Monday, May 4Malwa News
Shadow

Tag: punjabi news

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

Punjab Development
ਚੰਡੀਗੜ੍ਹ ,10 ਨਵੰਬਰ : ਪੰਜਾਬ ਵਿੱਚ ਔਰਤਾਂ ਰਾਜ ਦੇ ਨੌਕਰਸ਼ਾਹੀ ਕਾਰਜਬਲ ਦਾ ਸਿਰਫ਼ 15-18% ਬਣਦੀਆਂ ਹਨ, ਅਤੇ ਇਹ ਪ੍ਰਤੀਨਿਧਤਾ ਫੀਲਡ ਅਹੁਦਿਆਂ ਅਤੇ ਜ਼ਿਲ੍ਹਾ ਪੱਧਰੀ ਪ੍ਰਸ਼ਾਸਨਿਕ ਅਹੁਦਿਆਂ 'ਤੇ ਹੋਰ ਵੀ ਘੱਟ ਜਾਂਦੀ ਹੈ। ਹਾਲੀਆ ਰੁਜ਼ਗਾਰ ਅੰਕੜਿਆਂ ਦੇ ਅਨੁਸਾਰ, ਭਾਰਤ ਭਰ ਵਿੱਚ ਸਰਕਾਰੀ ਸੇਵਾਵਾਂ ਵਿੱਚ ਔਰਤਾਂ ਦੀ ਭਾਗੀਦਾਰੀ ਲਗਭਗ 11-13% ਹੈ, ਜਿਸ ਵਿੱਚ ਪੰਜਾਬ ਇਤਿਹਾਸਕ ਤੌਰ 'ਤੇ ਇਨ੍ਹਾਂ ਰਾਸ਼ਟਰੀ ਰੁਝਾਨਾਂ ਨੂੰ ਦਰਸਾਉਂਦਾ ਹੈ। ਇਸ ਸਪੱਸ਼ਟ ਲਿੰਗ ਪਾੜੇ ਨੂੰ ਪਛਾਣਦੇ ਹੋਏ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਔਰਤਾਂ ਨੂੰ ਪ੍ਰਸ਼ਾਸਕੀ ਕਰੀਅਰ ਬਣਾਉਣ ਲਈ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਯੋਜਨਾਬੱਧ ਪਾਰਦਰਸ਼ਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ਦੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਸਫਲ ਮਹਿਲਾ ਅਧਿਕਾਰੀਆਂ ਨੂੰ ਪ੍ਰਦਰਸ਼ਿਤ ਕਰਕੇ ਅਤੇ ਇੱਕ ਅਨੁਕੂਲ ਕੰਮ ਦਾ ਮਾਹੌਲ ਬਣਾ ਕੇ, ਸਰਕਾਰ ਲੰਬੇ ਸਮੇਂ ਤੋਂ ਚੱਲ ਰਹੀਆਂ ਰੁਕਾਵਟਾਂ ਨੂੰ ਤੋੜਨ ਲਈ ਕੰਮ ਕਰ ਰਹੀ ਹੈ ਜਿਨ੍ਹਾਂ ਨੇ ਪ੍ਰਤਿਭਾਸ਼ਾਲੀ ਪੇਂਡੂ ਔਰਤਾਂ ਨੂੰ ਜਨਤਕ ਸੇਵਾ ਤੋਂ ਦੂਰ ਰੱਖਿਆ ਹੈ। ਅੱਜ, ਪੰਜਾਬ ਦਾ ਜ਼ਿਲ੍ਹ...
ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

Hot News
ਚੰਡੀਗੜ੍ਹ/ਐਸਏਐਸ ਨਗਰ, 10 ਨਵੰਬਰ:- ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ 'ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ। ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨ...
ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

Breaking News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖ...
ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

Hot News
ਚੰਡੀਗੜ੍ਹ, 10 ਨਵੰਬਰ:- ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ  ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ। ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵ...
ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

Local
ਮਾਲੇਰਕੋਟਲਾ, 10 ਨਵੰਬਰ -                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਹਨਾਂ ਵਿਭਾਗ ਤੋਂ ਸਬੰਧਤ ਸਕੀਮ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਬੇਟੀ ਬਚਾਓ ਬੇਟੀ ਪੜਾਓ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੁਰਜੋਰ ਉਪਰਾਲੇ ਕੀਤੇ ਜਾਣ। ਉਨਾਂ  ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।                           ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲ਼ੋਂ ਜ਼ਿਲੇ ਲਈ 24 ਸੈਨੇਟਰੀ ਪੈਡ ਵੈਡਿੰਗ ਮਸ਼ੀਨਾਂ ਲਗਾਉਣ ਦੀ ਮਨਜੂਰੀ ਦਿੱਤੀ ਗਈ ਹੈ ਜੋ ਕਿ ਜ਼ਿਲੇ ਦੇ ਵੱਖ - ਵੱਖ ਵਿਦਿਅਕ ਅਦਾਰਿਆਂ ਵਿੱਚ ਲਗਵਾਈਆਂ ਜਾਣਗੀਆਂ। ਉਹਨਾਂ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਵੈਡਿੰਗ ਮਸ਼ੀਨਾਂ ਲਗਵਾਉਣ ਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ।                            ਜ਼ਿਲਾ ...
ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

