ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ
ਚੰਡੀਗੜ੍ਹ, 29 ਅਕਤੂਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ ।
ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 10 ਤੋਂ 12 ਹਜਾਰ ਸੰਗਤਾਂ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਥੀਆਂ ਗਈਆਂ ਥਾਵਾਂ 'ਤੇ ਟੈਂਟ ਸਿਟੀ ਬਣਾਉਣ ਦਾ ਕਾਰਜ ਆਰੰਭ ਹੋ ਚੁੱਕਾ ਹੈ ਜੋ ਕਿ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਹੋ ਜਾਵੇਗਾ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸ...








