Sunday, November 15Malwa News
Shadow

Tag: punjabi news

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

Breaking News
ਸਤੌਜ (ਸੰਗਰੂਰ), 19 ਦਸੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Breaking News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾ...
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

Hot News
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ...
ਸਟੇਟ ਐਵਾਰਡ ਮਿਲਣ ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ

ਸਟੇਟ ਐਵਾਰਡ ਮਿਲਣ ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ

Local
ਮੋਗਾ, : ਜ਼ਿਲ੍ਹਾ ਸਿਹਤ ਵਿਭਾਗ ਮੋਗਾ ਨੇ ਆਪਣੀਆਂ ਸ਼ਾਨਦਾਰ ਸੇਵਾਵਾਂ, ਲੋਕ-ਭਲਾਈ ਲਈ ਵਚਨਬੱਧਤਾ ਅਤੇ ਸਿਹਤ ਖੇਤਰ ਵਿੱਚ ਨਿਰੰਤਰ ਸੁਧਾਰ ਦੇ ਯਤਨਾਂ ਦੇ ਆਧਾਰ ‘ਤੇ ਰਾਜ ਪੱਧਰੀ ਇਨਾਮ ਹਾਸਲ ਕੀਤਾ ਹੈ। ਇਹ ਸਨਮਾਨ ਮੋਗਾ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ। ਇਸ ਮੌਕੇ ਪੰਜਾਬ ਪਰਧਾਨ ਅਗਰਵਾਲ ਸਮਾਜ ਸਭਾ ਪੰਜਾਬ ਡਾਕਟਰ ਅਜੇ ਕਾਸਲ ਦੀ ਅਗਵਾਈ ਹੇਠ ਅਗਰਵਾਲ ਸਮਾਜ ਸਭਾ ਦੇ ਮੈਂਬਰਾ ਵੱਲੋ ਇਸ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਸਨਮਾਨ ਮਿਲਣ ਤੇ ਸਿਵਿਲ ਸਰਜਨ ਪਰਦੀਪ ਕੁਮਾਰ ਮਹਿੰਦਰਾ ਨੂੰ ਜਿਲਾ ਪੱਧਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿਸਿਹਤ ਵਿਭਾਗ ਵਲੋਂ ਐਚ .ਆਈ.ਵੀ./ਏਡਜ਼ ਅਤੇ ਪੀ ਐਨ ਡੀ ਟੀ ਦੇ ਬਾਰੇ ਚਲਾਈਆਂ ਮੁਹਿੰਮਾਂ ਵਿੱਚ ਬਹਿਤਰੀਨ ਸੇਵਾਵਾਂ ਦੇਣ ਨਾਲ ਰਾਜ ਪੱਧਰੀ ਸਮਾਗਮ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵਲੋ ਜਿਲਾ ਮੋਗਾ ਨੂੰ ਲਗਾਤਾਰ ਸਨਮਾਨ ਦਿੱਤਾ ਗਿਆ। ਵੱਖ-ਵੱਖ ਪ੍ਰੋਗਰਾਮਾਂ ਦੀ ਪ੍ਰਭਾਵਸ਼ਾਲੀ ਕਮਾਂਡ, ਸਮੇਂ ਸਿਰ ਰਿਪੋਰਟਿੰਗ, ਟੀਮ ਵਰਕ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਕੀਤੇ ਯਤਨਾਂ ਦੀ ਰਾਜ ਪੱਧਰ ‘ਤੇ ਸਿਹਤ ਵਿਭਾਗ ਮੋਗਾ ਦੀ ਖੂਬ ਪ੍ਰਸ਼ੰਸਾ...
ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ , ਸਕੂਲਾਂ ਵਿੱਚ ਜਾਰੀ ਹੈ ਜਾਗਰੂਕਤਾ ਮੁਹਿੰਮ

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ , ਸਕੂਲਾਂ ਵਿੱਚ ਜਾਰੀ ਹੈ ਜਾਗਰੂਕਤਾ ਮੁਹਿੰਮ

