Sunday, May 3Malwa News
Shadow

Tag: punjabi news

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 18 ਨਵੰਬਰ 2025:- ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ  ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ  ਤਾਂ ਜੋ   ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਥਾਰਟੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

Hot News
ਚੰਡੀਗੜ੍ਹ, 18 ਨਵੰਬਰ:-- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ  ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ—ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ। ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ। ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।...
ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ। ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ...
ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

Breaking News
ਚੰਡੀਗੜ੍ਹ, 18 ਨਵੰਬਰ :- ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ  ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ, ਝੋਨੇ ਆਮਦ ਅਤੇ ਖਰੀਦ ਦੋਵੇਂ ਹੀ 150 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਏ ਸਨ। ਝੋਨੇ ਦੀ  ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਕਾਰਨ 17 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਪ੍ਰਾਪਤ ਹੋਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜ਼ਿਕਰਯੋਗ ਹੈ ਕਿ 17 ਨਵੰਬਰ ਸ਼ਾਮ ਤੱਕ ਰ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

Punjab News
ਹੁਸ਼ਿਆਰਪੁਰ, 17 ਨਵੰਬਰ :-      ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿਚ ਕਰੀਬ 2.90 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਫਾਇਰ ਸਟੇਸ਼ਨ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ।         ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ 2 ਏਕੜ ਜ਼ਮੀਨ 'ਤੇ ਬਣਨ ਵਾਲਾ ਇਹ ਨਵਾਂ ਸਟੇਸ਼ਨ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ। ਇਸ ਦੇ ਮੁਕੰਮਲ ਹੋਣ ਤੋਂ ਬਾਅਦ ਰੇਲਵੇ ਰੋਡ 'ਤੇ ਸਥਿਤ ਪੁਰਾਣੇ ਫਾਇਰ ਸਟੇਸ਼ਨ ਨੂੰ ਇਥੇ ਸ਼ਿਫਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸਟੇਸ਼ਨ ਸ਼...
ਸਪੀਕਰ ਪੰਜਾਬ ਵਿਧਾਨ ਸਭਾ ਨੇ ਕੋਟਕਪੂਰਾ ਸਿਵਲ ਹਸਪਤਾਲ ਵਿਖੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ 

ਸਪੀਕਰ ਪੰਜਾਬ ਵਿਧਾਨ ਸਭਾ ਨੇ ਕੋਟਕਪੂਰਾ ਸਿਵਲ ਹਸਪਤਾਲ ਵਿਖੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ 

Local
ਕੋਟਕਪੂਰਾ 17 ਨਵੰਬਰ ( ) — ਡੇਂਗੂ ਰੋਕਥਾਮ ਅਤੇ ਸਿਹਤ ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸਿਵਲ ਹਸਪਤਾਲ ਵਿਖੇ ਸਫ਼ਾਈ ਅਭਿਆਨ ਵਿੱਚ ਸਰਗਰਮ ਹਿੱਸਾ ਲਿਆ। ਹਸਪਤਾਲ ਵਿੱਚ ਸਫ਼ਾਈ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਨੂੰ ਸਨੇਹਾ ਦਿੱਤਾ ਕਿ ਸਫਾਈ ਹੀ ਹਰ ਬਿਮਾਰੀ ਦਾ ਸਭ ਤੋਂ ਪਹਿਲਾ ਤੇ ਬਹੁਤ ਪ੍ਰਭਾਵਸ਼ਾਲੀ ਇਲਾਜ ਹੈ। ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ “ਜਿੱਥੇ ਸਫ਼ਾਈ, ਉੱਥੇ ਖੁਦਾਈ” ਸਫ਼ਾਈ ਰੱਖਣ ਨਾਲ ਨਾ ਸਿਰਫ਼ ਡੇਂਗੂ ਬਲਕਿ ਹੋਰ ਬਿਮਾਰੀਆਂ ਤੋਂ ਵੀ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਸਫ਼ਾਈ ਨੂੰ ਅਹਿਮੀਅਤ ਦਿੰਦੇ ਹਨ ਅਤੇ ਇਹ ਜ਼ਿੰਮੇਵਾਰੀ ਨਾਲ ਨਾਲ ਜਾਗਰੂਕਤਾ ਦਾ ਸੰਦੇਸ਼ ਵੀ ਹੈ। ਸ. ਸੰਧਵਾਂ ਨੇ ਦੱਸਿਆ ਕਿ ਅੱਜ ਉਹ ਇਸ ਅਭਿਆਨ ਵਿੱਚ ਹਿੱਸਾ ਲੈ ਕੇ ਹੋਰ ਵੱਧ ਤੋਂ ਵੱਧ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਸਥਾਨਕ ਵਾਸੀਆਂ ਨੂੰ ਪ੍ਰੇਰਿਤ ਕਰਨ ਦੀ ਉਮੀਦ ਕਰਦੇ ਹਨ, ਤਾਂ ਜੋ ਸਫ਼ਾਈ ਮੁਹਿੰਮ ਇੱਕ ਜਨ ਅੰਦੋਲਨ ਦਾ ਰੂਪ ਧਾਰ ...
23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

Breaking News
ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ ()- ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ ਰਾਹੀ 23 ਤੋ 29 ਨਵੰਬਰ ਤੱਕ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿੱਚ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਨੂੰ ਦਰਸਾਉਦੇ ਡਰੋਨ ਸ਼ੋਅ ਵਿਖਾਈ ਜਾਣਗੇ। ਜਿਸ ਦੇ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ।       ਕੈਬਨਿਟ ਮੰਤਰੀ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਤਾਂ ਮਹਾਪੁਰਸ਼ਾ ਵੱਲੋਂ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀਸਾਬੋ ਤੋਂ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ। ਇਸ ਤੋ ਇਲਾਵਾ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਤਰਪੁਰ ਸਾਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ

Local
ਰੂਪਨਗਰ, 17 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਮਿੰਨੀ ਸਕੱਤਰੇਤ ਦਫਤਰ, ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਇੱਕ ਮਹੱਤਵਪੂਰਨ ਅਤੇ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ।  ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਰਾਜ ਪੱਧਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਸਮਾਗਮਾਂ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਆਉਣ ਵਾਲੀ ਸੰਗਤ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਮਾਗਮ ਸ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

Local
ਫਾਜ਼ਿਲਕਾ 17 ਨਵੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡਾਂ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬਾਹਰਲੀਆਂ ਫਿਰਨੀਆਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਸ਼ਮਸ਼ਾਨ ਘਾਟ ਵਿਖੇ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ। ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ...
ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

Breaking News
ਫਰੀਦਾਬਾਦ (ਹਰਿਆਣਾ), 17 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ।ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਪੱਸ਼ਟ ਤੌਰ ’ਤੇ ਉਨ੍ਹਾਂ ਖੇਤਰਾਂ ਦੀ ਹੱਦਬੰਦੀ ਕੀਤੀ ਹੈ, ਜਿਸ ਵਿੱਚ ਕੇਂਦਰ ਤੇ ਰਾਜਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ।ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1970 ਵਿੱਚ ਹੋਏ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ ਸਮੁੱਚੇ ਤੌਰ 'ਤੇ ਪੰਜਾਬ ਨੂੰ ਜਾਵੇਗਾ।" ਇਹ ਕੇਂਦ...