Sunday, May 3Malwa News
Shadow

Tag: punjabi news

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

Local
ਸੰਗਰੂਰ/ ਲੌਂਗੋਵਾਲ/ ਸੁਨਾਮ, 15 ਨਵੰਬਰ- ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਵਿਖੇ 01 ਕਰੋੜ 29 ਲੱਖ ਅਤੇ ਪਿੰਡ ਰੱਤੋਕੇ ਵਿਖੇ 01 ਕਰੋੜ 11 ਲੱਖ ਨਾਲ ਸਿੰਜਾਈ ਪਾਈਪ ਲਾਈਨ ਪਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ, ਜਿਸ ਸਬੰਧੀ ਲੋਕਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਦੱਸਿਆ ਕਿ ਪਿੰਡ ਚੱਠਾ ਸੇਖਵਾਂ ਵਿਖੇ ਪਾਈ ਜਾਣ ਵਾਲੀ 7750 ਮੀਟਰ ਲੰਬੀ ਪਾਈਪ ਲਾਈਨ ਨਾਲ 369.60 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 100 ਪਰਿਵਾਰਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਪਿੰਡ ਰੱਤੋਕੇ ਵਿਖੇ ਪਾਈ ਜਾਣ ਵਾਲੀ 10645 ਮੀਟਰ ਲੰਬੀ ਸਿੰਜਾਈ ਪਾਈਪ ਲਾਈਨ ਨਾਲ 246.145 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 99 ਪਰਿਵਾਰਾਂ ਨੂੰ ਲਾਭ ਹੋਵੇਗਾ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲਕਈ ਖੇਤਾਂ ਨੂੰ ਕਰੀਬ 30 ...
60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ

60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ

Local
ਫਰੀਦਕੋਟ 15 ਨਵੰਬਰ ( ) 60 ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ  ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਕੁੱਲ 34 ਮੈਡਲ ਜਿੱਤੇ ਹਨ।  ਇਸ ਵਿਚ ਅਰਜੁਨਬੀਰ ਸਿੰਘ ਬਰਾੜ ਨੇ 50 ਮੀਟਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਅਰਸ਼ਦੀਪ ਸਿੰਘ ਨੇ  ਵੀ 50 ਮੀਟਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਅਵਨੀਤ ਕੌਰ ਸੰਧੂ ਨੇ ਜੂਨੀਅਰ ਅਤੇ ਸੀਨੀਅਰ ਸ਼੍ਰੇਣੀ ਵਿੱਚ 50 ਮੀਟਰ ਈਵੈਂਟ ਵਿੱਚ 2 ਕਾਂਸੀ ਦੇ ਤਗਮੇ ਜਿੱਤੇ।ਪਰਵਾਜ ਸੰਧੂ ਨੇ 11 ਤਗਮੇ ਜਿੱਤੇ ਜਿਨ੍ਹਾਂ ਵਿੱਚੋਂ 25 ਮੀਟਰ ਸਪੋਰਟਸ ਯੂਥ ਵਿੱਚ ਸੋਨ ਤਗ਼ਮਾ,ਜੂਨੀਅਰ ਵਰਗ ਵਿੱਚ ਚਾਂਦੀ  ਅਤੇ ਸੀਨੀਅਰ ਵਰਗ ਵਿੱਚ ਕਾਂਸੀ, 25 ਮੀਟਰ ਸਟੈਂਡਰਡ ਪਿਸਟਲ ਈਵੈਂਟ ਦੇ ਜੂਨੀਅਰ ਵਰਗ ਵਿੱਚ ਚਾਂਦੀ, 25 ਮੀਟਰ ਸੈਂਟਰ ਫਾਇਰ ਸੋਨ ਤਗਮਾ, 50 ਮੀਟਰ ਪਿਸਟਲ ਵਿੱਚ 4 ਤਗ਼ਮੇ ਜਿੱਤੇ ਜਿਨ੍ਹਾਂ ਵਿੱਚ 2 ਸੀਨੀਅਰ ਗੋਲ਼ਡ,1 ਜੂਨੀਅਰ ਗੋਲ਼ਡ ਅਤੇ 1 ਜੂਨੀਅਰ ਚਾਂਦੀ ਦੇ ਹਨ ਅਤੇ ਯੂਥ ਐਨ ਸੀਨੀਅਰ ਵਰਗ ਵਿੱਚ 10 ਮੀਟਰ ਏਅਰ ...
ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ 

ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ 

Local
ਬਰਨਾਲਾ, 15 ਨਵੰਬਰ- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਮੌਕੇ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ। ਜ਼ਿਲ੍ਹਾ ਬਰਨਾਲਾ ਦੇ ਉੱਘੇ ਕਵੀਆਂ ਨੇ ਗੁਰੂ ਸਾਹਿਬਾਨ ਸਬੰਧੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ (ਪੱਖੋਂ ਕਲਾਂ) ਵਿਖੇ ਕਾਵਿ ਡਾ. ਅਮਨਦੀਪ ਸਿੰਘ ਟੱਲੇਵਾਲੀਆ ਅਤੇ ਡਾ.ਸੰਪੂਰਨ ਸਿੰਘ ਟੱਲੇਵਾਲੀਆ ਸਿੰਘ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਸਾਹਿਬਾਨ ਦੀ ਉਸਤਤ ਕੀਤੀ। ਇਸੇ ਤਰ੍ਹਾਂ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੂੰਘਾਂ ਵਿਖੇ ਕਾਵਿ ਸ਼੍ਰੀ ਦਰਸ਼ਨ ਸਿੰਘ ਗੁਰੂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।  ਭਲਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਅਤੇ ਗੁਰਦੁਆ...
ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ 

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ 

Breaking News
ਚੰਡੀਗੜ੍ਹ, 15 ਨਵੰਬਰ :- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਦੁਪਿਹਰ 12 ਵਜੇ ਤੋਂ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਸ਼ਾਮੀ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਹੋਵੇਗਾ ਅਤੇ 6 ਵਜੇ ਮੁੱਖ ਪੰਡਾਲ ਵ...
ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 15 ਨਵੰਬਰ 2025:- ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸ...
ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

Breaking News
ਹੜ੍ਹਾਂ ਦੀਆਂ ਮੁਸ਼ਕਲਾਂ ਦੇ ਬਾਵਜੂਦ 99% ਖਰੀਦ ਪੂਰੀ; ਮੁੱਖ ਮੰਤਰੀ ਭਗਵੰਤ ਮਾਨ ਦੀ ਪਾਰਦਰਸ਼ੀ ਨੀਤੀ ਨੇ ਰਚਿਆ ਇਤਿਹਾਸ, 11 ਲੱਖ ਕਿਸਾਨਾਂ ਦੇ ਚਿਹਰੇ ’ਤੇ ਲੌਟੀ ਮੁਸਕਾਨ ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਇਹ ਸੀਜ਼ਨ ਉਮੀਦ, ਮਿਹਨਤ ਅਤੇ ਭਰੋਸੇ ਦੀ ਜਿੱਤ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਖਰੀਦ ਵਿੱਚ ਨਵਾਂ ਇਤਿਹਾਸ ਰਚਦਿਆਂ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਖਰੀਦ ਲਿਆ ਹੈ। ਇਹ ਬਹੁਤ ਵੱਡੀ ਸਫਲਤਾ ਉਸ ਵੇਲੇ ਹਾਸਲ ਹੋਈ ਜਦੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਆਏ ਹੜ੍ਹਾਂ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਸੀ, ਪਰ ਸਰਕਾਰ ਦੀ ਮਜ਼ਬੂਤ ਨੀਤੀ ਅਤੇ ਕਿਸਾਨਾਂ ਦੇ ਹੌਸਲੇ ਨੇ ਸਾਰੀਆਂ ਮੁਸ਼ਕਲਾਂ ਨੂੰ ਪਿੱਛੇ ਛੱਡ ਦਿੱਤਾ। ਸਰਕਾਰੀ ਅੰਕੜਿਆਂ ਮੁਤਾਬਕ, 10 ਨਵੰਬਰ ਦੀ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਕੁੱਲ 1,51,80,075.88 ਮੀਟ੍ਰਿਕ ਟਨ ਝੋਨਾ ਆਇਆ, ਜਿਸ ਵਿੱਚੋਂ 1,50,35,129.93 ਮੀਟ੍ਰਿਕ ਟਨ ਝੋਨਾ ਖਰੀਦ ਲਿਆ ਗਿਆ — ਭਾਵ ਕੁੱਲ ਆਈ ਫਸਲ ਦਾ ਲਗਭਗ 99 ਫੀਸਦੀ! ਇਹ ਦਿਖਾਉਂਦਾ ਹੈ ਕ...
50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 14 ਨਵੰਬਰ 2025- ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾ...
ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ

ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ

Local
ਤਰਨ ਤਾਰਨ, 14 ਨਵੰਬਰ (      ) - ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਅਤੇ 21ਵੇਂ ਸਾਲਾਨਾ ਖੇਡ ਮੇਲੇ ਦੌਰਾਨ ਐਡਵੋਕੇਟ ਨਵਨੀਤ ਕੌਰ (ਲੀਗਲ ਏਡ ਕੌਸਲ, ਡੀਐਲਐਸਏ ਪੱਟੀ) ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਨਵਨੀਤ ਕੌਰ ਨੇ ਬੱਚਿਆਂ ਨੂੰ ਪਿਆਰ, ਮਾਰਗਦਰਸ਼ਨ ਅਤੇ ਮੌਕਿਆਂ ਨਾਲ ਪਾਲਣ-ਪੋਸ਼ਣ ਦੀ ਮਹੱਤਤਾ `ਤੇ ਚਾਨਣਾ ਪਾਇਆ ਤਾਂ ਜੋ ਉਹ ਆਤਮਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਉਸਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਲੀਡਰਸ਼ਿਪ ਗੁਣਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਅਤੇ ਅਜਿਹੇ ਸਮਾਗਮ ਉਹਨਾਂ ਨੂੰ ਸੰਪੂਰਨ ਵਿਕਾਸ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਅਧੀਨ ਕਾਨੂੰਨੀ ਸਹਾਇਤਾ ਸਲਾਹਕਾਰ ਹੋਣ ਦੇ ਨਾਤੇ ਹਾਜ਼ਰੀਨ ਨੂੰ ਮਹੱਤਵਪੂਰਨ ਕਾਨੂੰਨੀ ਜਾਗਰੂਕਤਾ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕ...
ਤਰਨਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ, ਲੋਕਾਂ ਨੇ ਸਰਕਾਰ ਦੀ ਕੰਮ ਦੀ ਰਾਜਨੀਤੀ ‘ਤੇ ਲਾਈ ਮੋਹਰ

ਤਰਨਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ, ਲੋਕਾਂ ਨੇ ਸਰਕਾਰ ਦੀ ਕੰਮ ਦੀ ਰਾਜਨੀਤੀ ‘ਤੇ ਲਾਈ ਮੋਹਰ

Breaking News
ਤਰਨਤਾਰਨ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਵਿੱਚ ਇੱਕ ਸ਼ਾਨਦਾਰ ਅਤੇ ਫੈਸਲਾਕੁੰਨ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਵਿਕਾਸ-ਅਧਾਰਤ ਰਾਜਨੀਤੀ, ਪਾਰਦਰਸ਼ੀ ਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਅਗਵਾਈ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ। ਇਹ ਫੈਸਲਾ 'ਆਪ' ਦੇ ਲੋਕ-ਪੱਖੀ ਸ਼ਾਸਨ ਅਤੇ ਪ੍ਰਗਤੀਸ਼ੀਲ ਤਬਦੀਲੀ ਦੇ ਮਾਡਲ ਵਿੱਚ ਪੰਜਾਬ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।  'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਦਫ਼ਤਰ ਵਿਖੇ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ, "ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਵੀ ਹੰਕਾਰੀ ਬਿਆਨ ਦਿੱਤੇ ਅਤੇ ਪੰਜਾਬੀਆਂ ਦੀ ਚੇਤਨਾ ਨੂੰ ਚੁਣੌਤੀ ਦਿੱਤੀ।" ਲੋਕਾਂ ਨੇ ਕਾਂਗਰਸ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਸਮਾਜ ਵਿਰੋਧੀ ਅਤੇ ਅਸੰਵੇਦਨਸ਼ੀਲ ਟਿੱਪਣੀਆਂ ਵਿਰੁੱਧ ਆਪਣੇ ਗੁੱਸੇ ਕਾਰਨ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

Local
ਸੰਗਰੂਰ, 14 ਨਵੰਬਰ- ਰੰਗਲੇ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿੱਚ ਚੱਠੇ ਸੇਖਵਾਂ ਵਿਖੇ 16.06 ਲੱਖ ਰੁਪਏ, ਉਭਾਵਾਲ ਵਿਖੇ 34.33 ਲੱਖ ਰੁਪਏ, ਬਡਰੁੱਖਾਂ ਵਿਖੇ 35.23 ਲੱਖ ਰੁਪਏ, ਭੰਮਾਬਦੀ ਵਿਖੇ 38.47 ਲੱਖ ਰੁਪਏ, ਬਹਾਦਰਪੁਰ ਵਿਖੇ 14.09 ਲੱਖ ਰੁਪਏ ਅਤੇ ਦੁੱਗਾਂ ਵਿਖੇ 44.39 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਸਰਵਪੱਖੀ ਵਿਕਾਸ ਤਹਿਤ ਸੂਬੇ ਭਰ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵ...