Saturday, November 14Malwa News
Shadow

Tag: punjabi news

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

Local
ਮਾਨਸਾ, 01 ਜਨਵਰੀ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸਹਿਯੋਗ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ ਸਮੂਹ ਕਰਮਚਾਰੀਆਂ ਲਈ ਖੁਸ਼ਹਾਲ ਤੇ ਊਰਜਾ ਭਰਿਆ ਹੋਵੇ। ਸਾਰਿਆਂ ਦੇ ਪਰਿਵਾਰ ਤੰਦਰੁਸਤ ਤੇ ਖੁਸ਼ਹਾਲ ਰਹਿਣ। ਉਨ੍ਹਾਂ ਕਿਹਾ ਕਿ ਸਾਲ ਦੀ ਸ਼ੁਰੂਆਤ ਮੌਕੇ ਇਹ ਪ੍ਰਣ ਲਈਏ ਕਿ ਡਿਊਟੀ ਦੌਰਾਨ ਹਮੇਸ਼ਾ ਮਿਲਵਰਤਣ ਦੀ ਭਾਵਨਾ ਨਾਲ ਕੰਮ ਕਰਾਂਗੇ, ਆਪਣੀ ਕਾਰਜਕੁਸ਼ਲਤਾ ਵਿਚ ਵਾਧਾ ਕਰਾਂਗੇ ਅਤੇ ਕੰਮ ਦੀ ਗੁਣਵੱਤਾ ਵਿਚ ਹੋਰ ਨਿਖਾਰ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਲਈ ਅਪਣੱਤ ਵਾਲਾ ਮਾਹੌਲ ਰੱਖੀਏ ਤਾਂ ਜੋ ਕਿਸੇ ਨੂੰ ਵੀ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਖੱਜਲ ਖੁਆਰੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਕਿਸੇ ਵੇਲੇ ਵੀ ਕਿਸੇ ਵੀ ਪ੍ਰਕਾਰ ਦੀ ਸਲਾਹ,ਮਸ਼ਵਰਾ ਜਾਂ ਕਿਸੇ ਵੀ ਸਮੱਸਿਆ ਲਈ ਉਨ੍ਹਾਂ ਦੇ ਦਫ਼ਤਰ ਵਿਖ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

Local
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕਰਦਿਆਂ ਹੋਇਆ ਐਡਵੋਕੇਟ ਸ੍ਰੀ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਹਲਕਾ ਫਰੀਦਕੋਟ ਦੇ ਪਿੰਡ ਕਾਬਲਵਾਲਾ ਤੋਂ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ  ਨੇ ਕਿਹਾ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

Local
ਫਾਜ਼ਿਲਕਾ, 1 ਜਨਵਰੀ- ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

Local
ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ...
ਵੀ ਬੀ-ਜੀ ਰਾਮ ਜੀ ਗਰੀਬ ਪਰਿਵਾਰਾਂ ਤੋਂ ਰੋਟੀ ਖੋਹਣਗੇ ਅਤੇ ਪਿੰਡਾਂ ਨੂੰ ਤਬਾਹ ਕਰ ਦੇਣਗੇ: ਤਰੁਣਪ੍ਰੀਤ ਸਿੰਘ ਸੋਂਦ

ਵੀ ਬੀ-ਜੀ ਰਾਮ ਜੀ ਗਰੀਬ ਪਰਿਵਾਰਾਂ ਤੋਂ ਰੋਟੀ ਖੋਹਣਗੇ ਅਤੇ ਪਿੰਡਾਂ ਨੂੰ ਤਬਾਹ ਕਰ ਦੇਣਗੇ: ਤਰੁਣਪ੍ਰੀਤ ਸਿੰਘ ਸੋਂਦ

Hot News
ਖੰਨਾ (ਲੁਧਿਆਣਾ), 31 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਬੁੱਧਵਾਰ ਨੂੰ ਸੈਂਕੜੇ ਮਜ਼ਦੂਰਾਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਨਵੇਂ ਲਾਗੂ ਕੀਤੇ ਗਏ ਵਿਕਾਸ ਭਾਰਤ - ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025 (ਵੀਬੀ-ਜੀ ਰਾਮ ਜੀ) ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ, ਜਿਸਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦੀ ਥਾਂ ਲੈ ਲਈ। ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਤਰੁਣਪ੍ਰੀਤ ਸਿੰਘ ਸੋਂਦ, ਜਿਨ੍ਹਾਂ ਦੇ ਨਾਲ 'ਆਪ' ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਵੀ ਸਨ, ਨੇ ਵੀਬੀ-ਗ੍ਰਾਮ ਐਕਟ ਨੂੰ "ਕਾਲਾ, ਕਠੋਰ ਅਤੇ ਗਰੀਬ ਵਿਰੋਧੀ ਕਾਨੂੰਨ" ਕਰਾਰ ਦਿੱਤਾ ਜੋ ਪੇਂਡੂ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗਾ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਮੂੰਹੋਂ ਰੋਟੀ ਖੋਹ ਲਵੇਗਾ।"ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਹ ਕਾਲਾ ਕਾਨੂੰਨ ਲਿਆ ਕੇ ਪੇਂਡੂ ਭਾਰਤ ਨਾਲ ਧੋਖਾ ਕੀਤਾ ਹੈ। ਤਰੁਣਪ੍ਰੀਤ ਸਿੰਘ ਸੋਂਦ ਨੇ ਸਪੱਸ਼ਟ ਕੀਤਾ ਕਿ ਇਹ ਲੱਖਾਂ ਗਰੀਬ ਪਰਿਵਾਰ...
ਮਨਰੇਗਾ ਨੂੰ ਖਤਮ ਕਰਨ ਵਿੱਚ ਅਕਾਲੀ ਦਲ ਦੀ ਮਿਲੀਭੁਗਤ, ਅਕਾਲੀ ਦਲ ਦੀ ਚੁੱਪੀ ਭਾਜਪਾ ਨਾਲ ਉਨ੍ਹਾਂ ਦੇ ਗੁਪਤ ਸਮਝੌਤੇ ਦਾ ਪਰਦਾਫਾਸ਼ ਕਰਦੀ ਹੈ: ਕੁਲਦੀਪ ਧਾਲੀਵਾਲ

ਮਨਰੇਗਾ ਨੂੰ ਖਤਮ ਕਰਨ ਵਿੱਚ ਅਕਾਲੀ ਦਲ ਦੀ ਮਿਲੀਭੁਗਤ, ਅਕਾਲੀ ਦਲ ਦੀ ਚੁੱਪੀ ਭਾਜਪਾ ਨਾਲ ਉਨ੍ਹਾਂ ਦੇ ਗੁਪਤ ਸਮਝੌਤੇ ਦਾ ਪਰਦਾਫਾਸ਼ ਕਰਦੀ ਹੈ: ਕੁਲਦੀਪ ਧਾਲੀਵਾਲ

Hot News
ਚੰਡੀਗੜ੍ਹ, 31 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਨਵੇਂ ਪੇਸ਼ ਕੀਤੇ ਗਏ ਜੀ-ਰਾਮ-ਜੀ ਬਿੱਲ ਰਾਹੀਂ ਗਰੀਬਾਂ, ਦਲਿਤਾਂ ਅਤੇ ਮਹਿਲਾ ਮਨਰੇਗਾ ਮਜ਼ਦੂਰਾਂ ਵਿਰੁੱਧ ਸਾਜ਼ਿਸ਼ ਰਚ ਰਹੇ ਹਨ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸੁਧਾਰਾਂ ਦੇ ਨਾਂ ’ਤੇ ਇਹ ਨਵਾਂ ਬਿੱਲ ਲਿਆ ਕੇ ਭਾਜਪਾ ਨੇ ਗਰੀਬਾਂ ਦੇ ਮੂੰਹੋਂ ਆਖਰੀ ਬੁਰਕੀ ਵੀ ਖੋਹ ਲਈ ਹੈ। ਇਹ ਬਿੱਲ ਕਰੋੜਾਂ ਮਨਰੇਗਾ ਵਰਕਰਾਂ, ਖਾਸ ਕਰਕੇ ਦਲਿਤਾਂ ਅਤੇ ਪਛੜੇ ਵਰਗਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਲੋੜ ਪੈਣ ’ਤੇ ਸੜਕਾਂ ’ਤੇ ਵੀ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਅੰਦੋਲਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਂ ਕਿਸੇ ਵੀ ਕੀਮਤ 'ਤੇ ਇਸ ਗਰੀਬ ਵਿਰੋਧੀ ਬਿੱਲ ਨੂੰ ਲਾ...
‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 31 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ। ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ...
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

Breaking News
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ "ਵਿਜ਼ਨ 2026" ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ 'ਤੇ ਕੇਂਦ੍ਰਿਤ ਹੈ। ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਡੀਜੀਪੀ ਨੇ ਕਿਹਾ ਕਿ  ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ...
ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Punjab News
ਧੂਰੀ, 31 ਦਸੰਬਰ:= ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਬੈਂਕ ਮੈਨੇਜਰ ਸੁਰਿੰਦਰ ਗਰਗ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਅਤੇ ਕਿਸਾਨ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਨੇ ਸਹਿਕਾਰਤਾ ਦੇ ਮੂਲ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ’ਤੇ ਰੋਸ਼ਨੀ ਪਾਉਂਦੇ ਹੋਏ ਕਿਹਾ ਕਿ ਸਹਿਕਾਰਤਾ ਇੱਕ ਅਜਿਹੀ ਪ੍ਰਣਾਲੀ ਹੈ ਜੋ ਆਪਸੀ ਮਿਲਜੁਲ, ਭਰੋਸੇ ਅਤੇ ਸਹਿਯੋਗ ’ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਦੇ ਮੁੱਖ ਸਿਧਾਂਤਾਂ ਵਿੱਚ ਸਵੈ-ਇੱਛੁਕ ਅਤੇ ਖੁੱਲੀ ਮੈਂਬਰਸ਼ਿਪ, ਲੋਕਤੰਤਰਿਕ ਨਿਯੰਤਰਣ, ਮੈਂਬਰਾਂ ਦੀ ਆਰਥਿਕ ਭਾਗੀਦਾਰੀ, ਖੁਦਮੁਖਤਿਆਰੀ, ਸਿੱਖਿਆ, ਸਚਾਈ, ਇਮਾਨਦਾਰੀ, ਆਪਸੀ ਸਹਿਯੋਗ ਅਤੇ ਸਮੁਦਾਇ ਦੀ ਭਲਾਈ ਸ਼ਾਮਲ ਹਨ। ਇਹ ਸਾਰੇ ਸਿਧਾਂਤ ਨਾ ਸਿਰਫ਼ ਵਿਅਕਤੀਗਤ ਤਰੱਕੀ, ਸਗੋਂ ਸਮੂਹ ਸਮਾਜ ਦੇ ਵਿਕਾਸ ਲਈ ਵੀ ਪ...
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

Punjab News
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ:- ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ। ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿੱਚ ਫੇਰ ਬਦਲ ਕੀਤਾ ਜਾਵੇ ਅਤੇ ਐਬੂਲੈਂਸ ਦੇ ਆਉਣ-ਜ...