ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ
ਚੰਡੀਗੜ੍ਹ/ਨੰਦੇੜ, 23 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ 'ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਤਖ਼ਤ ਸਾਹਿਬ 'ਤੇ ਹੋਈ ਆਪਣੀ ਦਸਤਾਰਬੰਦੀ ਨੂੰ ਯਾਦ ਕੀਤਾ।
ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹ...








