ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 18 ਨਵੰਬਰ :- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਖੁਰਾਕ, ਪੋਸ਼ਣ ਅਤੇ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਐਨ.ਆਰ.ਆਈ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ।
ਮੀਟਿੰਗ ਵਿਚ ਸਮਾਜ ਭਲਾਈ ਸਕੀਮਾਂ, ਮਿਡ-ਡੇਅ-ਮੀਲ, ਪੋਸ਼ਣ ਬਾਗ, ਮੁੱਢਲੀ ਸਫਾਈ, ਸਕੂਲ ਸਿਹਤ ਪ੍ਰੋਗਰਾਮ, ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ ਗਈ।
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੇ ਅਸਲ ਲਾਭ ਵਿਭਾਗਾਂ ਵਿਚਕਾਰ ਮਜ਼ਬੂਤ ਤਾਲਮੇਲ ਅਤੇ ਨਿਗਰਾਨੀ ਰਾਹੀਂ ਹੀ ਸੰਭਵ ਹਨ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ-ਮੀਲ ਦੀ ਗੁਣਵੱਤਾ ਵਿਚ ਕਿਸੇ ...








