ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ
ਚੰਡੀਗੜ੍ਹ, 21 ਅਕਤੂਬਰ:- ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤ...