Local
ਤਰਨ ਤਾਰਨ, 10 ਨਵੰਬਰ (        ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜ...
ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ

Local
ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ -         ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ ਮੁੱਦੇ ਨੂੰ ਜਨਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਚਾਰ ਸਾਲਾਂ ’ਚ ਮੁੱਖ਼ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਅਥਾਹ ਵਿਕਾਸ ਕੰਮਾਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਵਿਚਾਰ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਮਾਹਿਲਪੁਰ ਵਿਖੇ ਬਲਾਕ ਮਾਹਿਲਪੁਰ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਕੌਂਸਲਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਸ੍ਰੀ ਰੌੜੀ ਨੇ ਬਲਾਕ ਮਾਹਿਲਪੁਰ ਦੀਆਂ 33 ਪੰਚਾਇਤਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਬੇਫਿਕਰ ਹੋ ਜਾਣ। ਪੰਜਾਬ ਸਰਕਾਰ ਵਲੋਂ ਅਜੇ ਤੱਕ ਅਜਿਹੀ ਕੋਈ ਵੀ ਯੋਜਨਾ ਤਿਆਰ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀਆਂ ਵਲੋਂ ਕੁੰਭਕ...
ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

Punjab News
ਬਰਨਾਲਾ, 10 ਨਵੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ ਖੇਤਾਂ ਤੋਂ ਬਾਹਰ ਇਸਦਾ ਪ੍ਰਬੰਧ ਕਰਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਾਂ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਲਗਭਗ 90 ਬੇਲਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹਨ ਜੋ ਝੋਨੇ ਦੀ ਪਰਾਲੀ ਇਕੱਠੀ ਕਰਕੇ ਉਸ ਦੀਆਂ ਗੱਠਾਂ ਬਣਾ ਕੇ ਡੰਪ ਸਾਈਟਾਂ ਤੇ ਰੱਖਦੇ ਹਨ। ਇਨ੍ਹਾਂ ਵਿੱਚੋਂ 10 ਵੱਡੇ ਬੇਲਰ ਹੋਰ ਜ਼ਿਲ੍ਹਿਆਂ ਤੋਂ ਵੀ ਆਏ ਹਨ ਜੋ ਪ੍ਰਤੀਦਿਨ 300-400 ਏਕੜ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ 16 ਵੱਖ-ਵੱਖ ਡੰਪ ਸਾਈਟਾਂ ਹਨ ਜਿੱਥੇ ਪਰਾਲੀ ਦੀਆਂ ਗੱਠਾਂ ਸੰਭਾਲੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਗਹਿਲ ਦੇ 5 ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਬੇਲਰ ਚਲਾ ਕੇ ਪਰਾਲੀ ਦਾ ਪ੍ਰਬੰਧ ਕਰਨ ਦੇ ਨਾਲ ਹੋਰਨਾਂ ਕਿਸਾਨਾਂ ਦੀ ਪਰਾਲੀ ...
‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 10 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 254 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,013 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1419 ਨਸ਼ੀਲੀਆਂ ਗੋਲੀਆਂ ਅਤੇ 26,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 10 ਨਵੰਬਰ- ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਿਆਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੀਆਂ 47 ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਇੰਨ੍ਹਾਂ ਯੂਨੀਅਨਾਂ ਵਿੱਚ ਸਿੱਖਿਆ, ਸਿਹਤ, ਜਲ ਸਪਲਾਈ ਤੇ ਬਿਜਲੀ ਵਿਭਾਗ ਅਤੇ ਠੇਕਾ ਮੁਲਾਜ਼ਮਾਂ ਤੇ ਸਾਂਝੇ ਮੋਰਚਿਆਂ ਵਰਗੇ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਸਨ। ਯੂਨੀਅਨਾਂ ਦੁਆਰਾ ਉਠਾਏ ਗਏ ਮੁੱਦਿਆਂ ਵਿੱਚ ਮੁੱਖ ਤੌਰ 'ਤੇ ਠੇਕਾ ਅਧਾਰਿਤ ਅਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਸਬੰ...