ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 9 ਨਵੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।
ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਸ ਮ...








