ.ਐਸ.ਆਈ. ਸ੍ਰੀ ਬਲਵੀਰ ਸਿੰਘ (ਪੁਲਿਸ ਵਿਭਾਗ) ਅਤੇ ਸ੍ਰੀਮਤੀ ਜੋਤੀ (ਡੀ.ਸੀ.ਪੀ.ਯੂ.) ਵੱਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਟੀਮ ਦੀ ਸਚੇਤ ਕਾਰਵਾਈ ਦੌਰਾਨ ਇੱਕ ਬੱਚੇ ਦੀ ਬਰਾਮਦਗੀ ਕੀਤੀ ਗਈ, ਜਿਸ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਪ੍ਰਾਥਮਿਕਤਾ ਦਿੰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਟਾਸਕ ਟੀਮ ਵੱਲੋਂ ...