‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 17 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,969 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 11 ਕਿਲੋ ਭੁੱਕੀ, 2168 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿ...








