ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ....








