Saturday, November 14Malwa News
Shadow

Tag: punjabi news

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

Local
ਤਰਨ ਤਾਰਨ 3 ਜਨਵਰੀ (       ) - ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਸ੍ਰ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਸ੍ਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

Local
ਕੋਟਕਪੂਰਾ 03 ਜਨਵਰੀ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

Local
ਪਿੰਡ ਕੜੈਲ/ਮੂਣਕ, 2 ਜਨਵਰੀ (000) - ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ। ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

Local
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਹਰ ਇੱਕ ਬੰਦੀ/ ਹਵਾਲਾਤੀ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਧਿਆਨ ਦਿਵਾਉਣ ਦਾ ਯਤਨ ਕੀਤਾ ਤਾਂ ਜ਼ੋ ਕੋਈ ਵੀ ਨੌਜਵਾਨ ਨਸ਼ਾ ਨਾ ਕਰੇ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਅਤੇ ਪੂਰੇ ਪੰਜਾਬ ਭਰ ਵਿੱਚ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਯੂਥ ਅੰਗੇਸਟ ਡਰਗਜ ਕੰਪੇਨ ਚੱਲ ਰਹੀ ਹੈ ਜਿਸ ਵਿੱਚ ਪਿੰਡਾ ਸ਼ਹਿਰਾਂ ਅਤੇ ਜੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

Local
ਮਾਨਸਾ, 2 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ ਤੇ ਜ਼ਿਲ੍ਹਾ ਮਾਨਸਾ ਦੇ ਨਾਮ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ,ਵਾਸੀ ਪਿੰਡ ਬੁਰਜ ਹਰੀ, ਤਹਿਸੀਲ ਵਾ ਜ਼ਿਲ੍ਹਾ ਮਾਨਸਾ ਦਾ ਲਾਇਸੰਸ ਨੰਬਰ 15/ਐੱਲ.ਪੀ.ਏ. ਮਿਤੀ 18.07.2019 ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਹੈ। ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਲਈ ਭਰਪਾਈ ਕਰਨ ਲਈ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ ਖੁਦ ਜਿੰਮੇਵਾਰ ਹੋਵੇਗਾ।ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਲਾਇਸੰਸ 18 ਜੁਲਾਈ,2024 ਤੱਕ ਨਵੀਨ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿਚ ਦਰਸਾਇਆ ਗਿਆ ਹੈ ਕਿ ਲਾਇਸੰਸ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾ...
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ

Local
ਖੇਮਕਰਨ/ਤਰਨ ਤਾਰਨ, 02 ਜਨਵਰੀ (        ) - ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025' ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਜੀ.ਐਸ.ਟੀ.ਪੀ.ਏ), ਪੰਜਾਬ ਸਮੇਤ ਵੱਖ-ਵੱਖ ਭਾਈਵਾਲਾਂ ਦੇ ਪ੍ਰਤੀਨਿਧੀਆਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਇਸ ਵਾਧੇ ਲਈ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੁਣ ਤੱਕ ਇਸ ਯੋਜਨਾ ਨੂੰ ਮਿਲੇ ਹੁੰਗਾਰੇ ਦੇ ਮੱਦੇਨਜ਼ਰ ਵੀ ਲਿਆ ਗਿਆ ਜਿਸ ਤਹਿਤ ਕਰ ਵਿਭਾਗ ਨੂੰ ਅੱਜ ਤੱਕ 6,348 ਅਰਜ਼ੀਆਂ ਪ੍ਰਾਪਤ ਹੋਈਆ ਹਨ। ਵਿਧਾਇਕ ਸ. ਸਰਵਨ ਸਿੰਘ ਧ...
ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

Breaking News
ਚੰਡੀਗੜ੍ਹ 2 ਜਨਵਰੀ 2026:- ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿੱਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ।...
ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

Breaking News
ਚੰਡੀਗੜ੍ਹ, 2 ਜਨਵਰੀ- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ...
ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

Hot News
ਫ਼ਰੀਦਕੋਟ 2 ਜਨਵਰੀ : ਪੰਜਾਬ ਦੇ ਵਪਾਰੀ ਅਤੇ ਵਪਾਰਕ ਭਾਈਚਾਰੇ ਨੇ ਪੰਜਾਬ ਸਰਕਾਰ ਦੇ ਇੱਕ ਵਾਰ ਬੰਦੋਬਸਤ (ਓ.ਟੀ.ਐਸ.) ਯੋਜਨਾ-2025 ਨੂੰ 31 ਮਾਰਚ, 2026 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਪੱਖੀ ਕਦਮ ਦੱਸਿਆ ਹੈ।ਰਾਜ ਭਰ ਦੇ ਵਪਾਰੀਆਂ ਵੱਲੋਂ ਧੰਨਵਾਦ ਪ੍ਰਗਟ ਕਰਦੇ ਹੋਏ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਪਾਰਕ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕ ਰਹੇ ਟੈਕਸ-ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਸੰਵੇਦਨਸ਼ੀਲ ਅਤੇ ਵਿਹਾਰਕ ਪਹੁੰਚ ਲਈ ਧੰਨਵਾਦ ਕੀਤਾ।ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐਸ. ਯੋਜਨਾ ਦਾ ਵਿਸਥਾਰ ਵਪਾਰੀਆਂ ਅਤੇ ਉਦਯੋਗਾਂ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ, ਖਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਦੇਖੇ ਗਏ ਭਾਰੀ ਪਾਲਣਾ ਬੋਝ ਅਤੇ ਪ੍ਰਕਿਰਿਆਤਮਕ ਚੁਣੌਤੀਆਂ ਦੀ ਰਾਜ ਸਰਕਾਰ ਦੀ ਡੂੰਘੀ ਸਮਝ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਜੀਐਸਟੀ ਤੋਂ ਪਹਿਲਾਂ ਦੇ ਕਾਨੂੰਨਾਂ, ਜਿਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 2 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 307 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,888 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 14 ਕਿਲੋ ਭੁੱਕੀ, 993 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...