ਪੰਜਾਬੀ ਕਲਚਰਲ ਕੌਂਸਲ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਢਾਂਚੇ ਤਹਿਤ ਸੈਨੇਟ ਤੇ ਸਿੰਡੀਕੇਟ ਚੋਣਾਂ ਤੁਰੰਤ ਬਹਾਲ ਕਰਨ ਦੀ ਮੰਗ
ਚੰਡੀਗੜ੍ਹ, 5 ਨਵੰਬਰ - ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਬੇਅਸਰ ਕਰਨ ਅਤੇ ਪੰਜਾਬ ਦੇ ਕਾਲਜਾਂ ਦੀ ਪ੍ਰਤੀਨਿਧਤਾ ਨੂੰ ਮਨਫੀ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਕਦਮ ਨੂੰ ਪੰਜਾਬ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਵੱਕਾਰੀ ਵਿਦਿਅਕ ਅਦਾਰਿਆਂ ਵਿੱਚੋਂ ਇੱਕ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਡੂੰਘੀ ਇਤਰਾਜ਼ਯੋਗ ਅਤੇ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਕਰਾਰ ਦਿੱਤਾ ਹੈ।ਕੌਂਸਲ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨੇ ਯੂਨੀਵਰਸਿਟੀ ਦੀ 142 ਸਾਲਾਂ ਦੀ ਵਿਰਾਸਤ 'ਤੇ ਮਾਣ ਕਰਨ ਵਾਲੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ ਯੂਨੀਵਰਸਿਟੀ ਨੂੰ ਪੰਜਾਬ ਤੋਂ ਵੱਖ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਮੂਲ ਲੋਕਤੰਤਰੀ ਢਾਂਚੇ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰਨਾਂ ਦੇ ਜਮਹੂਰੀ ਹੱਕਾਂ ਲਈ ਲੋਕਤੰਤਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਅਤੇ ਸਿੰਡੀਕੇਟ ਲਈ ਪਹਿਲਾਂ ਵਾਂਗ ...