Punjab Development
ਚੰਡੀਗੜ੍ਹ, 19 ਦਸੰਬਰ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਪੁਲਿਸ ਦਾ ਸ਼ਕਤੀ ਹੈਲਪਡੈਸਕ ਰਾਜ ਭਰ ਦੇ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਰਿਹਾ ਹੈ, ਜਿੱਥੇ ਬੱਚਿਆਂ ਨੂੰ ਚੰਗੇ ਛੋਹ ਅਤੇ ਮਾੜੇ ਛੋਹ, ਬਾਲ ਸ਼ੋਸ਼ਣ, ਸਾਈਬਰ ਅਪਰਾਧ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਵਿੱਚ ਅੰਤਰ ਬਾਰੇ ਸੰਵੇਦਨਸ਼ੀਲਤਾ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਹ ਮੁਹਿੰਮ ਨਾ ਸਿਰਫ਼ ਬੱਚਿਆਂ ਨੂੰ ਸਸ਼ਕਤ ਬਣਾ ਰਹੀ ਹੈ ਬਲਕਿ ਉਨ੍ਹਾਂ ਨੂੰ ਇੱਕ ਭਰੋਸੇਮੰਦ ਭਵਿੱਖ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਵੀ ਸਾਬਤ ਹੋ ਰਹੀ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਕੋਟ ਖਾਲਸਾ ਵਿਖੇ ਆਯੋਜਿਤ ਸੈਮੀਨਾਰ ਇਸ ਮਿਸ਼ਨ ਦੀ ਸਫਲਤਾ ਦੀ ਇੱਕ ਉਦਾਹਰਣ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਆਯੋਜਿਤ ਜਾਗਰੂਕਤਾ ਸੈਮੀਨਾਰ ਵਿੱਚ, ਸ਼ਕਤੀ ਹੈਲਪਡੈਸਕ ਟੀਮ ਨੇ ਬੱਚਿਆਂ ਨੂੰ ਸੰਵੇਦਨ...
ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਬ੍ਰਿਟੇਨ ਨੇ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦੀ ਜਤਾਈ ਇੱਛਾ

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਬ੍ਰਿਟੇਨ ਨੇ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦੀ ਜਤਾਈ ਇੱਛਾ

Punjab Development
ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ 'ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ਦਰਸਾਉਂਦ...
ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

Punjab News
ਚੰਡੀਗੜ੍ਹ, 18 ਦਸੰਬਰ : ਭਾਰਤ ਦੀ ਅਮੀਰ ਜੰਗਜੂ ਵਿਰਾਸਤ ਨੂੰ ਸੰਸਥਾਗਤ ਰੂਪ ਦੇਣ ਦੀ ਦਿਸ਼ਾ ‘ਚ ਇੱਕ ਇਤਿਹਾਸਕ ਪਹਿਲ ਕਰਦਿਆਂ ਐਨ.ਆਈ.ਆਈ.ਐਲ.ਐਮ. ਯੂਨੀਵਰਸਿਟੀ ਕੈਥਲ ਅਤੇ ਨੇਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕੇ ਨੂੰ ਯੋਜਨਾਬੱਧ ਅਤੇ ਮੁਕਾਬਲੇਬਾਜ਼ੀ ਦੀ ਖੇਡ ਵਜੋਂ ਵੱਡੇ ਪੱਧਰ ‘ਤੇ ਵਿਕਸਤ ਕਰਨ ਦੇ ਉਦੇਸ਼ ਨਾਲ ਇੱਕ ਸਹਿਮਤੀ ਪੱਤਰ (ਐਮ.ਓ.ਯੂ.) ‘ਤੇ ਦਸਤਖ਼ਤ ਕੀਤੇ ਹਨ। ਇਹ ਭਾਈਵਾਲੀ ਗੱਤਕੇ ਦੇ ਯੋਜਨਾਬੱਧ ਪ੍ਰਚਾਰ, ਸੰਸਥਾਗਤ ਵਿਕਾਸ ਅਤੇ ਲੋਕਪ੍ਰਿਯਤਾ ਵਿੱਚ ਵਾਧਾ ਕਰਨ ਲਈ ਸਮਰਪਿਤ ਹੈ।ਇਸ ਮਹੱਤਵਪੂਰਨ ਸਮਝੌਤੇ ‘ਤੇ ਐਨ.ਆਈ.ਆਈ.ਐਲ.ਐਮ. (ਨੀਲਮ) ਯੂਨੀਵਰਸਿਟੀ ਦੇ ਚੇਅਰਮੈਨ ਅਮਿਤ ਚਹਿਲ ਅਤੇ ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਦੀ ਤਰਫੋਂ ਉਪ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਨੇ ਦਸਤਖ਼ਤ ਕਰਦਿਆਂ ਇਸ ਕਰਾਰ ਨੂੰ ਰਸਮੀ ਰੂਪ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ (ਖੇਡਾਂ) ਨਰਿੰਦਰ ਢੁੱਲ੍ਹ ਅਤੇ ਹਰਿਆਣਵੀ ਗੱਤਕਾ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਨਰਿੰਦਰ ਪਾਲ ਸਿੰਘ ਵੀ ਮੌਜੂਦ ਰਹੇ ਜਿਸ ਨਾਲ ਇਸ ਦੂਰਦਰਸ਼ੀ ਪਹਿਲ ਨੂੰ ਖੇਤਰੀ ਪੱਧਰ ‘ਤੇ ਮਜ...
AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

Hot News
ਚੰਡੀਗੜ੍ਹ, 18 ਦਸੰਬਰ : ਭਗਵੰਤ ਮਾਨ ਸਰਕਾਰ ਦੀ ਮਹੱਤਵਾਕਾਂਖੀ ਯੋਜਨਾ, "ਆਮ ਆਦਮੀ ਕਲੀਨਿਕ", ਪੰਜਾਬ ਵਿੱਚ ਆਮ ਲੋਕਾਂ ਲਈ ਸਿਹਤ ਸੰਭਾਲ ਵਿੱਚ ਇੱਕ ਨਵਾਂ ਅਧਿਆਇ ਲਿਖ ਰਹੀ ਹੈ। ਹਾਲ ਹੀ ਵਿੱਚ, ਇੱਕ ਬਜ਼ੁਰਗ ਮਰੀਜ਼ ਨੇ ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਇਲਾਜ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬਜ਼ੁਰਗ ਮਰੀਜ਼ ਨੇ ਕਿਹਾ ਕਿ ਉਸਨੂੰ ਕਲੀਨਿਕ ਵਿੱਚ ਨਾ ਸਿਰਫ਼ ਮੁਫ਼ਤ ਸਲਾਹ-ਮਸ਼ਵਰਾ ਮਿਲਦਾ ਸੀ, ਸਗੋਂ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਮਿਲਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ਕਾਫ਼ੀ ਖਰਚੇ ਪੈਂਦੇ ਸਨ, ਪਰ ਹੁਣ ਸਰਕਾਰ ਨੇ ਗਰੀਬਾਂ ਅਤੇ ਲੋੜਵੰਦਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਆਮ ਆਦਮੀ ਕਲੀਨਿਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਹੈ, ਜਿੱਥੇ ਹਰ ਰੋਜ਼ ਸੈਂਕੜੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਹ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ, ਖਾਸ ਕਰਕੇ ਉਨ੍ਹਾਂ ਲਈ ਜੋ ਵਿੱਤੀ ਤੰਗੀਆਂ ਕਾਰਨ ਸਮੇਂ ਸਿਰ ਇਲਾਜ ਤ...
पर्याप्त पेयजल देना सरकार की जिम्मेदारी — मुख्यमंत्री

पर्याप्त पेयजल देना सरकार की जिम्मेदारी — मुख्यमंत्री

Haryana
चंडीगढ़, 18 दिसंबर — हरियाणा के मुख्यमंत्री श्री नायब सिंह सैनी ने कहा कि हर नागरिक को पर्याप्त पेयजल पहुंचाने की सरकार की जिम्मेदारी है और इस दिशा में सरकार लगातार कार्य कर रही है। इसी कड़ी में रोहतक में भी हर घर में पेयजल आपूर्ति सुनिश्चित की जा रही है। मुख्यमंत्री वीरवार को हरियाणा विधानसभा के शीतकालीन सत्र के पहले दिन विधायक श्री भारत भूषण बत्तरा द्वारा रोहतक शहर में पर्याप्त पेयजल आपूर्ति के संबंध में पूछे गए प्रश्न पर जवाब दे रहे थे। श्री नायब सिंह सैनी ने कहा कि जलाशय के निर्माण के संबंध में नगर निगम, रोहतक की 16 एकड़ भूमि है, जिसके विभाग को स्थानांतरित करने का प्रस्ताव है। इसके अलावा, सोनीपत सड़क पर एक पम्प खराब है, उसकी क्षमता बढ़ाई जा रही है, उस पंप को दुरुस्त किया जा रहा है। मुख्यमंत्री ने कहा कि रोहतक क्षेत्र में पानी की कमी नहीं आन...
हरियाणा विधानसभा में श्री गुरु तेग बहादुर जी के 350वें बलिदान दिवस पर सर्वसम्मति से प्रस्ताव पारित

हरियाणा विधानसभा में श्री गुरु तेग बहादुर जी के 350वें बलिदान दिवस पर सर्वसम्मति से प्रस्ताव पारित

Haryana, Hindi
चंडीगढ़, 18 दिसंबर — हरियाणा विधानसभा के शीतकालीन सत्र के पहले दिन सदन में श्री गुरु तेग बहादुर जी के 350वें बलिदान दिवस पर प्रदेशभर में कार्यक्रमों के सफल आयोजन के लिए हरियाणा सिख गुरुद्वारा प्रबंधक कमेटी, श्री गुरु तेग बहादुर शहीदी दिवस आयोजन समिति, सभी जनप्रतिनिधियों, समाजसेवी संगठनों और नागरिक संस्थाओं का आभार व्यक्त किया गया। इस संबंध में एक प्रस्ताव को सर्वसम्मति से पारित किया गया। इसके अलावा, सदन की ओर से प्रधानमंत्री श्री नरेंद्र मोदी का भी आभार व्यक्त किया गया, जिन्होंने 25 नवम्बर को ज्योतिसर, कुरुक्षेत्र में आयोजित विशाल समागम में गुरुजी को नमन किया और अंतर्राष्ट्रीय गीता महोत्सव में भी शामिल हुए। मुख्यमंत्री शीतकालीन सत्र के पहले दिन संसदीय कार्य मंत्री श्री महीपाल ढांडा द्वारा श्री गुरु तेग बहादुर जी के 350वें बलिदान दिव...